ਚੰਨੀ ਸਰਕਾਰ ਕਿਸਾਨਾਂ ਨੂੰ ਖ਼ਰਾਬ ਫ਼ਸਲਾਂ ਦਾ 100 ਫ਼ੀਸਦੀ ਮੁਆਵਜ਼ਾ ਦੇਵੇ -ਕੁਲਤਾਰ ਸਿੰਘ ਸੰਧਵਾਂ
Published : Oct 24, 2021, 5:08 pm IST
Updated : Oct 24, 2021, 5:08 pm IST
SHARE ARTICLE
Kultar Singh Sandhwan
Kultar Singh Sandhwan

ਮੀਂਹ ਕਾਰਨ ਝੋਨੇ ਦੀ ਫ਼ਸਲ ਵਿਚ ਵਧੀ ਨਮੀ ਨੂੰ ਦੇਖਦਿਆਂ ਨਮੀ ਦੀ ਸ਼ਰਤ ’ਚ ਛੋਟ ਦਿਤੀ ਜਾਵੇ

ਕੈਪਟਨ ਦੀ ਤਰ੍ਹਾਂ ਚੰਨੀ ਸਰਕਾਰ ਨੇ ਵੀ ਨਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਅਤੇ ਨਾ ਹੀ ਖ਼ਰਾਬ ਫ਼ਸਲਾਂ ਦਾ ਮੁਆਵਜ਼ਾ ਦਿੱਤਾ

ਪਿਛਲੇ ਸੀਜ਼ਨ ਵਿੱਚ ਬਾਰਦਾਨੇ ਦੀ ਘਾਟ ਕਾਰਨ ਕਿਸਾਨ ਪ੍ਰੇਸ਼ਾਨ ਹੋਏ ਸਨ ਅਤੇ ਹੁਣ ਝੋਨੇ ’ਚ ਨਮੀ ਦੇ ਨਾਂ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ

ਮੀਂਹ ਕਾਰਨ ਝੋਨੇ ਦੀ ਫ਼ਸਲ ਵਿਚ ਵਧੀ ਨਮੀ ਨੂੰ ਦੇਖਦਿਆਂ ਨਮੀ ਦੀ ਸ਼ਰਤ ’ਚ ਛੋਟ ਦਿਤੀ ਜਾਵੇ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਕਦੇ ਵੀ ਪੂਰੇ ਨਹੀਂ ਕੀਤੇ, ਸਗੋਂ ਕਿਸਾਨਾਂ ਨੂੰ ਵੋਟ ਬੈਂਕ ਵਜੋਂ ਹੀ ਵਰਤਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀ ਤਰ੍ਹਾਂ ਚੰਨੀ ਸਰਕਾਰ ਨੇ ਵੀ ਨਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਅਤੇ ਨਾ ਹੀ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦਿਤਾ ਹੈ। ਸੰਧਵਾਂ ਨੇ ਚੰਨੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਖ਼ਰਾਬ ਫ਼ਸਲਾਂ ਦਾ 100 ਫ਼ੀਸਦੀ ਮੁਆਵਜ਼ਾ ਦਿਤਾ ਜਾਵੇ।

Kultar Singh SandwaKultar Singh Sandwa

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ‘‘ਕਾਂਗਰਸ ਦੇ ਰਾਜ ਵਿਚ ਨਾ ਤਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਹੋਇਆ, ਨਾ ਕਦੇ ਫ਼ਸਲਾਂ ਦਾ ਸਹੀ ਮੁਆਵਜ਼ਾ ਮਿਲਿਆ ਹੈ। ਪਿਛਲੇ ਸੀਜ਼ਨ ਵਿੱਚ ਬਾਰਦਾਨੇ ਦੀ ਘਾਟ ਕਾਰਨ ਕਿਸਾਨ ਪ੍ਰੇਸ਼ਾਨ ਹੋਏ ਸਨ ਅਤੇ ਹੁਣ ਝੋਨੇ ’ਚ ਜ਼ਿਆਦਾ ਨਮੀ ਦੇ ਨਾਂ ’ਤੇ ਕਿਸਾਨਾਂ ਦੀ ਫ਼ਸਲ ਨਾ ਖ਼ਰੀਦ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।’’

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਭਾਂਵੇਂ ਖੇਤਾਂ ਵਿਚ ਖ਼ਰਾਬ ਹੋਵੇ ਜਾਂ ਮੰਡੀਆਂ ਵਿਚ ਬੈਠੇ ਕਿਸਾਨ ਪ੍ਰੇਸ਼ਾਨ ਹੋਣ ਉਨ੍ਹਾਂ ਦੀ ਕੋਈ ਸਾਰ ਨਾ ਚੰਨੀ ਸਰਕਾਰ ਅਤੇ ਨਾ ਹੀ ਨਰਿੰਦਰ ਮੋਦੀ ਸਰਕਾਰ ਲੈ ਰਹੀਆਂ ਹਨ। ਇਹ ਸਰਕਾਰਾਂ ਕਿਸਾਨਾਂ ਦੇ ਨਾਂਅ ’ਤੇ ਕੇਵਲ ਢੀਂਗਾਂ ਮਾਰਨ ਤਕ ਹੀ ਸੀਮਤ ਹਨ, ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਨਾਲ ਸਰਕਾਰਾਂ ਦਾ ਕੋਈ ਵਾਹ ਵਾਸਤਾ ਨਹੀਂ ਹੈ।

ਇਹ ਵੀ ਪੜ੍ਹੋ : ਤੇਲ ਕੀਮਤਾਂ 'ਚ ਲਗਾਤਾਰ ਵਾਧੇ 'ਤੇ ਪ੍ਰਿਯੰਕਾ ਨੇ ਮੋਦੀ ਸਰਕਾਰ 'ਤੇ ਕੀਤਾ ਸ਼ਬਦੀ ਵਾਰ 

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਖੇਤੀ ਕੁਦਰਤ ’ਤੇ ਨਿਰਭਰ ਰਹੀ ਹੈ। ਝੋਨੇ ਦੀ ਫ਼ਸਲ ’ਤੇ ਲਗਾਤਾਰ ਮੀਂਹ ਪੈਣ ਕਾਰਨ ਝੋਨੇ ਵਿਚ ਨਮੀ ਦੀ ਮਾਤਰਾ ਵੱਧ ਰਹੀ ਹੈ। ਪਰ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਕਿੱੜ ਕੱਢਣ ਦੀ ਚਾਲ ਰਾਹੀਂ ਘੱਟ ਤੋਂ ਘੱਟ ਨਮੀ ਵਾਲਾ ਝੋਨਾ ਖ਼ਰੀਦਣ ਦੀ ਸ਼ਰਤ ਲਾ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਅਤੇ ਤਰਨਤਾਰਨ ਸਮੇਤ ਪੰਜਾਬ ਦੇ ਕੁੱਝ ਜ਼ਿਲ੍ਹਿਆਂ ਵਿਚ ਗੜ੍ਹੇ ਪੈਣ ਕਾਰਨ ਅਤੇ ਮਾਲਵਾ ਖੇਤਰ ਵਿਚ ਗੁਲਾਬੀ ਸੁੰਡੀ ਦੀ ਹਮਲੇ ਕਾਰਨ ਬਰਬਾਦ ਹੋਈਆਂ ਫ਼ਸਲਾਂ ਦਾ ਜਲਦ ਤੋਂ ਜਲਦ ਮੁਆਵਜ਼ਾ ਦਿਤਾ ਜਾਵੇ। ਇਸ ਦੇ ਨਾਲ ਹੀ ਝੋਨੇ ਦੀ ਨਮੀ ਦੀ ਮਾਤਰਾ ਵਿਚ ਛੋਟ ਦਿਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣਾ ਨਾ ਪਵੇ।

kultar singh sandhwankultar singh sandhwan

‘ਆਪ’ ਆਗੂ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਕਰ ਰਹੀਆਂ ਸਰਕਾਰੀ ਏਜੰਸੀਆਂ ਨਮੀ ਦੀ ਵੱਧ ਮਾਤਰਾ ਦਾ ਬਹਾਨਾ ਬਣਾ ਕੇ ਫ਼ਸਲ ਦੀ ਬੋਲੀ ਨਹੀਂ ਕਰਾ ਰਹੀਆਂ ਅਤੇ ਕਿਸਾਨ ਮੰਡੀਆਂ ਵਿਚ ਫ਼ਸਲ ਲੈ ਕੇ ਬੈਠੇ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੀਂਹ ਅਤੇ ਕੀਟਾਂ ਦੀ ਮਾਰ ਕਾਰਨ ਝੋਨੇ ਦੀ ਫ਼ਸਲ ਬਰਬਾਦ ਹੋ ਰਹੀ ਹੈ, ਇਸ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਜਲਦ ਤੋਂ ਜਲਦ ਝੋਨੇ ਦੀ ਫ਼ਸਲ ਖ਼ਰੀਦਣ ਦਾ ਉਚਿਤ ਪ੍ਰਬੰਧ ਕਰੇ।
ਸੰਧਵਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕੀਤੀ ਕਿ ਝੋਨੇ ਦੀ ਫ਼ਸਲ ਵਿਚ ਨਮੀਂ ਦੀ ਮਾਤਰਾ ਤੋਂ ਛੋਟ ਹਾਸਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਾਂਝੇ ਵਫ਼ਦ ਰਾਹੀਂ ਮੁਲਾਕਤ ਕੀਤੀ ਜਾਵੇ ਤਾਂ ਜੋ ਕੇਂਦਰ ਸਰਕਾਰ ’ਤੇ ਦਬਾਅ ਪਾਇਆ ਜਾਵੇ ਕਿ ਮੀਂਹ ਕਾਰਨ ਝੋਨੇ ਦੀ ਫ਼ਸਲ ਵਿਚ ਵਧੀ ਨਮੀ ਨੂੰ ਦੇਖਦਿਆਂ ਫ਼ਸਲ ਵਿਚਲੀ ਨਮੀ ਦੀ ਸ਼ਰਤ ’ਚ ਛੋਟ ਦਿਤੀ ਜਾਵੇ ਅਤੇ ਝੋਨੇ ਦੀ ਖ਼ਰੀਦ ਨੂੰ ਤੇਜ਼ ਕੀਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement