Punjab News: ਅਕਾਲੀ ਦਲ (ਅ) ਨੇ ਸੁਖਰਾਜ ਸਿੰਘ ਨਿਆਮੀਵਾਲਾ ਨੂੰ ਗਿੱਦੜਬਾਹਾ ਤੋਂ ਐਲਾਨਿਆ ਉਮੀਦਵਾਰ
Published : Oct 24, 2024, 9:38 am IST
Updated : Oct 24, 2024, 9:40 am IST
SHARE ARTICLE
Akali Dal (A) declared Sukhraj Singh Niamiwala as the candidate from Giddarbaha
Akali Dal (A) declared Sukhraj Singh Niamiwala as the candidate from Giddarbaha

Punjab News: ਸ਼੍ਰੋਮਣੀ ਅਕਾਲੀ ਦਲ (ਅ) ਨੇ ਗੋਵਿੰਦ ਸਿੰਘ ਸੰਧੂ ਨੂੰ ਬਰਨਾਲਾ ਤੋਂ ਐਲਾਨਿਆ ਉਮੀਦਵਾਰ

Akali Dal (A) declared Sukhraj Singh Niamiwala as the candidate from Giddarbaha: 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੋਂ ਬਾਅਦ ਇਨਸਾਫ਼ ਦੀ ਮੰਗ ਕਰਨ ਦੌਰਾਨ ਬਹਿਬਲਕਲਾਂ ਗੋਲੀਕਾਂਡ ਵਿੱਚ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜਨਗੇ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੁਖਰਾਜ ਸਿੰਘ ਨੂੰ ਉਮੀਦਵਾਰ ਬਣਾਇਆ ਹੈ।

ਸਿਮਰਨਜੀਤ ਸਿੰਘ ਮਾਨ ਨੇ ਦੱਸਿਆ ਕਿ ਸੁਖਰਾਜ ਸਿੰਘ ਨਿਆਮੀਵਾਲਾ ਬਹਿਬਲ ਕਲਾਂ ਗੋਲੀਕਾਂਡ ਵਿਚ ਸ਼ਹੀਦ ਹੋਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਹਨ, ਜੋ 2015 ਤੋਂ ਹੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਅਤੇ ਆਪਣੇ ਪਿਤਾ ਦੀ ਮੌਤ ਦਾ ਇਨਸਾਫ਼ ਲੈਣ ਲਈ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ।

ਉਨ੍ਹਾਂ ਗਿੱਦੜਬਾਹਾ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸੁਖਰਾਜ ਸਿੰਘ ਨਿਆਮੀਵਾਲਾ ਨੂੰ ਜਿੱਤਾ ਕੇ ਵਿਧਾਨ ਸਭਾ ਭੇਜਣ ਤਾਂ ਜੋ ਇਨਸਾਫ਼ ਲਈ ਸੜਕ ਦੀ ਬਜਾਏ ਵਿਧਾਨ ਸਭਾ ’ਚ ਆਵਾਜ਼ ਬੁਲੰਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਬਰਨਾਲਾ ਤੋਂ ਪਹਿਲਾਂ ਹੀ ਗੋਵਿੰਦ ਸਿੰਘ ਸੰਧੂ ਨੂੰ ਪਾਰਟੀ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ ਅਤੇ ਰਹਿੰਦੇ ਦੋ ਚੱਬੇਵਾਲ ਤੇ ਡੇਰਾ ਬਾਬਾ ਨਾਨਕ ਹਲਕਿਆਂ ਤੋਂ ਵੀ ਜਲਦੀ ਹੀ ਉਮੀਦਵਾਰ ਐਲਾਨ ਦਿੱਤੇ ਜਾਣਗੇ।

ਜ਼ਿਕਰਯੋਗ ਹੈ ਕਿ ਗੋਬਿੰਦ ਸਿੰਘ ਸੰਧੂ ਪਿਛਲੇ ਲੰਬੇ ਸਮੇਂ ਤੋਂ ਸਿਮਰਨਜੀਤ ਸਿੰਘ ਮਾਨ ਦੇ ਨਾਲ ਕੰਮ ਕਰਦੇ ਆ ਰਹੇ ਸਨ। 2022 ਦੀ ਸੰਗਰੂਰ ਲੋਕ ਸਭਾ ਚੋਣ ਵਿੱਚ ਉਹਨਾਂ ਸਿਮਰਨਜੀਤ ਸਿੰਘ ਮਾਨ ਦੀ ਚੋਣ ਮੁਹਿੰਮ ਨੂੰ ਅਗਵਾਈ ਦਿੱਤੀ ਸੀ। ਜਿਸ ਦੌਰਾਨ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਹੋਈ ਸੀ। ਗੋਬਿੰਦ ਸਿੰਘ ਪਿਛਲੇ ਲੰਬੇ ਸਮੇਂ ਤੋਂ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਆਪਣੀਆਂ ਗਤੀਵਿਧੀਆਂ ਕਰ ਰਹੇ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement