ਸੈਰ-ਸਪਾਟੇ ਦੇ ਖੇਤਰ ਵਿਚ ਪੰਜਾਬ ਨੂੰ ਦੁਨੀਆਂ ਦੇ ਨਕਸ਼ੇ ’ਤੇ ਲਿਆਉਣ ਲਈ ਉਤਸ਼ਾਹਿਤ ਹਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ
Published : Oct 24, 2024, 12:31 pm IST
Updated : Oct 24, 2024, 12:34 pm IST
SHARE ARTICLE
Chief Minister Bhagwant Singh Hon is excited to bring Punjab on the world map in the field of tourism
Chief Minister Bhagwant Singh Hon is excited to bring Punjab on the world map in the field of tourism

ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਹੰਸਾਲੀ ਨੇ ‘ਬੈਸਟ ਟੂਰਿਜ਼ਮ ਵਿਲੇਜ਼ ਆਫ਼ ਇੰਡੀਆ 2024 ਐਵਾਰਡ’ ਹਾਸਲ ਕੀਤਾ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਸੈਰ-ਸਪਾਟੇ ਦਾ ਕੇਂਦਰ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸੂਬੇ ’ਚ ਪੰਜਾਬ ਦੇ ਅਮੀਰ ਸੱਭਿਆਚਾਰਕ ਅਤੇ ਇਤਿਹਾਸਕ ਵਿਰਸੇ ਨੂੰ ਦਰਸਾਉਂਦੀਆਂ ਮੁਗਲ, ਸਿੱਖ ਅਤੇ ਬ੍ਰਿਟਿਸ਼ ਕਾਲ ਦੀਆਂ ਇਮਾਰਤਾਂ ਹਨ, ਜੋ ਸਮੁੱਚੀ ਲੋਕਾਈ ਲਈ ਖਿੱਚ ਦਾ ਕੇਂਦਰ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੈਰ-ਸਪਾਟੇ ਦੇ ਖੇਤਰ ਵਿੱਚ ਪੰਜਾਬ ਨੂੰ ਦੁਨੀਆਂ ਦੇ ਨਕਸ਼ੇ ’ਤੇ ਲਿਆਉਣ ਲਈ ਬਹੁਤ ਉਤਸੁਕ ਹਨ ਅਤੇ ਇਸ ਮਾਮਲੇ ਵਿੱਚ ਨਿੱਜੀ ਦਿਲਚਸਪੀ ਲੈ ਰਹੇ ਹਨ। 

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਟੀਚਾ ਪੰਜਾਬ ਨੂੰ ਟੂਰਿਜ਼ਮ ਖੇਤਰ ਵਿਚ ਭਾਰਤ ਦੇ ਹੋਰਨਾਂ ਸੂਬਿਆਂ ਵਿਚ ਮੋਹਰੀ ਸਥਾਨ ’ਤੇ ਲਿਆਉਣਾ ਹੈ। ਰਣਜੀਤ ਸਾਗਰ ਝੀਲ ਨੂੰ ਸੂਬਾ ਸਰਕਾਰ ਨੇ ਪ੍ਰਮੁੱਖ ਪ੍ਰਾਜੈਕਟ ਵਜੋਂ ਸੂਚੀਬੱਧ ਕੀਤਾ ਹੈ ਅਤੇ ਇਹ ਪਹਿਲਕਦਮੀ ਸੂਬੇ ਦੇ ਸੈਰ ਸਪਾਟਾ ਖੇਤਰ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਏਗੀ। ਸੈਰ ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਨੇ ਨਿਵੇਸ਼ਕ ਅਤੇ ਉਦਯੋਗ ਪੱਖੀ ਨੀਤੀਆਂ ਲਾਗੂ ਕੀਤੀਆਂ ਗਈਆਂ ਹਨ। ਵਿਰਾਸਤੀ ਇਮਾਰਤਾਂ ਜਿਵੇਂ ਕਿ ਕਪੂਰਥਲਾ ਵਿੱਚ ਦਰਬਾਰ ਹਾਲ ਅਤੇ ਗੋਲ ਕੋਠੀ, ਸੰਗਰੂਰ ਕੋਠੀ, ਆਮ ਖਾਸ ਬਾਗ ਸਰਹਿੰਦ, ਰੂਪਨਗਰ ਵਿੱਚ ਪਿੰਕਾਸ਼ੀਆ ਟੂਰਿਸਟ ਕੰਪਲੈਕਸ, ਕੁਲਾਰਾ ਟਾਪੂ (ਪਠਾਨਕੋਟ) ਨੂੰ ਸੈਰ-ਸਪਾਟੇ ਲਈ ਵਿਕਸਤ ਕੀਤਾ ਗਿਆ ਹੈ। 

