
ਸਿਰਸਾ ਦੀ ਨੈਸ਼ਨਲ ਕਮੇਟੀ ਦੇ ਮੈਂਬਰ ਸੰਦੀਪ ਬਰੇਟਾ, ਪ੍ਰਦੀਪ ਕਲੇਰ ਤੇ ਹਰਸ਼ ਧੂਰੀ ਖਿਲਾਫ਼ ਲੁਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ
ਕੋਟਕਪੂਰਾ - ਫਰੀਦਕੋਟ ਪੁਲਿਸ ਨੇ ਸਾਲ 2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੀਆਂ ਤਿੰਨ ਘਟਨਾਵਾਂ ਵਿਚ ਲੋੜੀਂਦੇ ਸਿਰਸਾ ਦੀ ਨੈਸ਼ਨਲ ਕਮੇਟੀ ਦੇ ਮੈਂਬਰ ਸੰਦੀਪ ਬਰੇਟਾ, ਪ੍ਰਦੀਪ ਕਲੇਰ ਤੇ ਹਰਸ਼ ਧੂਰੀ ਖਿਲਾਫ਼ ਲੁਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਇਨ੍ਹਾਂ ਘਟਨਾਵਾਂ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਡੇਰਾ ਕਮੇਟੀ ਦੇ ਇਨ੍ਹਾਂ ਤਿੰਨਾਂ ਮੈਂਬਰਾਂ ਨੂੰ ਨਾਮਜ਼ਦ ਕੀਤਾ ਹੈ ਅਤੇ ਮੁਲਜ਼ਮਾਂ ਬਾਰੇ ਕੋਈ ਸੁਰਾਗ ਨਾ ਮਿਲਣ ਕਾਰਨ ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ ਭਗੌੜਾ ਕਰਾਰ ਦਿੱਤਾ ਹੈ।
Beadbi kand
ਜ਼ਿਕਰਯੋਗ ਹੈ ਕਿ ਸਾਲ 2015 ਵਿਚ ਬਰਗਾੜੀ ਬੇਅਦਬੀ ਮਾਮਲੇ ਵਿਚ ਤਿੰਨ ਘਟਨਾਵਾਂ ਸਾਹਮਣੇ ਆਈਆਂ ਸਨ। ਪਹਿਲਾਂ 1 ਜੂਨ, 2015 ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਵਿੱਤਰ ਸਰੂਪ ਚੋਰੀ ਹੋ ਗਿਆ ਅਤੇ ਬਾਅਦ ਵਿਚ 24 ਸਤੰਬਰ 2015 ਨੂੰ ਉਸੇ ਗੁਰਦੁਆਰਾ ਸਾਹਿਬ ਦੇ ਬਾਹਰ ਇੱਕ ਵਿਵਾਦਪੂਰਨ ਪੋਸਟਰ ਲਗਾਇਆ ਗਿਆ, ਜਿਸ ਵਿਚ ਬੇਅਦਬੀ ਦੀ ਚਿਤਾਵਨੀ ਦਿੱਤੀ ਗਈ ਸੀ। ਕੁਝ ਦਿਨਾਂ ਬਾਅਦ 12 ਅਕਤੂਬਰ, 2015 ਨੂੰ ਬਰਗਾੜੀ ਵਿਚ ਪਵਿੱਤਰ ਸਰੂਪ ਦੀ ਬੇਅਦਬੀ ਦੀ ਘਟਨਾ ਵਾਪਰੀ।