ਪੰਜਾਬ ਵਿਚ ਪਰਾਲੀ ਸਾੜਨ ਦੇ 60 ਫ਼ੀਸਦੀ ਮਾਮਲੇ ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਤੋਂ ਆਏ ਸਾਹਮਣੇ 
Published : Oct 24, 2022, 12:49 pm IST
Updated : Oct 24, 2022, 12:52 pm IST
SHARE ARTICLE
 60 percent of stubble burning cases in Punjab came from Tarn Taran, Amritsar, Gurdaspur
60 percent of stubble burning cases in Punjab came from Tarn Taran, Amritsar, Gurdaspur

ਸੂਬੇ ਵਿਚ ਪਰਾਲੀ ਸਾੜਨ ਦੇ ਕੁੱਲ 3,696 ਮਾਮਲੇ ਸਾਹਮਣੇ ਆਏ ਹਨ। 

 

ਚੰਡੀਗੜ੍ਹ - ਪੰਜਾਬ ਵਿਚ 15 ਸਤੰਬਰ ਤੋਂ 22 ਅਕਤੂਬਰ ਤੱਕ ਪਰਾਲੀ ਸਾੜਨ ਦੀਆਂ 3700 ਘਟਨਾਵਾਂ ਵਾਪਰੀਆਂ, ਜਿਨ੍ਹਾਂ ਵਿਚੋਂ 60 ਫ਼ੀਸਦੀ ਮਾਮਲੇ ਮਾਝਾ ਖੇਤਰ ਦੇ ਤਿੰਨ ਜ਼ਿਲ੍ਹਿਆਂ ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਹਨ। ਪੰਜਾਬ ਰਿਮੋਟ ਸੈਂਸਿੰਗ ਸੈਂਟਰ, ਲੁਧਿਆਣਾ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਤਰਨਤਾਰਨ ਵਿਚ ਪਰਾਲੀ ਸਾੜਨ ਦੇ 1,034 ਮਾਮਲੇ ਸਾਹਮਣੇ ਆਏ ਹਨ ਜੋ ਕਿ ਸੂਬੇ ਵਿਚ ਸਭ ਤੋਂ ਵੱਧ ਹਨ। ਇਸ ਤੋਂ ਬਾਅਦ ਪਰਾਲੀ ਸਾੜਨ ਦੇ 895 ਮਾਮਲੇ ਅੰਮ੍ਰਿਤਸਰ ਤੋਂ ਅਤੇ 324 ਗੁਰਦਾਸਪੁਰ ਤੋਂ ਸਾਹਮਣੇ ਆਏ ਹਨ। ਇਸ ਸਮੇਂ ਦੌਰਾਨ ਸੂਬੇ ਵਿਚ ਪਰਾਲੀ ਸਾੜਨ ਦੇ ਕੁੱਲ 3,696 ਮਾਮਲੇ ਸਾਹਮਣੇ ਆਏ ਹਨ। 

ਅਕਤੂਬਰ ਅਤੇ ਨਵੰਬਰ ਵਿਚ ਰਾਸ਼ਟਰੀ ਰਾਜਧਾਨੀ ਖੇਤਰ ਵਿਚ ਹਵਾ ਪ੍ਰਦੂਸ਼ਣ ਦੇ ਪੱਧਰ ਵਿਚ ਚਿੰਤਾਜਨਕ ਵਾਧਾ ਹੋਣ ਪਿੱਛੇ ਪੰਜਾਬ ਅਤੇ ਹਰਿਆਣਾ ਵਿਚ ਪਰਾਲੀ ਸਾੜਨਾ ਇੱਕ ਕਾਰਨ ਹੈ। ਦੀਵਾਲੀ ਦੇ ਆਸ-ਪਾਸ ਪਟਾਕੇ ਫੂਕਣ ਨਾਲ ਹਾਲਾਤ ਅਕਸਰ ਖ਼ਰਾਬ ਹੋ ਜਾਂਦੇ ਹਨ।  ਰਾਜ ਦੇ ਖੇਤੀਬਾੜੀ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਵਿਚ ਕੁੱਲ ਕਾਸ਼ਤ ਵਾਲੇ ਰਕਬੇ ਦਾ 35 ਫ਼ੀਸਦੀ ਹਿੱਸਾ ਝੋਨੇ ਹੇਠ ਹੈ ਅਤੇ ਇੱਕ-ਦੋ ਦਿਨਾਂ ਵਿਚ ਵਾਢੀ ਸ਼ੁਰੂ ਹੋ ਜਾਵੇਗੀ।
ਸਤੰਬਰ ਵਿਚ ਬੇਮੌਸਮੀ ਮੀਂਹ ਕਾਰਨ ਵਾਢੀ ਵਿਚ ਘੱਟੋ-ਘੱਟ 10 ਦਿਨ ਦੇਰੀ ਹੋਈ ਸੀ।

ਪੰਜਾਬ ਵਿਚ ਇਸ ਸਾਉਣੀ ਦੇ ਸੀਜ਼ਨ ਦੌਰਾਨ ਲਗਭਗ 30.84 ਲੱਖ ਹੈਕਟੇਅਰ ਝੋਨੇ ਦਾ ਰਕਬਾ ਹੈ। ਹੁਣ ਤੱਕ ਜਿੱਥੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਾਪਰੀਆਂ ਹਨ, ਉਨ੍ਹਾਂ ਵਿਚ ਪਟਿਆਲਾ (246), ਕਪੂਰਥਲਾ (214), ਫਿਰੋਜ਼ਪੁਰ (187), ਜਲੰਧਰ (169) ਅਤੇ ਲੁਧਿਆਣਾ (131) ਹਨ। ਪਠਾਨਕੋਟ ਸੂਬੇ ਦਾ ਇਕਲੌਤਾ ਜ਼ਿਲ੍ਹਾ ਹੈ ਜਿੱਥੇ ਇਸ ਸੀਜ਼ਨ ਵਿਚ ਹੁਣ ਤੱਕ ਪਰਾਲੀ ਸਾੜਨ ਦੀ ਇੱਕ ਵੀ ਖ਼ਬਰ ਸਾਹਮਮਏ ਨਹੀਂ ਆਈ ਹੈ। 

ਖੇਤਾਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਵਾਧਾ ਹੋਇਆ ਹੈ ਕਿਉਂਕਿ ਰਾਜ ਵਿਚ 10 ਅਕਤੂਬਰ ਤੋਂ ਬਾਅਦ ਅਜਿਹੇ ਮਾਮਲਿਆਂ ਵਿਚ ਚਾਰ ਗੁਣਾ ਵਾਧਾ ਹੋਇਆ ਹੈ। 10 ਅਕਤੂਬਰ ਤੱਕ ਸੂਬੇ ਵਿਚ ਪਰਾਲੀ ਸਾੜਨ ਦੀਆਂ 718 ਘਟਨਾਵਾਂ ਵਾਪਰੀਆਂ ਹਨ। ਹਾਲਾਂਕਿ, ਪਿਛਲੇ ਦੋ ਸਾਲਾਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੇ ਮੁਕਾਬਲੇ ਇਸ ਸਾਲ ਮੌਜੂਦਾ ਸਥਿਤੀ ਥੋੜ੍ਹੀ ਬਿਹਤਰ ਹੈ। ਪੰਜਾਬ ਵਿਚ 22 ਅਕਤੂਬਰ ਤੱਕ 2020 ਅਤੇ 2021 ਵਿਚ ਪਰਾਲੀ ਸਾੜਨ ਦੀਆਂ ਕ੍ਰਮਵਾਰ 10,785 ਅਤੇ 5,438 ਘਟਨਾਵਾਂ ਹੋਈਆਂ। 22 ਅਕਤੂਬਰ ਨੂੰ ਪੰਜਾਬ ਵਿਚ ਪਰਾਲੀ ਸਾੜਨ ਦੀਆਂ 582 ਸਰਗਰਮ ਘਟਨਾਵਾਂ ਸਾਹਮਣੇ ਆਈਆਂ।

ਹਾਲਾਂਕਿ, ਅੰਕੜਿਆਂ ਦੇ ਅਨੁਸਾਰ, 2020 ਅਤੇ 2021 ਵਿਚ ਇਸ ਦਿਨ ਰਾਜ ਵਿਚ 1,341 ਅਤੇ 1,111 ਅਜਿਹੀਆਂ ਘਟਨਾਵਾਂ ਹੋਈਆਂ ਸਨ। ਸੂਬਾ ਸਰਕਾਰ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਦੀਆਂ ਹੋਰ ਮਸ਼ੀਨਾਂ ਦਾ ਭਰੋਸਾ ਦੇਣ ਅਤੇ ਪਰਾਲੀ ਸਾੜਨ ਵਿਰੁੱਧ ਵੱਡੇ ਪੱਧਰ 'ਤੇ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕਰਨ ਦੇ ਬਾਵਜੂਦ ਖੇਤਾਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਕਿਉਂਕਿ ਝੋਨੇ ਦੀ ਵਾਢੀ ਤੋਂ ਬਾਅਦ ਕਣਕ (ਹਾੜ੍ਹੀ ਦੀ ਫ਼ਸਲ) ਦੀ ਬਿਜਾਈ ਦਾ ਸਮਾਂ ਬਹੁਤ ਘੱਟ ਰਹਿੰਦਾ ਹੈ, ਇਸ ਲਈ ਕਿਸਾਨ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਜਲਦੀ ਕੱਢਣ ਲਈ ਆਪਣੇ ਖੇਤਾਂ ਨੂੰ ਅੱਗ ਲਗਾ ਦਿੰਦੇ ਹਨ। ਪੰਜਾਬ ਹਰ ਸਾਲ ਲਗਭਗ 180 ਲੱਖ ਟਨ ਝੋਨੇ ਦੀ ਪਰਾਲੀ ਦਾ ਉਤਪਾਦਨ ਕਰਦਾ ਹੈ।

ਸੰਗਰੂਰ, ਮਾਨਸਾ, ਬਠਿੰਡਾ ਅਤੇ ਅੰਮ੍ਰਿਤਸਰ ਸਮੇਤ ਕਈ ਸੂਬਿਆਂ ਵਿਚ ਵੱਡੇ ਪੈਮਾਨੇ 'ਤੇ ਪਰਾਲੀ ਜਲਾਉਣ ਦੀਆਂ ਘਟਨਾਵਾਂ ਦੇ ਨਾਲ ਸੂਬੇ ਵਿਚ 2021 ਵਿਚ ਪਰਾਲੀ ਸਾੜਨ ਦੀਆਂ 71,304 ਘਟਨਾਵਾਂ ਦਰਜ ਕੀਤੀਆਂ ਗਈਆਂ,  2020 ਵਿਚ 76,590, 2019 ਵਿਚ 55,210 ਅਤੇ 2018 ਵਿਚ 50,590 ਘਟਨਾਵਾਂ ਦਰਜ ਕੀਤੀਆਂ ਗਈਆਂ।
 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement