'ਕੈਪਟਨ ਦੇ ਮੰਤਰੀ ਹੀ ਕਰਵਾ ਰਹੇ ਹਨ ਦੂਸਰੇ ਰਾਜਾਂ ਤੋਂ ਪੰਜਾਬ ਵਿੱਚ ਝੋਨੇ-ਕਪਾਹ ਦੀ ਤਸਕਰੀ'
Published : Nov 24, 2020, 5:05 pm IST
Updated : Nov 24, 2020, 5:05 pm IST
SHARE ARTICLE
Prof Baljinder Kaur
Prof Baljinder Kaur

ਆਮ ਲੋਕਾ ਅਤੇ ਕਿਸਾਨ ਸੰਗਠਨਾਂ ਵੱਲੋਂ ਜਿਣਸਾਂ ਨਾਲ ਭਰੇ ਟਰੱਕ ਫੜਨ ਤੋਂ ਬਾਅਦ ਵੀ ਕੋਈ ਕਾਰਵਾਈ ਨਹੀਂ

ਚੰਡੀਗੜ੍ਹ: ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਸਿੱਧੇ ਰੂਪ ਵਿਚ ਮਿਲਕੇ ਪੰਜਾਬ ਦੇ ਕਿਸਾਨਾਂ ਉਤੇ ਹਮਲੇ ਕਰ ਰਹੀਆਂ ਹਨ। ਪੰਜਾਬ ਦੇ ਕਿਸਾਨ ਜਦੋਂ ਆਪਣੇ ਜ਼ਮੀਨ ਬਚਾਉਣ ਲਈ ਸਭ ਕੁਝ ਦਾਅ ਉਤੇ ਲਾ ਕੇ ਸੰਘਰਸ਼ ਕਰ ਰਿਹਾ ਹੈ ਤਾਂ ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੂਜੇ ਸੂਬਿਆਂ ਤੋਂ ਝੋਨੇ ਅਤੇ ਕਪਾਹ ਦੀ ਤਸਕਰੀ ਕਰਵਾ ਕੇ ਪੰਜਾਬ ਦੀਆਂ ਮੰਡੀਆਂ ਵਿਚ ਮਹਿੰਗੇ ਭਾਅ ਵੇਚਣ ਲਈ ਮਦਦ ਕਰ ਰਹੇ ਹਨ।

Baljinder KaurBaljinder Kaur

ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕੈਪਟਨ ਕਿਸਾਨਾਂ ਨਾਲ ਧੋਖਾ ਕਰਨਾ ਬੰਦ ਕਰੇ।

CM Amrinder SinghCM Amrinder Singh

ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਖੇਤੀ ਪ੍ਰਧਾਨ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਔਖੇ ਸਮੇਂ ਕਿਸਾਨਾਂ ਦੇ ਨਾਲ ਖੜ੍ਹਨਾ ਚਾਹੀਦਾ ਸੀ, ਪ੍ਰੰਤੂ ਉਹ ਕਿਸਾਨਾਂ ਨਾਲ ਗੱਦਾਰੀ ਕਰਦੇ ਹੋਏ ਬਾਹਰਲੇ ਸੂਬਿਆਂ ਤੋਂ ਘੱਟ ਕੀਮਤ ਉਤੇ ਲਿਆਂਦੇ ਝੋਨੇ ਅਤੇ ਕਪਾਹ ਨੂੰ ਪੰਜਾਬ ਵਿਚ ਮੰਹਿੰਗੇ ਭਾਅ ਵੇਚਣ ਵਾਲਿਆਂ ਨੂੰ ਪਨਾਹ ਦੇ ਰਹੇ ਹਨ।

Baljinder KaurBaljinder Kaur

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਲੋਕਾਂ ਅਤੇ ਕਿਸਾਨ ਜਥੇਬੰਦੀਆਂ ਨੇ ਖੁਦ ਬਾਹਰਲੇ ਸੂਬਿਆਂ ਤੋਂ ਆਏ ਗੈਰਕਾਨੂੰਨੀ ਜਿਣਸਾਂ ਨਾਲ ਭਰੇ ਟਰੱਕ ਫੜ੍ਹੇ ਸਨ, ਪ੍ਰੰਤੂ ਸਰਕਾਰ ਨੇ ਉਨ੍ਹਾਂ ਦਾ ਬਚਾਅ ਕਰਦੇ ਹੋਏ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ।

ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਪੁਲਿਸ ਵੱਲੋਂ ਦਰਜ ਕੀਤੀਆਂ ਗਈਆਂ ਐਫ ਆਈ ਆਰ ਸਿਰਫ ਲੋਕਾਂ ਦੇ ਅੱਖੀਂ ਘੱਟਾ ਪਾਉਣ ਤੋਂ ਇਲਾਵਾ ਹੋਰ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਚਾਹੇ ਤਾਂ ਜਿਣਸਾਂ ਦੀ ਤਸਕਰੀ ਕਰਨ ਵਾਲਿਆਂ ਉਤੇ ਸਖਤੀ ਕਰਕੇ ਰੋਕ ਲਗਾ ਸਕਦੀ ਹੈ,

ਪ੍ਰੰਤੂ ਸਰਕਾਰ ਇਨ੍ਹਾਂ ਤਸਕਰਾਂ ਨੂੰ ਹੱਲਾਸ਼ੇਰੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਦਾਅ ਉਤੇ ਲਗਾਕੇ ਹਰ ਤਰ੍ਹਾਂ ਦੇ ਤਸਕਰਾਂ ਨੂੰ ਮਦਦ ਕਰਨੀ ਬੰਦ ਕਰੇ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement