ਰਾਜਾ ਵੜਿੰਗ ਦੇ ਨਸ਼ਿਆਂ ਸੰਬੰਧੀ ਬਿਆਨ ਨੇ ਕੈਪਟਨ ਸਰਕਾਰ ਦੇ ਵਾਅਦਿਆਂ ਦੀ ਫ਼ੂਕ ਕੱਢੀ- ਮੀਤ ਹੇਅਰ
Published : Nov 24, 2018, 6:07 pm IST
Updated : Nov 24, 2018, 6:07 pm IST
SHARE ARTICLE
Raja Warring
Raja Warring

ਕਾਂਗਰਸ ਦੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੁਆਰਾ ਰਾਜਸਥਾਨ ਦੇ ਪੀਲੀਆਂ ਬੰਗਾ ਵਿਖੇ ਚੋਣ ਪ੍ਰਚਾਰ ਦੌਰਾਨ ਪੰਜਾਬ ਵਿਚ

ਚੰਡੀਗੜ ( ਸ.ਸ.ਸ) : ਕਾਂਗਰਸ ਦੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੁਆਰਾ ਰਾਜਸਥਾਨ ਦੇ ਪੀਲੀਆਂ ਬੰਗਾ ਵਿਖੇ ਚੋਣ ਪ੍ਰਚਾਰ ਦੌਰਾਨ ਪੰਜਾਬ ਵਿਚ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦਾ ਆਮ ਆਦਮੀ ਪਾਰਟੀ ਨੇ ਸਖ਼ਤ ਸ਼ਬਦਾਂ ਵਿਚ ਵਿਰੋਧ ਕੀਤਾ ਹੈ। ‘ਆਪ’ ਹੈੱਡਕੁਆਟਰ ਵੱਲੋਂ ਜਾਰੀ ਪ੍ਰੈੱਸ ਬਿਆਨ ਵਿਚ ‘ਆਪ’ ਯੂਥ ਵਿੰਗ ਦੇ ਇੰਚਾਰਜ ਵਿਧਾਇਕ ਮੀਤ ਹੇਅਰ ਅਤੇ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਰਾਜਾ ਵੜਿੰਗ ਦੇ ਬਿਆਨ ਤੋਂ ਕੈਪਟਨ ਸਰਕਾਰ ਦੇ ਨਸ਼ਿਆਂ ਸੰਬੰਧੀ ਗੰਭੀਰਤਾ ਦਾ ਪਤਾ ਚੱਲਦਾ ਹੈ।

‘ਆਪ’ ਆਗੂਆਂ ਨੇ ਕਿਹਾ ਕਿ ਕਾਂਗਰਸੀ ਆਗੂ ਦੇ ਬਿਆਨ ਤੋਂ ਇਹ ਸਿੱਧ ਹੁੰਦਾ ਹੈ ਕਿ ਪੰਜਾਬ ਵਿਚ ਸ਼ਰਾਬ ਸਮੇਤ ਹੋਰ ਨਸ਼ੇ ਖੁੱਲੇਆਮ ਵਿਕਦੇ ਹਨ। ਹੇਅਰ ਨੇ ਕਿਹਾ ਕਿ ਪੰਜਾਬ ਵਿਚ ਨੌਜਵਾਨ ਬੇਰੁਜ਼ਗਾਰੀ  ਕਾਰਨ ਨਸ਼ਿਆਂ ਦੀ ਚੁੰਗਲ ਵਿਚ ਫਸ ਰਹੇ ਹਨ ਅਤੇ ਕਾਂਗਰਸੀ ਨੇਤਾ ਇਸ ਦਾ ਹੱਲ ਲੱਭਣ ਦੀ ਥਾਂ ਹੋਰ ਸੂਬਿਆਂ ਵਿਚ ਜਾ ਕੇ ਪੰਜਾਬ ਦਾ ਮਜ਼ਾਕ ਉਡਾ ਰਹੇ ਹਨ। ਉਨਾਂ ਕਿਹਾ ਕਿ ਵੜਿੰਗ ਦੇ ਭਾਸ਼ਣ ਤੋਂ ਇਹ ਪ੍ਰਤੀਤ ਹੋ ਰਿਹਾ ਹੈ ਕਿ ਪੰਜਾਬ ਵਿਚ ਜੰਗਲ ਰਾਜ ਹੈ ਅਤੇ ਕਾਂਗਰਸੀ ਆਗੂ ਆਪਣੀਆਂ ਮਨਮਰਜ਼ੀਆਂ ਕਰ ਸਕਦੇ ਹਨ।

ਵੜਿੰਗ ਦੁਆਰਾ ਪੰਜਾਬ ਦੇ ਅਧਿਕਾਰੀਆਂ ਸੰਬੰਧੀ ਦਿੱਤੇ ਬਿਆਨ ਬਾਰੇ ਬੋਲਦਿਆਂ ਸਿੱਧੂ ਨੇ ਕਿਹਾ ਕਿ ਅਜਿਹਾ ਕਰ ਕੇ ਉਨਾਂ ਨੇ ਅਧਿਕਾਰੀਆਂ ਦਾ ਮਨੋਬਲ ਡੇਗਣ ਦਾ ਕੰਮ ਕੀਤਾ ਹੈ। ਉਨਾਂ ਕਿਹਾ ਕਿ ਪੰਜਾਬ ਵਿਚ ਸਰਕਾਰ ਸੰਪੂਰਨ ਤੌਰ ਤੇ ਫ਼ੇਲ ਹੋ ਚੁੱਕੀ ਹੈ ਅਤੇ ਲੋਕ ਆਪਣੀਆਂ ਸਹੂਲਤਾਂ ਲਈ ਤਰਸ ਰਹੇ ਹਨ। ਉਨਾਂ ਕਿਹਾ ਕਿ ਰਾਜਾ ਵੜਿੰਗ ਸਮੂਹ ਪੰਜਾਬੀਆਂ ਅਤੇ ਖ਼ਾਸ ਤੌਰ ਤੇ ਆਪਣਾ ਕੰਮ ਇਮਾਨਦਾਰੀ ਨਾਲ ਕਰਨ ਵਾਲੇ ਅਧਿਕਾਰੀਆਂ ਤੋਂ ਮੁਆਫ਼ੀ ਮੰਗਣ। 

ਚੋਣ ਕਮਿਸ਼ਨ ਦਾ ਇਸ ਮਾਮਲੇ ਵਿਚ ਦਖਲ ਦੇਣ ਦੀ ਗੁਹਾਰ ਕਰਦਿਆਂ ‘ਆਪ’ ਆਗੂਆਂ ਨੇ ਕਿਹਾ ਕਿ ਚੋਣ ਕਮਿਸ਼ਨ ਪੀਲੀਆਂ ਬੰਗਾ ਤੋਂ ਕਾਂਗਰਸੀ ਉਮੀਦਵਾਰ ਦੇ ਰਾਜਾ ਵੜਿੰਗ ਦੇ ਇਸ ਬਿਆਨ ਕਾਰਨ ਕਾਗਜ਼ ਰੱਦ ਕਰੇ। ਉਨਾਂ ਕਿਹਾ ਕਿ ਚੋਣਾਂ ਵਿਚ ਵੋਟਰਾਂ ਨੂੰ ਨਸ਼ੇ ਨਾਲ ਭਰਮਾ ਕੇ ਵੋਟਾਂ ਲੈਣ ਦੀ ਨੀਅਤ ਕਾਰਨ ਉਮੀਦਵਾਰ ਵਿਰੁੱਧ ਮਾਮਲਾ ਦਰਜ ਕਰਨਾ ਚਾਹੀਦਾ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਨਸ਼ਿਆਂ ਨੂੰ ਵਧਾਵਾ ਦੇਣ ਦੇ ਬਿਆਨ ਕਾਰਨ ਚੋਣ ਕਮਿਸ਼ਨ ਰਾਜਾ ਵੜਿੰਗ ‘ਤੇ ਰਾਜਸਥਾਨ ਚੋਣਾਂ ਵਿਚ ਰੈਲੀਆਂ ਕਰਨ ਉੱਤੇ ਰੋਕ ਲਗਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement