ਬਾਬੇ ਨਾਨਕ ਦੇ ਰਾਹ 'ਤੇ ਚੱਲੀ ਪੰਜਾਬ ਪੁਲਿਸ, ਖਾਸ ਅੰਦਾਜ਼ 'ਚ ਸ਼ੁਰੂ ਕੀਤੀ ਮੁਹਿੰਮ
Published : Nov 24, 2018, 11:26 am IST
Updated : Nov 24, 2018, 11:26 am IST
SHARE ARTICLE
ADGP Sharad Satya Chauhan
ADGP Sharad Satya Chauhan

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ਪੁਰਬ 'ਤੇ ਟ੍ਰੈਫਿਕ ਪੁਲਿਸ ਨੇ ਪੂਰੇ ਪੰਜਾਬ ਵਿਚ ਟ੍ਰੈਫਿਕ ਨਿਯਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਜਾਗਰੂਕਤਾ ਮੁਹਿੰਮ ਦੇ ...

ਲੁਧਿਆਣਾ (ਸਸਸ) :- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ਪੁਰਬ 'ਤੇ ਟ੍ਰੈਫਿਕ ਪੁਲਿਸ ਨੇ ਪੂਰੇ ਪੰਜਾਬ ਵਿਚ ਟ੍ਰੈਫਿਕ ਨਿਯਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਜਾਗਰੂਕਤਾ ਮੁਹਿੰਮ ਦੇ ਤਹਿਤ ਪੈਦਲ ਮਾਰਚ ਸ਼ੁਰੂ ਕੀਤਾ ਹੈ। ਇਸ ਮੁਹਿੰਮ ਵਿਚ ਪੰਜਾਬ ਦੇ ਸਾਰੇ ਜ਼ਿਲਿਆਂ ਦੇ ਸਕੂਲ, ਕਾਲਜ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਜਾਗਰੂਕਤਾ ਮੁਹਿੰਮ ਏਡੀਜੀਪੀ ਟ੍ਰੈਫਿਕ ਸ਼ਰਦ ਸਤਿਆ ਚੌਹਾਨ ਦੀ ਅਗਵਾਈ ਵਿਚ ਚਲਾਇਆ ਜਾ ਰਿਹਾ ਹੈ।

ਮੁਹਿੰਮ ਦਾ ਮੁੱਖ ਮਕਸਦ ਹੈ ਕਿ ਜਿਸ ਤਰ੍ਹਾਂ ਗੁਰੂ ਨਾਨਕ ਦੇਵ ਜੀ ਨੇ ਪੂਰੇ ਸੰਸਾਰ ਨੂੰ ਪਰਮਾਤਮਾ ਦਾ ਸੁਨੇਹਾ ਦੇਣ ਲਈ 28 ਹਜ਼ਾਰ ਕਿ.ਮੀ. ਪੈਦਲ ਯਾਤਰਾ ਕੀਤੀ ਸੀ, ਉਸੀ ਤਰ੍ਹਾਂ ਟ੍ਰੈਫ਼ਿਕ ਪੁਲਿਸ ਵੀ ਪੰਜਾਬ ਵਿਚ ਪੈਦਲ ਮਾਰਚ ਕੱਢ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੇ ਬਾਰੇ ਵਿਚ ਦੱਸੇਗੀ। ਟ੍ਰੈਫਿਕ ਪੁਲਿਸ ਇਸ ਮੁਹਿੰਮ ਦਾ ਸੋਸ਼ਲ ਮੀਡੀਆ 'ਤੇ ਵੀ ਪ੍ਰਚਾਰ ਕਰ ਰਹੀ ਹੈ, ਤਾਂਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਇਸ ਦੇ ਨਾਲ ਜੁੜ ਸਕਣ।

Sharad Satya ChauhanSharad Satya Chauhan

ਟ੍ਰੈਫਿਕ ਪੁਲਿਸ ਸਾਰੇ ਜ਼ਿਲਿਆਂ ਦੇ ਐਨਜੀਓ ਅਤੇ ਵਿਦਿਆਰਥੀਆਂ ਨੂੰ ਨਾਲ ਲੈ ਕੇ ਪੈਦਲ ਮਾਰਚ ਕੱਢੇਗੀ। ਇਸ ਦੇ ਲਈ ਉਹ ਹਰ ਬਾਜ਼ਾਰ ਅਤੇ ਇਲਾਕੀਆਂ ਵਿਚ ਘੁਮਣਗੇ। ਇਸ ਦੌਰਾਨ ਘਰ - ਘਰ ਜਾ ਕੇ ਵੀ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੇ ਬਾਰੇ ਵਿਚ ਜਾਣਕਾਰੀ ਦਿੱਤੀ ਜਾਵੇਗੀ। ਮੁਹਿੰਮ ਦੇ ਦੌਰਾਨ ਟ੍ਰੈਫਿਕ ਪੁਲਿਸ ਦੁਆਰਾ ਲੋਕਾਂ ਨੂੰ ਓਵਰ ਸਪੀਡ ਅਤੇ ਡਰੰਕ ਐਂਡ ਡਰਾਈਵਰ ਦੇ ਵਿਰੁੱਧ ਵੀ ਜਾਗਰੂਕ ਕੀਤਾ ਜਾਵੇਗਾ, ਕਿਉਂਕਿ ਓਵਰ ਸਪੀਡ ਅਤੇ ਡਰੰਕ ਐਂਡ ਡਰਾਈਵ ਨਾਲ ਅਪਣੀ ਅਤੇ ਦੂਜਿਆਂ ਦੀ ਜ਼ਿੰਦਗੀ ਵੀ ਦਾਅ ਉੱਤੇ ਲੱਗ ਜਾਂਦੀ ਹੈ।

Traffic RulesTraffic Rules

ਪੰਜਾਬ ਵਿਚ ਹਰ ਸਾਲ ਪੰਜ ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਸੜਕ ਹਾਦਸੇ ਵਿਚ ਮੌਤ ਹੁੰਦੀ ਹੈ। ਮਾਹਿਰਾਂ ਦੀ ਮੰਨੀਏ ਤਾਂ ਸੜਕ ਉੱਤੇ ਓਵਰ ਸਪੀਡ ਅਤੇ ਡਰੰਕ ਐਂਡ ਡਰਾਈਵ ਕਰਨ ਨਾਲ ਹੀ ਜ਼ਿਆਦਾਤਰ ਸੜਕ ਹਾਦਸੇ ਹੁੰਦੇ ਹਨ ਅਤੇ ਇਸ ਕਾਰਨ ਹਜ਼ਾਰਾਂ ਜਾਨਾਂ ਚਲੀ ਜਾਂਦੀਆਂ ਹਨ।

ਸੜਕ ਹਾਦਸਿਆਂ ਵਿਚ ਕਮੀ ਲਿਆਉਣ ਅਤੇ ਮੁਹਿੰਮ ਨੂੰ ਕਾਮਯਾਬ ਕਰਨ ਵਾਲੇ ਲੋਕਾਂ ਨੂੰ ਟ੍ਰੈਫਿਕ ਪੁਲਿਸ ਦੇ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਟ੍ਰੈਫਿਕ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਰ੍ਹਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਪੈਦਲ ਚਲ ਕੇ ਪੂਰੇ ਸੰਸਾਰ ਨੂੰ ਪਰਮਾਤਮਾ ਦਾ ਗਿਆਨ ਦਿਤਾ, ਉਸੀ ਤਰ੍ਹਾਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੇ ਬਾਰੇ ਵਿਚ ਜਾਗਰੂਕ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement