CM ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ’ਤੇ ਸਾਧੇ ਨਿਸ਼ਾਨੇ
ਤਰਨ ਤਾਰਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਰਨ ਤਾਰਨ ਦੀ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਅੱਜ ਰੱਖੀ ਗਈ ਰੈਲੀ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਆਪਣੀ ਪਾਰਟੀ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਹਮੇਸ਼ਾ ਹੀ ਪੰਜਾਬ ਦੇ ਵਿਕਾਸ ਨਿਕਾਸ ਸਿਹਤ ਸਹੂਲਤਾਵਾਂ ਦੇ ਵਾਅਦਿਆਂ ਨੂੰ ਪੂਰਾ ਕੀਤਾ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਕੀਤਾ ਇੱਕ-ਇੱਕ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਉਹਨਾਂ ਅੱਗੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਹੋਣਹਾਰ ਅਤੇ ਮਿਹਨਤਕਸ਼ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਦੇ ਇਸ ਤਰ੍ਹਾਂ ਦੁਨੀਆ ਤੋਂ ਚਲੇ ਜਾਣ ਨਾਲ ਜਿੱਥੇ ਵੱਡਾ ਘਾਟਾ ਪਿਆ ਹੈ, ਉੱਥੇ ਹੀ ਪਰਿਵਾਰ ਲਈ ਪਾਰਟੀ ਹਰ ਸਮੇਂ ਹਾਜ਼ਰ ਹੈ। ਉਹਨਾਂ ਕਿਹਾ ਕਿ ਆਪਣੇ ਆਪ ਨੂੰ ਪੰਥਕ ਦੱਸਣ ਵਾਲੇ ਪਹਿਲਾਂ ਆਪਣੀ ਪੀੜੀ ਥੱਲੇ ਸੋਟਾ ਮਾਰਨ, ਉਹਨਾਂ ਨੇ ਸੱਤਾ ਵਿੱਚ ਹੁੰਦਿਆਂ ਪੰਜਾਬ ਲਈ ਕੀ ਕੀਤਾ ਹੈ?