ਸੈਰ-ਸਪਾਟਾ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਦੇ ਸੁਹਰਿਦ ਯਤਨਾਂ ਸਦਕਾ ਪੰਜਾਬ ਨੇ ਪਿਛਲੇ ਦਿਨੀਂ ਕੌਮੀ ਪੱਧਰ ’ਤੇ ਫਾਰਮ ਟੂਰਿਜ਼ਿਮ ਖੇਤਰ ਵਿੱਚ ਆਪਣੀ ਮੁੜ ਸਫਲਤਾ ਦਰਜ ਕਰਵਾਉਂਦਿਆਂ ‘ਬੈਸਟ ਟੂਰਿਜ਼ਮ ਵਿਲੇਜ਼ ਆਫ਼ ਇੰਡੀਆ 2024 ਐਵਾਰਡ’ ਹਾਸਲ ਕੀਤਾ ਹੈ। ਖੇਤੀਬਾੜੀ ਸੈਰ-ਸਪਾਟਾ ਖੇਤਰ ਦੇ ਇਸ ਵੱਕਾਰੀ ਐਵਾਰਡ ਲਈ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਹੰਸਾਲੀ ਨੂੰ ਕੌਮੀ ਪੱਧਰ ’ਤੇ ਇਹ ਐਵਾਰਡ ਜਿੱਤਣ ਵਾਲੇ ਪਿੰਡਾਂ ਵਿਚ ਸ਼ੁਮਾਰ ਕੀਤਾ ਗਿਆ ਹੈ।

ਹੰਸਾਲੀ ਆਰਗੈਨਿਕ ਫ਼ਾਰਮ ਦੇ ਮਾਲਕ ਸੁਖਚੈਨ ਸਿੰਘ ਗਿੱਲ ਅਤੇ ਉਨ੍ਹਾਂ ਦੇ ਪੁੱਤਰ ਪਵੇਲ ਗਿੱਲ ਦੇ ਮੁਸੱਲਸਲ ਯਤਨਾਂ ਅਤੇ ਪੰਜਾਬ ਦੇ ਸੈਰ ਸਪਾਟਾ ਵਿਭਾਗ ਦੀ ਸੁਹਿਰਦ ਅਗਵਾਈ ਅਤੇ ਸਹਿਯੋਗ ਸਦਕਾ ਇਹ ਪਿੰਡ ਐਗਰੋ ਅਧਾਰਤ ਟੂਰਿਜ਼ਮ ਦਾ ਮਿਸਾਲੀ ਪੇਂਡੂ ਸਥਾਨ ਬਣ ਚੁੱਕਿਆ ਹੈ। ਇਹ ਪਿੰਡ ਔਰਗੈਨਿਕ ਫਾਰਮਿੰਗ ਦੇ ਇੱਕ ਧੁਰੇ ਵੱਜੋਂ ਵਿਕਸਿਤ ਹੋ ਚੁੱਕਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਗੁਰਦਾਸਪੁਰ ਜਿਲ੍ਹੇ ਦੇ ਨਵਾਂ ਪਿੰਡ ਸਰਦਾਰਾਂ ਨੇ ਲੰਘੇ ਵਰ੍ਹੇ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ 2023 ਅਵਾਰਡ ਹਾਸਿਲ ਕੀਤਾ ਸੀ। 

ਸੈਰ ਸਪਾਟਾ ਵਿਭਾਗ ਖਿੱਤੇ ਵਿੱਚ ਸੈਰ ਸਪਾਟੇ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਲੀਆਂ ਪਹਿਲਕਦਮੀਆਂ ਦੇ ਸਮਰਥਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਸੂਬਾ ਸਰਕਾਰ ਸੈਰ-ਸਪਾਟਾ ਖੇਤਰ ਦੀਆਂ ਜਾਇਦਾਦਾਂ ਅਤੇ ਅਸਾਸਿਆਂ ਦੀ ਸਾਂਭ-ਸੰਭਾਲ ਅਤੇ ਵਿਕਾਸ ਲਈ ਹਮੇਸ਼ਾ ਸੁਹਿਰਦਤਾ ਨਾਲ ਤਿਆਰ ਹੈ। ਸੂਬਾ ਸਰਕਾਰ ਈਕੋ-ਟੂਰਿਜ਼ਮ, ਐਡਵੈਂਚਰ ਟੂਰਿਜ਼ਮ, ਵਾਟਰ ਟੂਰਿਜ਼ਮ ਅਤੇ ਵੈੱਲਨੈੱਸ ਟੂਰਿਜ਼ਮ ਉੱਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ ਕਿਉਂਕਿ ਇਨ੍ਹਾਂ ਖੇਤਰਾਂ ਵਿੱਚ ਵੀ ਪੰਜਾਬ ਨੂੰ ਹੋਰ ਪ੍ਰਫੁੱਲਿਤ ਕਰਨ ਦੀਆਂ ਭਰਪੂਰ ਸੰਭਾਵਨਾਵਾਂ ਹਨ। 

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ਵ ਵਿਆਪੀ ਮੁਹਿੰਮ ਤਹਿਤ ਫ਼ਰਵਰੀ ਮਹੀਨੇ ’ਚ ਸੱਤ ਦਿਨਾਂ ਦਾ ਰੰਗਲਾ ਪੰਜਾਬ ਮੇਲਾ ਬੜੇ ਜੋਸ਼ ਨਾਲ ਕਰਵਾਇਆ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਹੇਠ ਇਹ ਪਹਿਲੀ ਵਾਰ ਹੈ ਕਿ ਪੰਜਾਬ ਦੇ ਵਿਰਾਸਤੀ ਮੇਲਿਆਂ ਤੇ ਤਿਉਹਾਰਾਂ ਨੂੰ ਸਰਕਾਰ ਵੱਲੋਂ ਮਨਾਇਆ ਜਾ ਰਿਹਾ ਹੈ ਤੇ ਇਸ ਲਈ ਵੱਖਰੇ ਤੌਰ ਤੇ 15 ਕਰੋੜ ਰੁਪਏ ਦਾ  ਬਜਟ ਰੱਖਿਆ ਗਿਆ। ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਕਰਵਾਇਆ ਗਿਆ ਟੂਰਿਜ਼ਮ ਸਮਿਟ ਵੀ ਬਹੁਤ ਕਾਮਯਾਬ ਰਿਹਾ। 

ਇਹੀ ਨਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ, ਖਾਸ ਕਰ ਕੇ ਜਲੰਧਰ ਵਿੱਚ, ਮੈਡੀਕਲ ਟੂਰਿਜ਼ਮ ਲਿਆਉਣ ਦਾ ਵੀ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਇੱਕ ਤਾਂ ਇਹ ਸਾਡੇ ਮੈਡੀਕਲ ਅਤੇ ਸਿਹਤ ਖੇਤਰ ਨੂੰ ਨਵੇਂ ਪੱਧਰਾਂ ’ਤੇ ਲੈ ਕੇ ਜਾਵੇਗਾ ਅਤੇ ਦੂਜਾ, ਇਹ ਸਾਡੇ ਐੱਨਆਰਆਈ ਭਾਈਚਾਰੇ ਨੂੰ ਆਪਣੇ ਘਰਾਂ ਦੇ ਨੇੜੇ ਇਲਾਜ ਕਰਵਾਉਣ ਦਾ ਮੌਕਾ ਦੇਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement