
ਤੇਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਮੱਦੇਨਜ਼ਰ ਲਿਆ ਵੱਡਾ ਫੈਸਲਾ
ਲੁਧਿਆਣਾ: ਸੂਬੇ ਦੇ ਪੈਟਰੋਲ ਪੰਪ ਮਾਲਕਾਂ ਨੇ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਮੱਦੇਨਜ਼ਰ ਵੱਡਾ ਫੈਸਲਾ ਲਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਭਰ ਦੇ ਪੈਟਰੋਲ ਪੰਪ 15 ਦਿਨਾਂ ਲਈ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤਕ ਹੀ ਖੁੱਲ੍ਹਣਗੇ।
petrol-diesel prices rise again
ਦੱਸ ਦਈਏ ਕਿ ਇਹ ਫੈਸਲਾ ਲੁਧਿਆਣਾ ਦੇ ਸਤਲੁਜ ਕਲੱਬ ਵਿਖੇ ਹੋਈ ਪੰਜਾਬ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੀ ਮੀਟਿੰਗ ਵਿਚ ਲਿਆ ਗਿਆ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਆਮਦਨ 'ਚ ਕੋਈ ਵਾਧਾ ਨਹੀਂ ਕੀਤਾ ਜਾ ਰਿਹਾ।
Petrol-Diesel Price
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਦੇ ਨਾਲ, ਖਰਚੇ ਲਗਾਤਾਰ ਵਧ ਰਹੇ ਹਨ।ਪਿਛਲੇ ਪੰਜ ਸਾਲਾਂ ਵਿਚ ਕੀਮਤਾਂ ਦੁੱਗਣੀਆਂ ਹੋ ਗਈਆਂ ਹਨ, ਪਰ ਸਰਕਾਰ ਵਲੋਂ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਲੰਬੇ ਸਮੇਂ ਤੋਂ ਸਰਕਾਰ ਨਾਲ ਮੀਟਿੰਗ ਕਰਨ ਦੇ ਨਾਲ-ਨਾਲ ਕੀਮਤਾਂ ਨੂੰ ਕਾਬੂ ਹੇਠ ਲਿਆਉਣ ਅਤੇ ਰਾਹਤ ਲਈ ਕਮਿਸ਼ਨ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ।