
ਕੱਲ੍ਹ ਨੂੰ ਵੀ ਸ਼ਰਧਾਲੂਆਂ ਦੇ ਹੋਰ ਟੈਸਟ ਕੀਤੇ ਜਾਣਗੇ।
ਅੰਮ੍ਰਿਤਸਰ- ਦੇਸ਼ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੌਰਾਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਯਾਤਰੀਆਂ ਲਈ ਕੋਰੋਨਾ ਟੈਸਟ ਲਾਜ਼ਮੀ ਹੋਣਗੇ। ਇਸ ਲਈ ਅੱਜ ਸ਼੍ਰੋਮਣੀ ਕਮੇਟੀ ਵਲੋਂ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਕੋਵਿਡ ਜਾਂਚ ਕੈਂਪ ਲਗਾਇਆ ਗਿਆ।
ਇਸ ਮੌਕੇ ਸਿਹਤ ਵਿਭਾਗ ਦੀ ਵਿਸ਼ੇਸ਼ ਤੌਰ 'ਤੇ ਆਈ ਟੀਮ ਵਲੋਂ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਕੀਤੇ ਗਏ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਕੱਲ੍ਹ ਨੂੰ ਵੀ ਸ਼ਰਧਾਲੂਆਂ ਦੇ ਹੋਰ ਟੈਸਟ ਕੀਤੇ ਜਾਣਗੇ।