
ਕਿਹਾ, ਜਾਗੋ.! ਇਹ ਨਾ ਹੋਵੇ ਕਿ ਬਹੁਤ ਦੇਰ ਹੋ ਜਾਵੇ
ਕਿਹਾ, ਜਾਗੋ.! ਇਹ ਨਾ ਹੋਵੇ ਕਿ ਬਹੁਤ ਦੇਰ ਹੋ ਜਾਵੇ
ਚੰਡੀਗੜ੍ਹ : ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਤੇਜ਼ ਹੋ ਰਹੀ ਹੈ । ਇਸ ਦੇ ਨਾਲ ਹੀ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਵਿਧਾਇਕ ਅਮਨ ਅਰੋੜਾ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਤਿੰਨਾਂ ਪਾਰਟੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਡਿਪਟੀ ਸੀਐਮ ਓਪੀ ਸੋਨੀ ਨੂੰ ਆੜੇ ਹੱਥੀਂ ਲਿਆ।
aman arora
ਦੱਸ ਦਈਏ ਕਿ 'ਆਪ' ਨੇਤਾ ਅਮਨ ਅਰੋੜਾ ਨੇ ਭੋਗ ਸਮਾਗਮ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ਸਾਂਝੀਆਂ ਕਰਦਿਆਂ ਜੋ ਉਨ੍ਹਾਂ ਲਿਖਿਆ - ਮੈਂ ਲੌਂਗੋਵਾਲ ਵਿਚ ਇੱਕ ਭੋਗ 'ਤੇ ਗਿਆ ਜਿੱਥੇ ਇੱਕ ਪਰਿਵਾਰ ਦੀਆਂ 3 ਪੀੜ੍ਹੀਆਂ ਨੇ ਆਪਣੀ ਜਾਨ ਗੁਆ ਦਿੱਤੀ।
letter
ਇੱਕ ਹਫ਼ਤੇ ਵਿਚ 2 ਡੇਂਗੂ, ਹਸਪਤਾਲ ਅਤੇ ਸਿਹਤ ਵਿਭਾਗ ਵਿੱਚ ਚੌਥਾ ਪਰਿਵਾਰ ਜ਼ਿੰਦਗੀ ਨਾਲ ਜੂਝ ਰਿਹਾ ਹੈ ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਓਪੀ ਸੋਨੀ ਸੁੱਤੇ ਪਏ ਹਨ। ਮੇਰੀ ਤੁਹਾਨੂੰ ਬੇਨਤੀ ਹੈ ਕਿ ਜਾਗ ਜਾਓ ਇਹ ਨਾ ਹੋਵੇ ਕਿ ਬਹੁਤ ਦੇਰ ਹੋ ਜਾਵੇ ।