Punjab News: ਜਲੰਧਰ ਦੇ ਜਸਪਾਲ ਕਤਲ ਕਾਂਡ ਦਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫ਼ਤਾਰ
Published : Oct 24, 2024, 11:04 am IST
Updated : Oct 24, 2024, 11:04 am IST
SHARE ARTICLE
The main accused of the Jaspal murder case of Jalandhar arrested from Chandigarh
The main accused of the Jaspal murder case of Jalandhar arrested from Chandigarh

Punjab News: ਡੀਜੀਪੀ ਨੇ ਕਿਹਾ- ਮੁਲਜ਼ਮ ਬਿਹਾਰ ਤੋਂ ਸਾਰੇ ਹਥਿਆਰ ਲਿਆਏ ਸਨ।

 

Punjab News: ਕਰੀਬ ਇੱਕ ਮਹੀਨਾ ਪਹਿਲਾਂ ਜਲੰਧਰ ਦੇ ਭੋਗਪੁਰ ਨੇੜੇ ਗੋਲੀ ਮਾਰ ਕੇ ਮਾਰੇ ਗਏ ਜਸਪਾਲ ਸਿੰਘ ਉਰਫ਼ ਸ਼ਾਲੂ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿੱਚ ਮੁੱਖ ਮੁਲਜ਼ਮ ਨੂੰ ਪੁਲਿਸ ਨੇ ਚੰਡੀਗੜ੍ਹ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਹੁਣ ਤੱਕ ਕੁੱਲ ਪੰਜ ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ।

ਪੁਲਿਸ ਮੁਲਜ਼ਮਾਂ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ’ਤੇ ਲੈ ਲਵੇਗੀ। ਡੀਜੀਪੀ ਗੌਰਵ ਯਾਦਵ ਨੇ ਕਿਹਾ- ਜਲੰਧਰ ਦਿਹਾਤੀ ਪੁਲਿਸ ਨੇ ਭੋਗਪੁਰ ਦੇ ਜਸਪਾਲ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਮੁੱਖ ਦੋਸ਼ੀ ਨੂੰ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੰਜ ਹਥਿਆਰ ਬਰਾਮਦ ਹੋਏ ਹਨ। ਮੁੱਖ ਸਪਲਾਇਰ ਨੂੰ ਵੀ ਬਿਹਾਰ ਦੇ ਮੁਜ਼ੱਫਰਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਡੀਜੀਪੀ ਨੇ ਕਿਹਾ- ਮੁਲਜ਼ਮ ਬਿਹਾਰ ਤੋਂ ਸਾਰੇ ਹਥਿਆਰ ਲਿਆਏ ਸਨ।

ਜਸਪਾਲ ਦਾ ਕਤਲ ਚਾਰ ਵਿਅਕਤੀਆਂ ਨੇ ਕੀਤਾ ਸੀ। ਜਸਪਾਲ ਮੂਲ ਰੂਪ ਵਿੱਚ ਭੋਗਪੁਰ ਦਾ ਰਹਿਣ ਵਾਲਾ ਸੀ। ਉਕਤ ਨੌਜਵਾਨ ਨੂੰ ਭੋਗਪੁਰ ਸਥਿਤ ਮੋਗਾ ਰੇਲਵੇ ਫਾਟਕ ਨੇੜੇ ਗੋਲੀ ਮਾਰ ਦਿੱਤੀ ਗਈ। ਪੁਲਿਸ ਨੇ ਕਤਲ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਸਪਾਲ ਦੇ ਬਾਈਕ ਨੂੰ ਪਹਿਲਾਂ ਟੱਕਰ ਮਾਰ ਕੇ ਹੇਠਾਂ ਸੁੱਟਿਆ ਗਿਆ ਅਤੇ ਫਿਰ ਉਸ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਜਾਂਚ ਤੋਂ ਬਾਅਦ ਇਸ ਮਾਮਲੇ ਵਿੱਚ ਕੁੱਲ 6 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਸੀ। ਇਨ੍ਹਾਂ ਵਿੱਚੋਂ ਗੁਰਜੀਤ ਸਿੰਘ ਵਾਸੀ ਪਿੰਡ ਵਿੰਪਾਲਕੇ, ਰਵੀ ਅਤੇ ਗੁਰਪ੍ਰੀਤ ਸਿੰਘ ਦੋਵੇਂ ਵਾਸੀ ਗਹਿਲਾਡਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਮ੍ਰਿਤਕ ਦੇ ਵੱਡੇ ਭਰਾ ਨੇ ਦੋਸ਼ ਲਾਇਆ ਸੀ ਕਿ ਦੋ ਦਿਨ ਪਹਿਲਾਂ ਉਸ ਨੇ ਉਸ ਦੀ ਕੁੱਟਮਾਰ ਕੀਤੀ ਸੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement