ਪੰਜਾਬ ਸਰਕਾਰ ਵਲੋਂ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਸਿੱਧੀ ਵਿਕਰੀ ਲਈ ਦਿਸ਼ਾ-ਨਿਰਦੇਸ਼ ਨੋਟੀਫਾਈ
Published : Nov 24, 2020, 3:11 pm IST
Updated : Nov 24, 2020, 3:11 pm IST
SHARE ARTICLE
Amarinder Singh
Amarinder Singh

ਸਿੱਧੀ ਵਿਕਰੀ ਅਤੇ ਬਹੁ-ਪੱਧਰੀ ਮਾਰਕੀਟਿੰਗ ਇਕਾਈਆਂ ਦੇ ਨਿਯਮਿਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ

ਚੰਡੀਗੜ੍ਹ: ਸਿੱਧੀ ਵਿਕਰੀ ਅਤੇ ਬਹੁ-ਪੱਧਰੀ ਮਾਰਕੀਟਿੰਗ ਇਕਾਈਆਂ ਦੇ ਨਿਯਮਿਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ, ਪੰਜਾਬ ਸਰਕਾਰ ਨੇ ਇਸ ਸੰਬੰਧੀ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਨੋਟੀਫਾਈ ਕੀਤੇ ਹਨ।

CMCM Amarinder Singh

ਇਸ ਸਬੰਧੀ ਜਾਣਕਾਰੀ ਦਿੰਦਿਆਂ  ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਸ੍ਰੀ. ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ ਖਪਤਕਾਰਾਂ ਦੀ ਸੁਰੱਖਿਆ ਐਕਟ, 2019 ਦੀ ਤਰਜ਼ 'ਤੇ ਜਾਰੀ ਕੀਤੇ 'ਦ ਗਾਈਡਲਾਈਨਜ਼ ਆਫ਼ ਡਾਇਰੈਕਟ ਸੈਲਿੰਗ ਫ਼ਾਰ ਪੰਜਾਬ, 2020' ਧੋਖਾਧੜੀ ਨੂੰ ਰੋਕਣ ਅਤੇ ਖਪਤਕਾਰਾਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰਾਖੀ ਵਿਚ ਕਾਰਗਰ ਸਿੱਧ ਹੋਣਗੇ। ਸ੍ਰੀ ਸਿਨਹਾ ਨੇ ਅੱਗੇ ਦੱਸਿਆ ਕਿ ਇਹ ਦਿਸ਼ਾ-ਨਿਰਦੇਸ਼ ਖੁਰਾਕ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੁਆਰਾ ਨਿਰਧਾਰਤ ਉਪਭੋਗਤਾ-ਪੱਖੀ ਨੀਤੀ ਦਾ ਹਿੱਸਾ ਹਨ।

Bharat Bhushan AshuBharat Bhushan Ashu

ਉਹਨਾਂ ਅੱਗੇ ਕਿਹਾ ਕਿ ਨਵੇਂ ਨਿਯਮਾਂ ਤਹਿਤ ਅਜਿਹੀਆਂ ਸੰਸਥਾਵਾਂ ਨੂੰ ਦਸਤਾਵੇਜ਼ੀ ਸ਼ਰਤਾਂ ਪੂਰੀਆਂ ਕਰਨ ਤੋਂ ਬਾਅਦ ਨੋਡਲ ਵਿਭਾਗ - ਫੂਡ ਐਂਡ ਸਪਲਾਈਜ਼ - ਵਿੱਚ ਆਪਣਾ ਨਾਮ ਦਰਜ ਕਰਵਾਉਣਾ ਲਾਜ਼ਮੀ ਹੋਵੇਗਾ। ਵਿਭਾਗ ਨੇ ਸੂਬੇ ਵਿੱਚ ਦਿਸ਼ਾ ਨਿਰਦੇਸ਼ਾਂ ਨੂੰ ਲਾਗੂ ਕਰਨ ਵਿੱਚ ਸਹਾਇਤਾ ਕਰਨ ਲਈ ਇੱਕ ਨੋਡਲ ਅਧਿਕਾਰੀ ਨੂੰ ਨੋਟੀਫਾਈ ਕੀਤਾ ਹੈ।

ਇਸ ਤੋਂ ਇਲਾਵਾ  ਮੁੱਖ ਸਕੱਤਰ ਪੰਜਾਬ  ਤੋਂ ਉਚਿਤ ਪ੍ਰਵਾਨਗੀ ਮਿਲਣ ਦੇ ਬਾਅਦ ਦਿਸ਼ਾ ਨਿਰਦੇਸ਼ਾਂ ਦੇ ਨੂੰ ਲਾਗੂ ਕਰਨ ਲਈ ਇੱਕ ਨਿਗਰਾਨੀ ਅਥਾਰਟੀ ਦੀ ਵਿਵਸਥਾ ਕਰਨਾ ਲਾਜ਼ਮੀ ਕੀਤਾ ਗਿਆ ਹੈ। ਇਸ ਨਿਗਰਾਨੀ ਅਥਾਰਟੀ ਵਿਚ ਖੁਰਾਕ, ਸਿਵਲ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਪ੍ਰਬੰਧਕੀ ਸਕੱਤਰ ਚੇਅਰਮੈਨ ਵਜੋਂ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਡਾਇਰੈਕਟਰ ਜਾਂ ਉਹਨਾਂ ਦੁਆਰਾ ਨਾਮਜ਼ਦ ਕੋਈ ਅਧਿਕਾਰੀ ਜੋ ਸੰਯੁਕਤ ਡਾਇਰੈਕਟਰ ਦੇ ਅਹੁਦੇ ਤੋਂ ਹੇਠਾਂ ਨਾ ਹੋਵੇ

ਨੋਡਲ ਅਧਿਕਾਰੀ ਵਜੋਂ ਅਤੇ ਕਨਵੀਨਰ, ਵਿੱਤ ਵਿਭਾਗ ਦੇ ਸਕੱਤਰ ਜਾਂ ਉਹਨਾਂ ਦੁਆਰਾ ਨਾਮਜ਼ਦ ਕੋਈ ਅਧਿਕਾਰੀ ਜਾ ਕੋਈ ਹੋਰ ਅਧਿਕਾਰੀ ਜੋ ਡਿਪਟੀ ਸਕੱਤਰ ਦੇ ਅਹੁਦੇ ਤੋਂ ਹੇਠਾਂ ਨਾ ਹੋਵੇ, ਵਿੱਤ ਕਮਿਸ਼ਨਰ, ਟੈਕਸੇਸ਼ਨ ਜਾਂ ਟੈਕਸੇਸ਼ਨ ਕਮਿਸ਼ਨਰ, ਜੀਐਸਟੀ, ਆਰਥਿਕ ਅਪਰਾਧਾਂ ਨਾਲ ਨਜਿੱਠਣ ਵਾਲੇ ਪੁਲਿਸ ਵਿਭਾਗ ਦੇ ਏਡੀਜੀਪੀ ਰੈਂਕ ਦੇ ਅਧਿਕਾਰੀ, ਸਰਕਾਰ ਵਲੋਂ ਨਾਮਜ਼ਦ ਕਿਸੇ ਵਿਸ਼ੇ ਵਿੱਚ ਮਾਹਿਰ ਅਧਿਕਾਰੀ ਨੂੰ ਸ਼ਾਮਲ ਕੀਤਾ ਜਾਵੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM

Robbery incident at jewellery shop in Gurugram caught on CCTV : ਦੇਖੋ, ਸ਼ਾਤਿਰ ਚੋਰਨੀਆਂ ਦਾ ਅਨੋਖਾ ਕਾਰਾ

22 Oct 2025 3:15 PM

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM
Advertisement