ਦੀਵਾਲੀ ਮੌਕੇ ਵਧਾਈ ਦਿੰਦਿਆਂ CM ਭਗਵੰਤ ਮਾਨ ਨੇ IAS ਤੇ IPS ਅਧਿਕਾਰੀਆਂ ਨੂੰ ਦਿੱਤੇ ਇਹ ਨਿਰਦੇਸ਼
Published : Oct 24, 2022, 8:30 am IST
Updated : Oct 24, 2022, 8:30 am IST
SHARE ARTICLE
cm bhagwant mann
cm bhagwant mann

ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਮੇਂ ਦੀ ਲੋੜ ਹੈ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਆਈ.ਏ.ਐੱਸ. ਤੇ ਆਈ.ਪੀ.ਐੱਸ. ਅਧਿਕਾਰੀਆਂ ਨੂੰ ਦੀਵਾਲੀ ਦੇ ਸ਼ੁਭ ਮੌਕੇ 'ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਅਧਿਕਾਰੀ ਸੂਬਾ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਨ੍ਹਾਂ ਨੂੰ ਪੰਜਾਬ ਦੀ ਤਰੱਕੀ ਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਮੇਂ ਦੀ ਲੋੜ ਹੈ। ਮਾਨ ਨੇ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਨੇਕ ਕਾਰਜ ਲਈ ਪਹਿਲਾਂ ਹੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸੀਐੱਮ ਮਾਨ ਨੇ ਕਿਹਾ ਕਿ ਹੁਣ ਅਧਿਕਾਰੀਆਂ ਦੀ ਵਾਰੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਸੂਬੇ ਨੂੰ ਉੱਚ ਵਿਕਾਸ ਦੀ ਲੀਹ 'ਤੇ ਪਾਇਆ ਜਾਵੇ ਤਾਂ ਜੋ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਪੂਰੇ ਕੀਤੇ ਜਾ ਸਕਣ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹਰ ਅਧਿਕਾਰੀ ਆਪਣੀ ਪੂਰੀ ਵਾਹ ਲਾਵੇਗਾ। ਭਗਵੰਤ ਮਾਨ ਨੇ ਦੀਵਾਲੀ ਦੇ ਮੌਕੇ 'ਤੇ ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਅਧਿਕਾਰੀਆਂ ਨੂੰ ਚੌਕਸ ਰਹਿਣ ਦਾ ਸੱਦਾ ਵੀ ਦਿੱਤਾ ਤਾਂ ਜੋ ਲੋਕ ਰੌਸ਼ਨੀ ਦੇ ਇਸ ਤਿਉਹਾਰ ਨੂੰ ਪੂਰੀ ਧਾਰਮਿਕ ਸ਼ਰਧਾ ਤੇ ਉਤਸ਼ਾਹ ਨਾਲ ਮਨਾ ਸਕਣ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਜੇ ਕੋਈ ਅਜਿਹਾ ਹਾਦਸਾ ਵਾਪਰਦਾ ਹੈ ਤਾਂ ਜਾਨੀ-ਮਾਲੀ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਉਪਰਾਲੇ ਕੀਤੇ ਜਾਣ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਦੀਵਾਲੀ ਦੀ ਰਾਤ ਨੂੰ ਕਿਸੇ ਵੀ ਤਰ੍ਹਾਂ ਦੀ ਮੰਦਭਾਗੀ ਘਟਨਾ ਨਾਲ ਨਜਿੱਠਣ ਲਈ ਸੂਬੇ ਭਰ ਦੇ ਹਸਪਤਾਲਾਂ ਨੂੰ ਚੌਕਸ ਰਹਿਣਾ ਚਾਹੀਦਾ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement