Amritsar News : ਕਿਹਾ - ਸ਼੍ਰੋਮਣੀ ਅਕਾਲੀ ਦਲ ’ਤੇ ਚੋਣ ਲੜਨ ਦੀ ਕੋਈ ਪਾਬੰਦੀ ਨਹੀਂ
Amritsar News : ਪੰਜਾਬ ਵਿਚ ਚਾਰ ਹਲਕਿਆਂ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਇਸ ਦੌਰਾਨ ਸ੍ਰੀ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਸ਼੍ਰੋਮਣੀ ਅਕਾਲੀ ਦਲ ’ਤੇ ਜ਼ਿਮਨੀ ਚੋਣ ਲੜਨ ’ਤੇ ਵੱਡਾ ਬਿਆਨ ਸਾਹਮਣੇ ਆਇਆ ਹੈ ।ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੰਜਾਬ ’ਚ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ’ਤੇ ਕਿਸੇ ਪ੍ਰਕਾਰ ਦੀ ਕੋਈ ਪਾਬੰਦੀ ਨਹੀਂ ਹੈ। ਸ਼੍ਰੋਮਣੀ ਅਕਾਲੀ ਵੀ ਇਨ੍ਹਾਂ ਜ਼ਿਮਨੀ ਚੋਣਾਂ ’ਚ ਹਿੱਸਾ ਲੈ ਸਕਦੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਅਨੁਸਾਰ ਸਿਰਫ਼ ਪ੍ਰਧਾਨ (ਸੁਖਬੀਰ ਸਿੰਘ ਬਾਦਲ) ਨੂੰ ਚੋਣ ਲੜਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ।
ਦੱਸ ਦੇਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਲਗਾਇਆ ਗਿਆ ਸੀ ਅਤੇ ਕਈ ਅਕਾਲੀ ਲੀਡਰਾਂ ਨੂੰ ਤਲਬ ਕੀਤਾ ਗਿਆ ਸੀ।
(For more news apart from Statement of Sri Takht Sahib Jathedar Giani Raghbir Singh, no ban on Shiromani Akali Dal from contesting elections. News in Punjabi, stay tuned to Rozana Spokesman)