ਹੜ੍ਹਾਂ ਤੋਂ ਸੁਰੱਖਿਆ ਲਈ ਕਿਫ਼ਾਇਤੀ ਤੇ ਪ੍ਰਭਾਵੀ ਮਾਡਲਾਂ ਦਾ ਅਧਿਐਨ ਕਰੇਗੀ ਵਿਸ਼ੇਸ਼ ਕਮੇਟੀ: ਬਰਿੰਦਰ ਕੁਮਾਰ ਗੋਇਲ
Published : Oct 24, 2025, 8:33 pm IST
Updated : Oct 24, 2025, 8:33 pm IST
SHARE ARTICLE
Special committee to study cost-effective and effective models for flood protection: Barinder Kumar Goyal
Special committee to study cost-effective and effective models for flood protection: Barinder Kumar Goyal

ਜਲ ਸਰੋਤ ਮੰਤਰੀ ਨੇ ਸੂਬੇ ਭਰ ਵਿੱਚ ਹੜ੍ਹ ਰੋਕਥਾਮ ਅਤੇ ਜਲ ਪ੍ਰਬੰਧਨ ਉਪਰਾਲਿਆਂ ਦਾ ਲਿਆ ਜਾਇਜ਼ਾ

ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਵਿਸ਼ੇਸ਼ ਕਮੇਟੀ ਗਠਤ ਕਰਨ ਦੇ ਨਿਰਦੇਸ਼ ਦਿੱਤੇ, ਜੋ ਹੋਰਨਾਂ ਸੂਬਿਆਂ ਦਾ ਦੌਰਾ ਕਰਕੇ ਉੱਥੋਂ ਦੀਆਂ ਕਿਫ਼ਾਇਤੀ ਅਤੇ ਨਿਵੇਕਲੀਆਂ ਹੜ੍ਹ ਪ੍ਰਬੰਧਨ ਤਕਨੀਕਾਂ ਦਾ ਅਧਿਐਨ ਕਰੇਗੀ ਤਾਂ ਜੋ ਉਨ੍ਹਾਂ ਤਕਨੀਕਾਂ ਨੂੰ ਪੰਜਾਬ ਦੇ ਅਨੁਕੂਲ ਵਾਤਾਵਰਣ ਅਨੁਸਾਰ ਅਪਣਾਇਆ ਜਾ ਸਕੇ।

ਸਿੰਜਾਈ ਭਵਨ ਦੇ ਕਮੇਟੀ ਰੂਮ ਵਿਖੇ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਲ ਸਰੋਤ ਮੰਤਰੀ ਨੇ ਕਿਹਾ ਕਿ ਅਜਿਹੇ ਤੁਲਨਾਤਮਕ ਅਧਿਐਨ ਸੂਬੇ ਦੇ ਹੜ੍ਹ ਪ੍ਰਬੰਧਨ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਾਫ਼ੀ ਲਾਹੇਵੰਦ ਅਤੇ ਵਿਹਾਰਕ ਤਰੀਕੇ ਅਪਣਾਉਣ ਵਿੱਚ ਸਹਾਇਤਾ  ਕਰਨਗੇ। ਅਗਲੇ ਮਾਨਸੂਨ ਸੀਜ਼ਨ ਤੋਂ ਪਹਿਲਾਂ-ਪਹਿਲਾਂ ਸਾਰੇ ਹੜ੍ਹ ਸੁਰੱਖਿਆ ਅਤੇ ਗਾਰ ਕੱਢਣ ਸਬੰਧੀ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਨੇ ਸੂਬੇ ਭਰ ਵਿੱਚ ਹੜ੍ਹ ਰੋਕਥਾਮ ਅਤੇ ਜਲ ਪ੍ਰਬੰਧਨ ਲਈ ਚੱਲ ਰਹੇ ਅਤੇ ਪ੍ਰਸਤਾਵਿਤ ਉਪਾਵਾਂ ਦੀ ਵੀ ਸਮੀਖਿਆ ਕੀਤੀ।

ਬਾਊਪੁਰ ਆਈਲੈੰਡ ਵਿਖੇ ਵਾਰ-ਵਾਰ ਆਉਂਦੇ ਹੜ੍ਹਾਂ ਅਤੇ ਸਥਾਨਕ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ 'ਤੇ ਚਿੰਤਾ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਲੋਕਾਂ ਨੂੰ ਸਥਾਈ ਰਾਹਤ ਪ੍ਰਦਾਨ ਕਰਨ ਲਈ ਢੁਕਵੇਂ ਤਕਨੀਕੀ ਹੱਲ ਲੱਭਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪਾਣੀ ਭਰੇ ਇਲਾਕਿਆਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਥਾਈ ਹੱਲ ਯਕੀਨੀ ਬਣਾਉਣ ਲਈ ਦੀਰਘਕਾਲੀ ਪ੍ਰਾਜੈਕਟਾਂ ਦੀ ਯੋਜਨਾ ਉਲੀਕਣ ਅਤੇ ਲਾਗੂ ਕਰਨ ਲਈ ਕਿਹਾ।    

ਸ੍ਰੀ ਗੋਇਲ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੇ ਹੜ੍ਹ ਸੁਰੱਖਿਆ ਕਾਰਜ ਪੂਰੀ ਤਨਦੇਹੀ ਨਾਲ ਕੀਤੇ ਜਾਣ ਅਤੇ ਅਗਲੇ ਮਾਨਸੂਨ ਸੀਜ਼ਨ ਦੀ ਆਮਦ ਤੋਂ ਪਹਿਲਾਂ ਹੀ ਮੁਕੰਮਲ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਖੇਤਰ ਵਿੱਚ ਚਲ ਰਹੇ ਕੰਮਾਂ ਦੀ ਨੇੜਿਓਂ ਨਿਗਰਾਨੀ ਕਰਨ ਅਤੇ ਟੈਂਡਰ ਪ੍ਰਕਿਰਿਆਵਾਂ ਨੂੰ ਸਮੇਂ ਸਿਰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।

ਗਾਰ ਕੱਢਣ ਸਬੰਧੀ ਪ੍ਰੋਗਰਾਮ 'ਤੇ ਚਰਚਾ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਦਰਿਆਵਾਂ ਅਤੇ ਡਰੇਨਾਂ ਵਿੱਚ ਪਾਣੀ ਦੇ ਕੁਦਰਤੀ ਵਹਾਅ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ 'ਤੇ ਕੰਮ ਛੇਤੀ ਤੋਂ ਛੇਤੀ ਸ਼ੁਰੂ ਕੀਤੇ ਜਾਣ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਦਰਿਆਵਾਂ ਦੇ ਰਾਹ ਵਿੱਚ ਉੱਗੇ ਪੌਦਿਆਂ ਅਤੇ ਹੋਰ ਰੁਕਾਵਟਾਂ ਨੂੰ ਬਿਨਾਂ ਦੇਰੀ ਦੇ ਦੂਰ ਕੀਤਾ ਜਾਵੇ।ਨਾਜਾਇਜ਼ ਕਬਜ਼ਿਆਂ ਬਾਰੇ ਮੰਤਰੀ ਨੂੰ ਜਾਣਕਾਰੀ ਦਿੰਦਿਆਂ  ਅਧਿਕਾਰੀਆਂ ਨੇ ਦੱਸਿਆ ਕਿ ਕਬਜ਼ਿਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕਰ ਦਿੱਤੇ ਗਏ ਹਨ।

ਮੀਟਿੰਗ ਦੌਰਾਨ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪਏ ਪਾੜਾਂ ਨੂੰ ਪੂਰਨ ਸਬੰਧੀ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ ਗਿਆ। ਜਲ ਸਰੋਤ ਮੰਤਰੀ ਨੇ ਇਨ੍ਹਾਂ ਕੰਮਾਂ ਵਿੱਚ ਤੇਜ਼ੀ ਲਿਆਉਣ ਅਤੇ ਇਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਖੇਤਰੀ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਮੁੱਖ ਇੰਜੀਨੀਅਰ (ਡਰੇਨੇਜ) ਸ. ਹਰਦੀਪ ਸਿੰਘ ਮੈਂਦੀਰੱਤਾ, ਮੁੱਖ ਇੰਜੀਨੀਅਰ (ਡਿਜ਼ਾਈਨ) ਸ੍ਰੀ ਵਿਜੇ ਕੁਮਾਰ ਗਰਗ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement