ਪੰਜਾਬ ‘ਚ ਵਿੱਤੀ ਐਮਰਜੈਂਸੀ ਦੇ ਸੰਕਟ ਲਈ ਕੇਂਦਰ ਸਰਕਾਰ ਜਿੰਮੇਵਾਰ: ਮਨਪ੍ਰੀਤ ਬਾਦਲ
Published : Nov 24, 2019, 2:06 pm IST
Updated : Nov 24, 2019, 2:07 pm IST
SHARE ARTICLE
Manpreet Badal
Manpreet Badal

ਮੋਦੀ ਸਰਕਾਰ ਵੱਲੋਂ ਜੀ.ਐੱਸ.ਟੀ. ਦੇ ਮੁਆਵਜ਼ੇ ਵਜੋਂ ਮਿਲਣ ਵਾਲੀ 4100 ਕਰੋੜ ਰੁਪਏ ਦੀ ਰਕਮ...

ਚੰਡੀਗੜ੍ਹ : ਮੋਦੀ ਸਰਕਾਰ ਵੱਲੋਂ ਜੀ.ਐੱਸ.ਟੀ. ਦੇ ਮੁਆਵਜ਼ੇ ਵਜੋਂ ਮਿਲਣ ਵਾਲੀ 4100 ਕਰੋੜ ਰੁਪਏ ਦੀ ਰਕਮ ਨਾ ਹਾਸਲ ਹੋਣ ਕਾਰਨ ਸੂਬੇ ਵਿਚ 'ਵਿੱਤੀ ਐਮਰਜੈਂਸੀ' ਵਰਗੇ ਹਾਲਾਤ ਬਣ ਗਏ ਹਨ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਮੁਤਾਬਕ ਆਲਮ ਇਹ ਹੈ ਕਿ ਵਿੱਤੀ ਸੰਕਟ ਕਾਰਨ ਸਰਕਾਰ 'ਓਵਰ ਡਰਾਫਟ' ਵਿਚ ਚਲੀ ਗਈ ਹੈ ਤੇ ਕੇਂਦਰ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਰਾਸ਼ੀ ਦਾ ਜੇਕਰ ਭੁਗਤਾਨ ਨਹੀਂ ਹੁੰਦਾ ਤਾਂ ਸੰਕਟ ਹੋਰ ਵੀ ਗੰਭੀਰ ਹੋ ਜਾਵੇਗਾ। ਇਸ ਸੰਕਟ ਦੇ ਚੱਲਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਸਲੇ 'ਤੇ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।

ਦੂਜੇ ਪਾਸੇ ਇਸ ਸਾਰੇ ਮਸਲੇ 'ਤੇ ਮੁੱਖ ਮੰਤਰੀ ਦੀ ਪੰਜਾਬ ਵਾਪਸੀ ਤੋਂ ਬਾਅਦ ਇਕ ਹੰਗਾਮੀ ਮੀਟਿੰਗ ਹੋਵੇਗੀ ਜਿਸ ਵਿਚ ਇਸ 'ਤੇ ਗੱਲਬਾਤ ਹੋਵੇਗੀ। ਸੂਤਰਾਂ ਮੁਤਾਬਕ ਕੇਂਦਰ ਨੇ ਪੰਜਾਬ ਸਰਕਾਰ ਨੂੰ ਅਕਤੂਬਰ ਮਹੀਨੇ 2100 ਕਰੋੜ ਰੁਪਏ ਜੀ.ਐੱਸ.ਟੀ. ਦੇ ਮੁਆਵਜ਼ੇ ਦੀ ਕਿਸ਼ਤ ਵਜੋਂ ਦੇਣੇ ਸਨ। ਇਸੇ ਤਰ੍ਹਾਂ 2 ਹਜ਼ਾਰ ਕਰੋੜ ਰੁਪਏ ਸਾਲ 2017 ਦੇ ਹਨ, ਜਦੋਂ ਜੀ.ਐੱਸ.ਟੀ. ਲਾਗੂ ਕੀਤਾ ਗਿਆ ਸੀ। ਇਹ ਰਕਮ ਵੀ ਅਟਕੀ ਪਈ ਹੈ ਤੇ ਕੇਂਦਰੀ ਵਿੱਤ ਮੰਤਰਾਲੇ ਵੱਲੋਂ ਕੋਈ ਰਾਹ ਨਹੀਂ ਦਿੱਤਾ ਜਾ ਰਿਹਾ।

ਮੁੱਖ ਮੰਤਰੀ ਦਫ਼ਤਰ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਨੂੰ ਮਾਲੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਖਾਸ ਕਰਕੇ ਜੀ.ਐੱਸ.ਟੀ. ਦੀ ਵਸੂਲੀ ਘਟਣ ਕਰਕੇ ਪੰਜਾਬ ਨੂੰ ਕੇਂਦਰੀ ਵਿੱਤ ਮੰਤਰਾਲਾ 4100 ਕਰੋੜ ਰੁਪਏ ਦਾ ਭੁਗਤਾਨ ਰੋਕੀ ਬੈਠਾ ਹੈ। ਪੰਜਾਬ ਦੇ ਅਧਿਕਾਰੀਆਂ ਵੱਲੋਂ ਜਦ ਵੀ ਕੇਂਦਰੀ ਵਿੱਤ ਮੰਤਰਾਲੇ ਨਾਲ ਇਸ ਸਬੰਧੀ ਸੰਪਰਕ ਸਾਧਿਆ ਜਾਂਦਾ ਹੈ ਤਾਂ ਨਵੀਂ ਦਿੱਲੀ 'ਚ ਬੈਠੇ ਕੇਂਦਰੀ ਵਿੱਤ ਮੰਤਾਰਲੇ ਦੇ ਅਧਿਕਾਰੀਆਂ ਵੱਲੋਂ ਟਾਲ-ਮਟੋਲ ਦਾ ਰਸਤਾ ਹੀ ਅਖ਼ਤਿਆਰ ਕੀਤਾ ਜਾਂਦਾ ਹੈ। 

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਹਾਲ ਹੀ ਵਿੱਚ ਵਿੱਤ ਮੰਤਰੀਆਂ ਦੀ ਮੀਟਿੰਗ ਦੌਰਾਨ ਵੀ ਇਹ ਮੁੱਦਾ ਚੁੱਕਿਆ ਸੀ ਪਰ ਕੇਂਦਰ ਸਰਕਾਰ ਨੇ ਇਸ ਸਬੰਧੀ ਕੋਈ ਹੁੰਗਾਰਾ ਨਹੀਂ ਭਰਿਆ। ਸੂਤਰਾਂ ਦਾ ਇਹ ਵੀ ਦੱਸਣਾ ਹੈ ਕਿ ਪੰਜਾਬ ਮੰਤਰੀ ਮੰਡਲ ਦੀ ਪਿਛਲੇ ਦਿਨਾਂ ਦੌਰਾਨ ਹੋਈ ਮੀਟਿੰਗ ਦੌਰਾਨ ਸੂਬੇ ਦੀ ਮਾਲੀ ਹਾਲਤ ਬਾਰੇ ਮੰਤਰੀਆਂ ਨੇ ਚਰਚਾ ਕਰਨੀ ਸੀ ਪਰ ਇਸ ਮੁੱਦੇ ਨੂੰ ਟਾਲ ਦਿੱਤਾ ਗਿਆ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement