
Punjab News :ਸਰਕਾਰ ਨੇ ਸੂਬੇ ਦੇ ਪੈਨਸ਼ਨਰਾਂ ਨੂੰ ਇਸ ਵਾਰ 30 ਅਕਤੂਬਰ ਨੂੰ ਹੀ ਪੈਨਸ਼ਨ ਦਾ ਭੁਗਤਾਨ ਕਰਨ ਦਾ ਫੈਸਲਾ ਕੀਤਾ
Punjab Government On Pensioners : ਇਸਤੋਂ ਪਹਿਲਾਂ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸਾਰੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਵੀ 30 ਅਕਤੂਬਰ ਨੂੰ ਜਾਰੀ ਕਰਨ ਦਾ ਐਲਾਨ ਕੀਤਾ ਸੀ। ਸਰਕਾਰ ਨੇ ਕਿਹਾ ਸੀ ਕਿ ਦੀਵਾਲੀ ਨੂੰ ਵੇਖਦਿਆਂ ਉਹ ਆਪਣੇ ਸਾਰੇ ਮੁਲਾਜ਼ਮਾਂ ਦੀਆਂ ਤਨਖਾਹਾਂ ਤਿਉਹਾਰ ਤੋਂ ਪਹਿਲਾਂ ਹੀ ਜਾਰੀ ਕਰੇਗੀ ਤਾਂ ਜੋਂ ਉਹ ਆਪਣੇ ਪਰਿਵਾਰ ਨਾਲ ਬਿਨਾਂ ਕਿਸੇ ਵਿੱਤੀ ਚਿੰਤਾ ਤੇ ਤਿਉਹਾਰ ਮਨਾ ਸਕਣ।
ਆਉਣ ਵਾਲੀ 31 ਅਕਤੂਬਰ ਨੂੰ ਸਭ ਤੋਂ ਵੱਡਾ ਤਿਉਹਾਰ ਦੀਵਾਲੀ ਮਨਾਇਆ ਜਾਵੇਗਾ। ਇਸ ਤਿਉਹਾਰ ਨੂੰ ਲੈ ਕੇ ਲੋਕਾਂ ਵਿੱਚ ਕਾਫੀ ਉਤਸ਼ਾਹ ਹੁੰਦਾ ਹੈ। ਪੂਜਾ ਦਾ ਸਾਮਾਨ, ਕੱਪੜੇ, ਘਰ ਦੀ ਮੁਰੰਮਤ ਅਤੇ ਰਿਸ਼ਤੇਦਾਰਾਂ-ਮਿੱਤਰਾਂ ਨੂੰ ਤੋਹਫੇ ਵਗੈਰਾ ਕਈ ਵੱਡੇ ਖਰਚ ਵੀ ਇਸੇ ਤਿਉਹਾਰ ਮੌਕੇ ਹੁੰਦੇ ਹਨ। ਇਸੇ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਵੀ ਇੱਕ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਸੂਬੇ ਦੇ ਪੈਨਸ਼ਨਰਾਂ ਨੂੰ ਇਸ ਵਾਰ 30 ਅਕਤੂਬਰ ਨੂੰ ਹੀ ਪੈਨਸ਼ਨ ਦਾ ਭੁਗਤਾਨ ਕਰਨ ਦਾ ਫੈਸਲਾ ਕੀਤਾ ਹੈ।
(For more news apart from Punjab government will issue pension to the pensioners on October 30 keeping in mind the Diwali festival News in Punjabi, stay tuned to Rozana Spokesman)