
ਨੌਜਵਾਨ ਦੇ ਸਿਰ ਉਪਰੋਂ ਲੰਘਿਆ ਟਰੱਕ
ਲੁਧਿਆਣਾ: ਸਮਰਾਲਾ ਚੌਕ ਨੇੜੇ ਦੇਰ ਰਾਤ 11 ਵਜੇ ਬਾਈਕ ਸਵਾਰ ਨੌਜਵਾਨ ਨੂੰ ਇਕ ਤੇਜ਼ ਰਫ਼ਤਾਰ ਟਰੱਕ ਨੇ ਕੁਚਲ ਦਿਤਾ। ਦਸਿਆ ਜਾ ਰਿਹਾ ਹੈ ਕਿ ਟਰੱਕ ਦਾ ਟਾਇਰ ਨੌਜਵਾਨ ਦੇ ਸਿਰ ਉਪਰੋਂ ਲੰਘ ਗਿਆ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਲੋਕਾਂ ਨੇ ਟਰੱਕ ਚਾਲਕ ਦਾ ਪਿੱਛਾ ਕੀਤਾ ਅਤੇ ਕੁੱਝ ਹੀ ਦੂਰੀ 'ਤੇ ਉਸ ਨੂੰ ਫੜ ਲਿਆ ਅਤੇ ਤੁਰੰਤ ਪੁਲਿਸ ਨੂੰ ਸੂਚਨਾ ਦਿਤੀ।
ਇਹ ਵੀ ਪੜ੍ਹੋ: ਬਾਸਮਤੀ ਚੌਲਾਂ ਦੇ ਘੱਟੋ-ਘੱਟ ਬਰਾਮਦ ਮੁੱਲ ਵਿੱਚ ਕਟੌਤੀ, ਬਰਾਮਦਕਾਰਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ: MP ਸਾਹਨੀ
ਥਾਣਾ ਮੋਤੀ ਨਗਰ, ਡਿਵੀਜ਼ਨ ਨੰਬਰ 3 ਅਤੇ ਚੌਕੀ ਜਨਕਪੁਰੀ ਦੀ ਪੁਲਿਸ ਘਟਨਾ ਵਾਲੀ ਥਾਂ ’ਤੇ ਪਹੁੰਚ ਗਈ। ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ 'ਚ ਰਖਵਾ ਦਿਤਾ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨੌਜਵਾਨ ਚੀਮਾ ਚੌਕ ਤੋਂ ਸਮਰਾਲਾ ਚੌਕ ਵੱਲ ਜਾ ਰਿਹਾ ਸੀ।
ਇਹ ਵੀ ਪੜ੍ਹੋ: ਖ਼ਰਾਬ ਸੰਵਿਧਾਨ ਵੀ ਚੰਗਾ ਹੋ ਸਕਦਾ ਹੈ ਜੇਕਰ ਇਸ ਨੂੰ ਚਲਾਉਣ ਵਾਲੇ ਲੋਕ ਚੰਗੇ ਹੋਣ - ਜਸਟਿਸ ਚੰਦਰਚੂੜ
ਮ੍ਰਿਤਕ ਨੌਜਵਾਨ ਦੀ ਪਛਾਣ ਕਰਨ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮਾਪਿਆਂ ਦਾ ਇਕਲੌਤਾ ਪੁੱਤ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ। ਪ੍ਰਵਾਰ ਦਾ ਕਹਿਣਾ ਹੈ ਕਿ ਮੁਲਜ਼ਮ ਟਰੱਕ ਡਰਾਈਵਰ ਦੀ ਮੈਡੀਕਲ ਜਾਂਚ ਕਰਵਾਈ ਜਾਵੇ। ਉਨ੍ਹਾਂ ਨੂੰ ਸ਼ੱਕ ਹੈ ਕਿ ਹਾਦਸੇ ਸਮੇਂ ਡਰਾਈਵਰ ਨਸ਼ੇ 'ਚ ਸੀ। ਚਸ਼ਮਦੀਦਾਂ ਮੁਤਾਬਕ ਟਰੱਕ ਡਰਾਈਵਰ ਬਹੁਤ ਤੇਜ਼ ਰਫ਼ਤਾਰ ਨਾਲ ਟਰੱਕ ਚਲਾ ਰਿਹਾ ਸੀ।
ਇਹ ਵੀ ਪੜ੍ਹੋ: 9 ਸਾਲਾ ਬੱਚੀ ਨੇ ਔਟਿਜ਼ਮ ਪੀੜਤ ਬੱਚਿਆਂ ਲਈ ਲਿਖੀ ਕਿਤਾਬ
ਪ੍ਰਵਾਰਕ ਮੈਂਬਰਾਂ ਦਾ ਇਲਜ਼ਾਮ ਹੈ ਕਿ ਹਾਦਸੇ ਤੋਂ ਬਾਅਦ ਕਰੀਬ ਡੇਢ ਘੰਟੇ ਤਕ ਐਂਬੂਲੈਂਸ ਮੌਕੇ 'ਤੇ ਨਹੀਂ ਪਹੁੰਚੀ। ਪੁਲਿਸ ਨੇ ਘਟਨਾ ਵਾਲੀ ਥਾਂ ’ਤੇ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ। ਮੁਲਜ਼ਮ ਟਰੱਕ ਡਰਾਈਵਰ ਨੂੰ ਵੀ ਪੁਲਿਸ ਨੇ ਕਾਬੂ ਕਰ ਲਿਆ ਹੈ। ਫਿਲਹਾਲ ਪੁਲਿਸ ਮੁਲਜ਼ਮ ਕੋਲੋਂ ਪੁਛਗਿਛ ਕਰ ਰਹੀ ਹੈ।