ਮੁੱਖ ਮੰਤਰੀ ਵੱਲੋਂ ਦੁਸਹਿਰੇ ਮੌਕੇ ਲੋਕਾਂ ਨੂੰ ਅਪੀਲ; ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਦਾ ਸੰਕਲਪ ਲਉ
Published : Oct 24, 2023, 9:04 pm IST
Updated : Oct 24, 2023, 9:04 pm IST
SHARE ARTICLE
CM Bhagwant Mann during Dussehra festival
CM Bhagwant Mann during Dussehra festival

ਹੁਸ਼ਿਆਰਪੁਰ ਵਿੱਚ ਦੁਸਹਿਰਾ ਪ੍ਰੋਗਰਾਮ ਵਿੱਚ 1.5 ਲੱਖ ਲੋਕਾਂ ਨੇ ਕੀਤੀ ਸ਼ਿਰਕਤ

 

ਹੁਸ਼ਿਆਰਪੁਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਬੁਰਾਈ 'ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ 'ਤੇ ਸੂਬੇ 'ਚੋਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਦਾ ਸੰਕਲਪ ਲੈਣ ਦਾ ਸੱਦਾ ਦਿੱਤਾ। ਇੱਥੇ ਸ੍ਰੀ ਰਾਮ ਲੀਲਾ ਕਮੇਟੀ ਵੱਲੋਂ ਮਨਾਏ ਗਏ ਦੁਸਹਿਰੇ ਦੇ ਤਿਉਹਾਰ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਤਿਉਹਾਰ ਨੂੰ ਮਨਾਉਣ ਲਈ ਇੱਥੇ ਡੇਢ ਲੱਖ ਤੋਂ ਵੱਧ ਲੋਕ ਇਕੱਠੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਪ੍ਰਸ਼ਾਸਨ ਨੂੰ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਤਿਉਹਾਰ ਨੂੰ ਹੋਰ ਵੱਡੇ ਪੱਧਰ 'ਤੇ ਮਨਾਉਣ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਦੁਸਹਿਰਾ ਗਰਾਊਂਡ ਵਜੋਂ ਜਾਣੇ ਜਾਂਦੇ ਸਥਾਨ ਨੂੰ ਆਉਣ ਵਾਲੇ ਸਮੇਂ ਵਿੱਚ ਹੋਰ ਵੱਡਾ ਬਣਾਉਣਾ ਚਾਹੀਦਾ ਹੈ, ਜਿਸ ਲਈ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਖੇ ਨਿਰਮਾਣ ਅਧੀਨ ਮੈਡੀਕਲ ਕਾਲਜ ਆਉਣ ਵਾਲੇ ਸਾਲ ਤੋਂ ਚਾਲੂ ਹੋ ਜਾਵੇਗਾ, ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਹੁਸ਼ਿਆਰਪੁਰ ਵਿੱਚ ਹੋਰ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ, ਜਿਸ ਨਾਲ ਸ਼ਹਿਰ ਦੀ ਨੁਹਾਰ ਬਦਲੇਗੀ।

CM Bhagwant Mann during Dussehra festival CM Bhagwant Mann during Dussehra festival

ਆਪਣੇ ਪਿਛਲੇ ਦਿਨਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਦੁਸਹਿਰੇ ਦਾ ਤਿਉਹਾਰ ਮਨਾਉਣ ਲਈ ਸੁਨਾਮ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਨਹੀਂ, ਸਗੋਂ ਭਗਵਾਨ ਸ੍ਰੀ ਰਾਮ ਦੇ ਨਿਮਾਣੇ ਸ਼ਰਧਾਲੂ ਵਜੋਂ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੇ ਅਸਲ ਮੁੱਖ ਮਹਿਮਾਨ ਭਗਵਾਨ ਰਾਮ ਹਨ, ਜਿਨ੍ਹਾਂ ਨੇ ਯੁੱਗਾਂ ਤੋਂ ਸਮੁੱਚੀ ਮਾਨਵਤਾ ਨੂੰ ਆਸ਼ੀਰਵਾਦ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆਂ ਭਰ ’ਚ ਮਸ਼ਹੂਰ ਹੁਸ਼ਿਆਰਪੁਰ ਦੇ ਦੁਸਹਿਰੇ ਦਾ ਹਿੱਸਾ ਬਣਨਾ ਬੜੀ ਖੁਸ਼ੀ ਤੇ ਮਾਣ ਵਾਲੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਦੁਸਹਿਰੇ ਦਾ ਹਿੱਸਾ ਬਣ ਕੇ ਉਹ ਖੁਦ ਨੂੰ ਸੁਭਾਗਾ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਗੱਲ ਹੈ ਕਿ ਹੁਸ਼ਿਆਰਪੁਰ ਸ਼ਹਿਰ ਵਿਚ ਇਕਜੁੱਟ ਹੋ ਕੇ ਲੋਕਾਂ ਵੱਲੋਂ  ਇੱਕੋ ਹੀ ਦੁਸਹਿਰਾ ਮਨਾਇਆ ਜਾ ਰਿਹਾ ਹੈ ਜਦਕਿ ਇਹ ਬੜਾ ਮੰਦਭਾਗਾ ਹੈ ਕਿ ਅਜਿਹੀ ਇੱਕਜੁਟਤਾ ਹੋਰ ਸ਼ਹਿਰਾਂ ਵਿੱਚ ਘੱਟ ਹੀ ਦੇਖਣ ਨੂੰ ਮਿਲਦੀ ਹੈ।  

Hoshiarpur Dussehra festival
Hoshiarpur Dussehra festival

ਮੁੱਖ ਮੰਤਰੀ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਅਡੋਲ ਰਹਿਣ, ਆਪਣੇ ਗੁੱਸੇ ’ਤੇ ਕਾਬੂ ਰੱਖਣ ਅਤੇ ਨਫ਼ਰਤ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਹ ਤਿੰਨੇ ਕਾਰਕ ਸਭ ਤੋਂ ਬੁੱਧੀਮਾਨ ਵਿਅਕਤੀ ਲਈ ਵੀ ਪਤਨ ਦਾ ਕਾਰਨ ਬਣਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਿਉਹਾਰ ਸਾਨੂੰ ਆਪਸੀ ਭਾਈਚਾਰਕ ਸਾਂਝ ਰੱਖਣ ਦਾ ਉਪਦੇਸ਼ ਵੀ ਦਿੰਦੇ ਹਨ ਅਤੇ ਉਨ੍ਹਾਂ ਨੇ ਲੋਕਾਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ‘ ਨੇਕੀ ਦੀ ਬਦੀ ’ ਉੱਤੇ ਜਿੱਤ ਦਾ ਪ੍ਰਤੀਕ ਇਹ ਤਿਉਹਾਰ ਸਾਨੂੰ ਸਾਡੇ ਅਮੀਰ ਸੱਭਿਆਚਾਰਕ ਵਿਰਸੇ ਦੀ ਯਾਦ ਦਿਵਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਇਸ ਤਿਉਹਾਰ ਨੂੰ ਮਨਾਉਣ ਦੀ ਪਰੰਪਰਾ ਸਦੀਆਂ ਪੁਰਾਣੀ ਹੈ, ਜੋ ਸਮਾਜ ਵਿੱਚ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਪ੍ਰਫੁੱਲਿਤ ਕਰਨ ਦੇ ਨਾਲ-ਨਾਲ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਕੇ ਆਦਰਸ਼ ਜੀਵਨ ਜਿਉਣ ਲਈ ਸੇਧ ਦੇਣ ਬਾਰੇ ਮੋਹਰੀ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਖੁਸ਼ੀ ਦੇ ਮੌਕੇ ਨੂੰ ਸੂਬੇ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਵਧਾਉਣ ਲਈ ਖੁਦ ਨੂੰ ਸਮਰਪਿਤ ਕਰਕੇ ਸੁਹਿਰਦਤਾ ਨਾਲ ਤਿਉਹਾਰ ਮਨਾਉਣ।

Dussehra celebrated in PunjabHoshiarpur Dussehra festival

ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਤਿਉਹਾਰ ਨੂੰ ਜਾਤ-ਪਾਤ, ਨਸਲ ਅਤੇ ਰੰਗ ਦੇ ਭੇਦਭਾਵ ਤੋਂ ਉਪਰ ਉਠ ਕੇ ਪੂਰੇ ਧਾਰਮਿਕ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਿਉਹਾਰ ਸਾਨੂੰ ਏਕਤਾ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹਨ ਅਤੇ ਇਸ ਦਿਨ ਸਾਨੂੰ ਸਾਰੀਆਂ ਸਮਾਜਿਕ ਬੁਰਾਈਆਂ ਤੋਂ ਛੁਟਕਾਰਾ ਪਾ ਕੇ ਆਪਣੇ ਸੂਬੇ ਨੂੰ ਦੇਸ਼ ਦਾ ਮੋਹਰੀ ਬਣਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਅਸਲ ਮਹੱਤਵ ਪਿਆਰ ਅਤੇ ਧਰਮ ਨਿਰਪੱਖਤਾ ਨਾਲ ਅਨਿਆਂ, ਬੁਰਾਈ ਅਤੇ ਹਉਮੈ ਵਿਰੁੱਧ ਲੜਨ ਵਿੱਚ ਹੈ।

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement