ਪੰਜਾਬ ਸਰਕਾਰ ਵੱਲੋਂ 8393 ਰੈਗੂਲਰ ਅਧਿਆਪਕਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ
Published : Nov 24, 2020, 5:43 pm IST
Updated : Nov 24, 2020, 5:43 pm IST
SHARE ARTICLE
 Vijay Inder Singla
Vijay Inder Singla

ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਪੱਕੇ ਅਧਿਆਪਕ ਭਰਤੀ ਕਰਨ ਵਾਲਾ ਪਹਿਲਾ ਸੂਬਾ ਬਣੇਗਾ ਪੰਜਾਬ: ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਸਮਾਰਟ ਸਕੂਲ ਮੁਹਿੰਮ ਦੇ ਸਮਾਗਮ ਦੌਰਾਨ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਰੈਗੂਲਰ ਅਧਿਆਪਕਾਂ ਦੀ ਨਿਯੁਕਤੀ ਕਰਨ ਦੇ ਐਲਾਨ ਨੂੰ ਅਮਲੀ ਰੂਪ ਦਿੰਦਿਆਂ ਪੰਜਾਬ ਸਰਕਾਰ ਵੱਲੋਂ 8393 ਅਧਿਆਪਕਾਂ ਦੀ ਭਰਤੀ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। 

CM Amrinder SinghCM Amrinder Singh

ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਦੇਸ਼ ਦੇ ਪਹਿਲੇ ਸੂਬੇ ਵਜੋਂ ਨਵੰਬਰ 2017 ਵਿੱਚ ਸ਼ੁਰੂ ਕੀਤੀਆਂ ਗਈਆਂ ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਪੱਕੇ ਅਧਿਆਪਕ ਦੇਣ ਲਈ 8393 ਅਸਾਮੀਆਂ ਨੋਟੀਫਾਈ ਕਰਨ ਉਪਰੰਤ ਸਿੱਖਿਆ ਭਰਤੀ ਡਾਇਰੈਕਟੋਰੇਟ ਪੰਜਾਬ ਅਧੀਨ ਜਨਤਕ ਨਿਯੁਕਤੀਆਂ ਤਹਿਤ 1 ਦਸੰਬਰ ਤੋਂ 20 ਦਸੰਬਰ ਤੱਕ ਯੋਗ ਉਮੀਦਵਾਰਾਂ ਪਾਸੋਂ ਆਨਲਾਈਨ ਅਰਜ਼ੀਆਂ ਦੀ ਮੰਗ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਭਰਤੀ ਪ੍ਰਕਿਰਿਆ ਨੂੰ ਪੂਰਾ ਕਰਨ ਤੋਂ ਬਾਅਦ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਸਰਕਾਰੀ ਸਕੂਲਾਂ 'ਚ ਪੱਕੇ ਅਧਿਆਪਕ ਭਰਤੀ ਕਰਨ ਵਾਲਾ ਪੰਜਾਬ ਦੇਸ਼ ਭਰ ਵਿੱਚੋਂ ਪਹਿਲਾ ਸੂਬਾ ਬਣ ਜਾਵੇਗਾ।

Vijay Inder SinglaVijay Inder Singla

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਸ ਭਰਤੀ ਦਾ ਇੱਕ ਹੋਰ ਵੱਡਾ ਪੱਖ ਇਹ ਹੈ ਕਿ ਸਿੱਖਿਆ ਵਿਭਾਗ 'ਚ ਲੰਬੇ ਅਰਸੇ ਤੋਂ ਕਾਰਜਸ਼ੀਲ ਸਿੱਖਿਆ ਪ੍ਰੋਵਾਈਡਰਾਂ, ਐਜੂਕੇਸ਼ਨ ਪ੍ਰੋਵਾਈਡਰਾਂ, ਅੇੈਜੂਕੇਸ਼ਨ ਵਲੰਟੀਅਰਾਂ, ਈ.ਜੀ.ਐੱਸ. ਵਲੰਟੀਅਰਾਂ, ਏ.ਆਈ.ਈ. ਵਲੰਟੀਅਰਾਂ ਤੇ ਐੱਸ.ਟੀ.ਆਰ. ਵਲੰਟੀਅਰਾਂ ਨੂੰ ਰੈਗੂਲਰ ਅਧਿਆਪਕ ਬਣਨ ਦਾ ਵੀ ਸੁਨਹਿਰਾ ਮੌਕਾ ਮਿਲ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਲੰਟੀਅਰਾਂ ਨੂੰ ਇਸ ਭਰਤੀ ਵਿੱਚ ਉਮਰ ਹੱਦ ਦੀ ਵਿਸ਼ੇਸ਼ ਛੋਟ ਦਿੱਤੀ ਗਈ ਹੈ।

Vijay Inder SinglaVijay Inder Singla

ਸ਼੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 3 ਤੋਂ 6 ਸਾਲ ਤੱਕ ਦੇ ਬੱਚਿਆਂ ਲਈ ਪ੍ਰੀ-ਪ੍ਰਾਇਮਰੀ ਸਿੱਖਿਆ ਤਿੰਨ ਸਾਲ ਪਹਿਲਾ ਆਰੰਭ ਕੀਤੀ ਗਈ ਸੀ, ਜਿਸ ਦੇ ਬਹੁਤ ਹੀ ਸਾਰਥਕ ਨਤੀਜੇ ਸਾਹਮਣੇ ਆਏ ਹਨ। ਇਸ ਤਹਿਤ ਪ੍ਰੀ-ਪ੍ਰਾਇਮਰੀ ਸਿੱਖਿਆ ਦੇ ਮਿਆਰ 'ਚ ਵਾਧਾ ਕਰਨ ਹਿੱਤ ਪੰਜਾਬ ਸਰਕਾਰ ਵੱਲੋਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਗਿਆ ਹੈ ਜਿਸ ਨਾਲ ਛੋਟੇ ਬੱਚਿਆਂ ਲਈ ਪੱਕੇ ਅਧਿਆਪਕਾਂ ਦੀ ਮੰਗ ਨੂੰ ਪੂਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਮਿਆਰੀ ਸੁਧਾਰ ਲਿਆਉਣ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ ਅਤੇ ਹੁਣ ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਘਾਟ ਵੀ ਨਹੀਂ ਰਹਿਣ ਦਿੱਤੀ ਜਾਵੇਗੀ।

StudentsStudents

ਭਰਤੀ ਬੋਰਡ ਡਾਇਰੈਕਟੋਰੇਟ ਵੱਲੋਂ ਜਾਰੀ ਪੱਤਰ ਅਨੁਸਾਰ ਵਿੱਦਿਅਕ ਯੋਗਤਾ ਵਿੱਚ ਬਾਰ੍ਹਵੀਂ ਜਾਂ ਇਸ ਦੇ ਬਰਾਬਰ ਦੀ ਪ੍ਰੀਖਿਆ ਵਿੱਚ ਘੱਟ ਤੋਂ ਘੱਟ 45 ਫੀਸਦੀ ਅੰਕ ਅਤੇ ਡਿਪਲੋਮਾ ਸਰਟੀਫਿਕੇਟ ਇਨ ਨਰਸਰੀ ਟੀਚਰ ਐੇਜੂਕੇੁਸ਼ਨ ਪ੍ਰੋਗਰਾਮ ਜਾਂ ਇਸਦੇ ਬਰਾਬਰ ਦਾ ਕੋਈ ਹੋਰ ਕੋਰਸ ਕੀਤਾ ਹੋਵੇ ਦੇ ਨਾਲ ਦਸਵੀਂ ਵਿੱਚ ਪੰਜਾਬੀ ਲਾਜ਼ਮੀ ਜਾਂ ਚੋਣਵੇਂ ਵਿਸ਼ੇ ਵੱਜੋਂ ਪ੍ਰੀਖਿਆ ਪਾਸ ਕੀਤੀ ਹੋਵੇ ਨਿਰਧਾਰਿਤ ਕੀਤੀ ਗਈ ਹੈ। ਇਹਨਾਂ ੳਸਾਮੀਆਂ ਲਈ ਉਮਰ ਸੀਮਾਂ 18 ਤੋਂ 37 ਸਾਲ ਰੱਖੀ ਗਈ ਹੈ ਪਰ ਸਿੱਖਿਆ ਵਿਭਾਗ ਦੇ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰਾਂ, ਅੇੈਜੂਕੇਸ਼ਨ ਪ੍ਰੋਵਾਈਡਰਾਂ, ਅੇੈਜੂਕੇਸ਼ਨ ਵਲੰਟੀਅਰਾਂ, ਈ.ਜੀ.ਐੱਸ. ਵਲੰਟੀਅਰਾਂ, ਏ.ਆਈ.ਈ. ਵਲੰਟੀਅਰਾਂ, ਐੱਸ.ਟੀ.ਆਰ. ਵਲੰਟੀਅਰਾਂ ਨੂੰ ਉਮਰ ਦੀ ਉਪਰਲੀ ਸੀਮਾ ਵਿੱਚ ਕੀਤੀ ਗਈ ਸੇਵਾ ਦੇ ਬਰਾਬਰ ਛੋਟ ਦਿੱਤੀ ਗਈ ਹੈ। ਤਲਾਕਸ਼ੁਦਾ ਔਰਤਾਂ, ਵਿਧਵਾਵਾਂ, ਅਨੁਸੂਚਿਤ ਜਾਤੀ ਅਤੇ ਪਛੜੀ ਸ੍ਰੇਣੀ ਦੇ ਉਮੀਦਵਾਰਾਂ ਨੂੰ ਉਪਰਲੀ ਉਮਰ ਸੀਮਾ ਵਿੱਚ 5 ਸਾਲ ਦੀ ਛੋਟ ਦਿੱਤੀ ਗਈ ਹੈ।

ਕੈਟਾਗਰੀ ਵਾਈਜ਼ ਪੋਸਟਾਂ ਤਹਿਤ 8393 ਪੋਸਟਾਂ ਵਿੱਚੋਂ ਜਨਰਲ 3273, ਅਨੁਸੂਚਿਤ ਜਾਤੀ (ਐੱਮ ਤੇ ਬੀ) 840, ਅਨੁਸੂਚਿਤ ਜਾਤੀ (ਆਰ ਤੇ ਓ) 839, ਅਨੁਸੂਚਿਤ ਜਾਤੀ (ਸਾਬਕਾ ਫੌਜੀ)(ਐੱਮ, ਤੇ ਬੀ) 168, ਅਨੁਸੂਚਿਤ ਜਾਤੀ (ਸਾਬਕਾ ਫੌਜੀ)(ਆਰ. ਤੇ ਓ) 168, ਅਨੁਸੂਚਿਤ ਜਾਤੀ (ਖਿਡਾਰੀ)(ਐੱਮ ਤੇ ਬੀ) 42, ਅਨੁਸੂਚਿਤ ਜਾਤੀ (ਖਿਡਾਰੀ)(ਆਰ ਤੇ ਓ) 42, ਪੱਛੜੀਆਂ ਸ੍ਰੇਣੀਆਂ 839, ਪੱਛੜੀਆਂ ਸ੍ਰੇਣੀਆਂ (ਸਾਬਕਾ ਫੌਜੀ) 168, ਖਿਡਾਰੀ (ਜਨਰਲ) 167, ਅਜਾਦੀ ਘੁਲਾਟੀਏ 84, ਸਾਬਕਾ ਫੌਜੀ (ਜਨਰਲ) 588, ਅੰਗਹੀਣ ਵਰਗ ਤਹਿਤ ਵੀਜ਼ੁਅਲੀ ਇੰਪੇਅਰਡ, ਹੀਅਰਿੰਗ ਇੰਪੇਅਰ, ਓਰਥੋਪੈਡੀਕਲੀ ਡਿਸਏਬਲਡ ਅਤੇ ਇੰਟੈਲੈਕਚੁਅਲੀ ਡਿਸਏਬਿਲੀਟੀ ਜਾਂ ਮਲਟੀਪਲ ਡਿਸਏਬਿਲਿਟੀ ਵਰਗਾਂ ਲਈ 84-84, ਜਨਰਲ ਸ੍ਰੇਣੀ ਦੇ ਇਕਨਾਮੀਕਲੀ ਵੀਕਰ ਸ਼ੈਕਸ਼ਨ ਲਈ 839 ਅਸਾਮੀਆਂ ਰਾਖਵੀਆਂ ਕੀਤੀਆਂ ਗਈਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement