ਮੁੱਖ ਮੰਤਰੀ ਵਲੋਂ ਲੋਕਾਂ ਨੂੰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰਨ ਦਾ ਸੱਦਾ
Published : Oct 24, 2023, 8:50 pm IST
Updated : Oct 24, 2023, 8:50 pm IST
SHARE ARTICLE
CM Bhagwant mann inaugurats Sri Radha Gopinath Mandir
CM Bhagwant mann inaugurats Sri Radha Gopinath Mandir

ਕਿਹਾ, ਪੰਜਾਬ ਦੀ ਜਰਖੇਜ਼ ਧਰਤੀ 'ਤੇ ਕੁਝ ਵੀ ਉੱਗ ਸਕਦਾ ਪਰ ਨਫ਼ਰਤ ਦਾ ਬੀਜ ਨਹੀਂ ਫੁੱਟੇਗਾ

 

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨੂੰ ਸੂਬੇ ਵਿੱਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਸੁਹਿਰਦ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ਸ੍ਰੀ ਰਾਧਾ ਗੋਪੀਨਾਥ ਮੰਦਰ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਮੌਕਾ ਹੈ ਕਿਉਂਕਿ ਇਹ ਨਵਾਂ ਬਣਿਆ ਮੰਦਰ ਲੋਕਾਂ ਨੂੰ ਮਨੁੱਖਤਾ ਦੀ ਨਿਸ਼ਕਾਮ ਸੇਵਾ ਲਈ ਪ੍ਰੇਰਨਾ ਦੇਣ ਵਾਸਤੇ ਸਮਰਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਹਰ ਵਿਅਕਤੀ ਨੂੰ ਆਪਣੇ ਆਪ ਨੂੰ ਲੋਕ ਭਲਾਈ ਲਈ ਸਮਰਪਿਤ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦੀ ਇਹ ਇਕੱਤਰਤਾ ਲੋਕਾਂ ਦੀ ਭਲਾਈ ਦੇ ਉਦੇਸ਼ ਨਾਲ ਨਾਲ ਹਾਜ਼ਰ ਹੋਈ ਹੈ।

CM Bhagwant mann inaugurats Sri Radha Gopinath Mandir CM Bhagwant mann inaugurats Sri Radha Gopinath Mandir

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਮਾਜਿਕ ਸਾਂਝ ਏਨੀ ਮਜ਼ਬੂਤ ਹੈ ਕਿ ਪੰਜਾਬ ਦੀ ਉਪਜਾਊ ਧਰਤੀ ’ਤੇ ਕੋਈ ਵੀ ਬੀਜ ਉੱਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ’ਤੇ ਨਹੀਂ ਫੁੱਟੇਗਾ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ-ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਮਾਰਗ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਪ੍ਰੇਮ-ਪਿਆਰ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਮਜ਼ਬੂਤ ਕਰਕੇ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਦਾ ਵਿਰੋਧ ਕੀਤਾ ਹੈ।

CM Bhagwant mann inaugurats Sri Radha Gopinath Mandir CM Bhagwant mann inaugurats Sri Radha Gopinath Mandir

ਸਮਾਜ ਵਿੱਚ ਅਧਿਆਤਮਿਕ ਗਿਆਨ ਦੇ ਪਾਸਾਰ ਲਈ ਇਸਕੋਨ ਸੁਸਾਇਟੀ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਏਕਤਾ, ਸ਼ਾਂਤੀ ਅਤੇ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਉਤੇ ਪਹਿਰਾ ਦੇਣ ਅਤੇ ਜੀਵਨ ਦੇ ਅਸੰਤੁਲਨ ਨੂੰ ਰੋਕਣ ਲਈ ਅਧਿਆਤਮਕ ਤਕਨੀਕਾਂ ਨੂੰ ਅਪਣਾਉਣ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਖਾਸ ਕਰਕੇ ਪੰਜਾਬ ਮੇਲਿਆਂ ਅਤੇ ਤਿਉਹਾਰਾਂ ਦੀ ਧਰਤੀ ਹੈ ਜੋ ਕਿ ‘ਅਨੇਕਤਾ ’ਚ ਏਕਤਾ’ ਦੇ ਗੁਣਾਂ ਦੇ ਨਾਲ-ਨਾਲ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਸ਼ਾਨਦਾਰ ਵਿਰਸੇ ਨੂੰ ਮੂਰਤੀਮਾਨ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਲੋਕਾਂ ਵਿੱਚ ਪਿਆਰ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦੇਣ ਦਾ ਸੱਦਾ ਦਿੱਤਾ।

ਦੁਸਹਿਰੇ ਦੇ ਤਿਉਹਾਰ 'ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਸ ਤਿਉਹਾਰ ਦੇ ਸੰਦੇਸ਼ ਦੀ ਭਾਵਨਾ ਨਾਲ ਸਮਾਜਿਕ ਬੁਰਾਈਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਿਉਹਾਰ ਬਦੀ ਉਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ, ਜੋ ਕਿ ਭਾਰਤੀ ਕਦਰਾਂ-ਕੀਮਤਾਂ ਅਤੇ ਭਾਵਨਾਵਾਂ ਦਾ ਮੂਲ ਕੇਂਦਰ ਹੈ। ਉਨ੍ਹਾਂ ਕਿਹਾ ਕਿ ਇਸ ਤਿਉਹਾਰ ਦੇ ਮੱਦੇਨਜ਼ਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਨਸ਼ਿਆਂ ਆਦਿ ਵਰਗੀਆਂ ਬੁਰਾਈਆਂ ਦਾ ਸਫਾਇਆ ਕਰਨ ਲਈ ਪੰਜਾਬ ਸਰਕਾਰ ਆਪਣਾ ਫਰਜ਼ ਸਮਝਦੀ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement