ਸੁਰੱਖਿਆ ਏਜੰਸੀਆਂ ਦੀ ਚਿੰਤਾ, ਕਿਤੇ ਅਤਿਵਾਦ ਦਾ ਰਾਹ ਨਾ ਬਣ ਜਾਵੇ ਕਰਤਾਰਪੁਰ ਲਾਂਘਾ
Published : Nov 24, 2018, 5:57 pm IST
Updated : Nov 24, 2018, 5:57 pm IST
SHARE ARTICLE
Terrorism
Terrorism

ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਪਾਕਿਸਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸੌਹੁੰ

ਨਵੀਂ ਦਿੱਲੀ (ਭਾਸ਼ਾ) : ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਪਾਕਿਸਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸੌਹੁੰ ਚੁੱਕ ਸਮਾਗਮ ਵਿਚ ਇਸਲਾਮਾਬਾਦ ਗਏ ਸੀ। ਉਥੇ ਉਹ ਪਾਕਿਸਤਾਨੀ ਫ਼ੌਜ ਮੁਖੀ ਕਮਰ ਜਾਵੇਦ ਨਾਲ ਗਲੇ ਮਿਲੇ ਸੀ। ਉਥੇ ਜ਼ਿਕਰ ਹੋਇਆ ਸੀ ਕਿ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਖ਼ਿਆਲ ਰੱਖਦੇ ਹੋਏ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਤਕ ਜਾਣ ਵਾਲੇ ਰਸਤੇ ਨੂੰ ਖੋਲ੍ਹਿਆ ਜਾਣਾ ਚਾਹੀਦਾ। ਕੇਂਦਰ ਸਰਕਾਰ ਨੇ ਵੀ ਇਸ ਕਾਰੀਡੋਰ ਨੂੰ ਖੋਲ੍ਹੇ ਜਾਣ ਅਤੇ ਵਿਕਸਤ ਕਰਨ ‘ਚ ਰੁਚੀ ਦਿਖਾਈ ਹੈ।

Imran's invitation to Sidhu for foundation stone for construction...Navjot Sidhu 

ਪਰ ਸੁਰੱਖਿਆ ਏਜੰਸੀਆਂ ਨੂੰ ਡਰ ਹੈ ਕਿ ਇਸ ਮਾਰਗ ਦਾ ਦੁਰਉਪਯੋਗ ਵੀ ਹੋ ਸਕਦਾ ਹੈ। ਦਰਅਸਲ ਪਾਕਿਸਤਾਨ ‘ਚ ਹੁਣ ਵੀ ਖ਼ਾਲਿਸਤਾਨ ਸਮਰਥਕਾਂ ਦੀ ਸੰਖਿਆ ਹਲੇ ਵੀ  ਕਾਫ਼ੀ ਜ਼ਿਆਦਾ ਹੈ ਅਤੇ ਉਹਨਾਂ ਨੂੰ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈਐਸਆਈ ਦਾ ਸਮਰਥਨ ਹਾਂਸਲ ਹੈ। ਡਰ ਹੈ ਕਿ ਇਸ ਕਾਰੀਡੋਰ ਦਾ ਉਪਯੋਗ ਕਰਦੇ ਹੋਏ ਖ਼ਾਲਿਸਤਾਨ ਸਮਰਥਕ ਪੰਜਾਬ ਦੇ ਨੌਜਵਾਨਾਂ ਨੂੰ ਉਗਰਵਾਦ ਲਈ ਜੋੜ ਸਕਦੇ ਹਨ। ਇਨ੍ਹਾ ਹੀ ਨਹੀਂ, ਇਸ ਮਾਰਗ ਦਾ ਉਪਯੋਗ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਲਈ ਵੀ ਕੀਤਾ ਜਾ ਸਕਦਾ ਹੈ।

Kartarpur Sahib GurdwaraKartarpur Sahib Gurdwara

ਇਹ ਬੇਹੱਦ ਦੁਖ ਵਾਲੀ ਹੈ ਪਰ ਸੱਚ ਹੈ ਕਿ ਇਸ ਮਹਾਨ ਧਾਰਮਿਕ ਸਥਾਨ ਦੇ ਖੇਤਰ ਨੂੰ ਪਾਕਿਸਤਾਨ ‘ਚ ਖਾਲਿਸਤਾਨ ਅਤੇ ਆਈਐਸਆਈ ਦਾ ਪ੍ਰਮੁੱਖ ਕੇਂਦਰ ਮੰਨਿਆ ਜਾਂਦਾ ਹੈ। ਜਿਥੇ ਕਈਂ ਬਲੈਕਲਿਸਟਡ ਖ਼ਾਲਿਸਤਾਨੀ ਅਤਿਵਾਦੀਆਂ ਦੇ ਅੱਡੇ ਅੱਜ ਵੀ ਮੌਜੂਦ ਹਨ। ਰਿਪੋਰਟ ਮੁਤਬਿਕ, ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਪਾਕਿਸਤਾਨ ਦੀ ਸਹਿਮਤੀ ਇਸ ਗੱਲ ਦਾ ਸਬੂਤ ਹੈ ਕਿ ਉਹ ਧਾਰਮਿਕ ਅਤੇ ਮਨੁੱਖਤਾ ਦੇ ਪਹਿਲ ਦੇ ਅਧਾਰ ਨਾਲ ਅਪਣੇ ਘਟੀਆ ਮਨਸੂਬਿਆਂ  ਨੂੰ ਪੂਰਾ ਕਰਨਾ ਚਾਹੁੰਦਾ ਹੈ। ਇਸ ਮਾਰਗ ਨੂੰ ਖੋਲ੍ਹਣ ਅਤੇ ਵਿਕਸਤ ਕਰਨ ਨੂੰ ਉਹ ਪੂਰੀ ਦੁਨੀਆਂ ਵਿਚ ਪ੍ਰਚਾਰ ਕਰ ਰਿਹਾ ਹੈ। ਪਾਕਿਸਤਾਨੀ ਪ੍ਰੋਪੇਗੈਂਡਾ ਇਹ ਕਹਿੰਦਾ ਹੈ ਕਿ ਉਹ ਸ਼ਾਂਤੀ ਦੇ ਪੱਖ ਵਿਚ ਹਨ।

Kartarpur SahibKartarpur Sahib

ਇਸ ਲਈ ਉਹ ਭਾਰਤੀ ਸ਼ਰਧਾਲੂਆਂ ਲਈ ਇਹ ਮਾਰਗ ਖੋਲ੍ਹਣ ਨੂੰ ਰਾਜੀ ਹੋਏ ਹਨ। ਭਾਰਤ ਸਰਕਾਰ ਨੇ ਡੇਰਾ ਬਾਬਾ ਨਾਨਕ ਤੋਂ ਅੰਤਰਰਾਸ਼ਟਰੀ ਸਰਹੱਦ ਤਕ ਇਕ ਕਾਰੀਡੋਰ ਬਣਾਉਣ ਦਾ ਐਲਾਨ ਕੀਤਾ ਤਾਂਕਿ ਸਿੱਖ ਸ਼ਰਧਾਲੂ ਗੁਰੂ ਨਾਨਕ ਦੇਵ ਜੀ ਦੇ ਕਰਮਾਸਥਲੀ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਦਰਸਨ ਕਰ ਸਕਣ। ਇਸ ਤੋਂ ਕੁਝ ਘੰਟੇ ਬਾਅਦ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਉਤੇ ਪਹਿਲਾਂ ਹੀ ਕਾਰੀਡੋਰ ਬਣਾਉਣ ਦਾ ਐਲਾਨ ਕਰ ਚੁੱਕੇ ਹਨ। ਉਹਨਾਂ ਨੇ ਐਲਾਨ ਕੀਤਾ ਕਿ 28 ਨਵੰਬਰ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਇਸ ਕਾਰੀਡੋਰ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਣਗੇ।

ਆਓ ਜਾਣੀਏ ਫ਼ੈਸਲੇ ਬਾਰੇ :-

ਡੇਰਾ ਬਾਬਾ ਨਾਨਕ ਤੋਂ ਲੈ ਕੇ ਅੰਤਰਰਾਸ਼ਟਰੀ ਸਰਹੱਦ ਤਕ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਲਈ ਕਾਰੀਡੋਰ ਬਣਾਇਆ ਜਾਵੇਗਾ ਅਤੇ ਇਸ ਦਾ ਪੂਰਾ ਖ਼ਰਚ ਕੇਂਦਰ ਸਰਕਾਰ ਚੁੱਕੇਗੀ। ਮੰਨਿਆ ਜਾਂਦਾ ਹੈ ਕਿ ਪਾਕਿਸਤਾਨ ਵਿਚ ਰਾਵੀ ਨਦੀ ਦੇ ਕੰਢੇ ‘ਤੇ ਸਥਿਤ ਕਰਤਾਰਪੁਰ ਸਾਹਿਬ ਵਿਚ ਗੁਰੂ ਨਾਨਕ ਦੇਵ ਜੀ ਨੇ ਅਪਣੇ ਜੀਵਨ ਦੇ 18 ਸਾਲ ਗੁਜ਼ਾਰੇ ਸੀ। ਸੁਲਤਾਨਪੁਰ ਲੋਧੀ ਨੂੰ ਹੈਰੀਟੇਜ਼ ਸਿਟੀ ਬਣਾਇਆ ਜਾਵੇਗਾ, ਜਿਸ  ਦਾ ਨਾਮ ‘ਪਿੰਡ ਬਾਬੇ ਨਾਨਕ ਦਾ’ ਰੱਖਿਆ ਜਾਵੇਗਾ। ਜਿਥੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਹਨਾਂ ਦੀ ਸਿੱਖਿਆ ਬਾਰੇ ਦੱਸਿਆ ਜਾਵੇਗਾ।

Image result for guru nanak dev ji farming Guru Nanak Dev Ji Farming

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ‘ਸੈਂਟਰ ਫ਼ਾਰ ਇੰਟਰਪੇਥ ਸਟਡੀਜ਼’ ਦਾ ਨਿਰਮਾਣ ਕੀਤਾ ਜਾਵੇਗਾ। ਬ੍ਰਿਟੇਨ ਅਤੇ ਕਨੇਡਾ ਦੀਆਂ ਦੋ ਯੂਨੀਵਰਸਿਟੀਆਂ ਵਿਚ ਇਸ ਸੈਂਟਰ ਦੇ ਨਾਲ ਨਵੀਂ ਬੈਂਚ ਵੀ ਸਥਾਪਤ ਕੀਤੀ ਜਾਵੇਗੀ। ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਖ਼ਾਸ ਡਾਕ ਟਿਕਟ ਅਤੇ ਸਿੱਕੇ ਜਾਰੀ ਕੀਤੇ ਜਾਣਗੇ। ਵਿਦੇਸ਼ਾਂ ਵਿਚ ਭਾਰਤੀ ਦੂਤਾਵਾਸਾਂ ਵਿਚ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਵਿਸ਼ੇਸ਼ ਸਮਾਰੋਹ ਕਰਵਾਏ ਜਾਣਗੇ। ਨੈਸ਼ਨਲ ਬੁੱਕ ਟ੍ਰਸਟ ਵੱਖ ਵੱਖ ਭਾਰਤੀ ਭਾਸ਼ਾਵਾਂ ਵਿਚ ਗੁਰੂ ਨਾਨਕ ਦੇਵ ਜੀ ਦੀ ਸਿੱਖਿਆ ਦੇ ਬਾਰੇ ਜਾਣਕਾਰੀ ਪ੍ਰਕਸ਼ਿਤ ਕਰਨਗੇ। ਭਾਰਤੀ ਰੇਲਵੇ ਵੀ ਗੁਰੂ ਨਾਨਕ ਦੇਵ ਜੀ ਦੇ ਸਥਾਨਾਂ ਤਕ ਰੇਲਗੱਡੀ ਚਲਾਏਗੀ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM
Advertisement