ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਧੁੰਦ ਵੱਧਣ ਦੇ ਮੱਦੇਨਜ਼ਰ ਅਡਵਾਇਜ਼ਰੀ ਜਾਰੀ
Published : Nov 24, 2020, 5:39 pm IST
Updated : Nov 24, 2020, 5:39 pm IST
SHARE ARTICLE
Punjab Transport Department
Punjab Transport Department

ਵਾਹਨ ਚਾਲਕਾਂ ਨੂੰ ਅਪੀਲ: ਸੜਕੀ ਨਿਯਮਾਂ ਦੀ ਪਾਲਣਾ ਕੀਤੀ ਜਾਵੇ

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਸਰਦੀਆਂ ਦੇ ਮੌਸਮ ਦੌਰਾਨ ਧੁੰਦ ਵੱਧਣ ਦੇ ਮੱਦੇਨਜ਼ਰ ਵਾਹਨ ਚਾਲਕਾਂ ਲਈ ਇਕ ਅਡਵਾਇਜ਼ਰੀ ਜਾਰੀ ਕੀਤੀ ਹੈ ਤਾਂ ਜੋ ਸੜਕੀ ਦੁਰਘਟਵਾਨਾਂ ਨੂੰ ਰੋਕਿਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਸਰਦੀਆਂ ਦੇ ਮੌਸਮ ਵਿੱਚ ਧੁੰਦ ਦੇ ਕਾਰਣ ਸੜਕਾਂ `ਤੇ ਦੁਰਘਟਨਾਵਾਂ ਵੱਧ ਜਾਂਦੀਆਂ ਹਨ, ਜਿਸ ਨਾਲ ਜਾਨ-ਮਾਲ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਜਨਤਾ ਨੂੰ ਅਪੀਲ ਹੈ ਕਿ ਧੁੰਦ ਵਿੱਚ ਦੁਰਘਟਨਾਵਾਂ ਤੋਂ ਬਚਾਅ ਲਈ ਵਾਹਨ ਚਾਲਕ ਮੌਸਮ ਦੇ ਪੂਰਵ ਅਨੁਮਾਨ ਦੀ ਜਾਂਚ ਕਰਨ ਉਪਰੰਤ ਹੀ ਯਾਤਰਾ `ਤੇ ਨਿਕਲਣ। 

bus stand

ਉਨ੍ਹਾਂ ਕਿਹਾ ਕਿ ਸਾਰੇ ਵਾਹਨ ਚਾਲਕ ਆਪਣੇ ਵਾਹਨਾਂ ਦੀ ਚੰਗੀ ਹਾਲਤ ਦੇ ਨਾਲ-ਨਾਲ ਹੈੱਡਲਾਈਟ, ਟੇਲ ਲਾਈਟ, ਫੌਗ ਲਾਈਟ, ਇੰਡੀਕੇਟਰ ਅਤੇ ਰਿਫਲੈਕਟਰ ਸਹਿਤ ਬ੍ਰੇਕ, ਟਾਇਰ, ਵਿੰਡ ਸਕ੍ਰੀਨ ਵਾਈਪਰ, ਬੈਟਰੀ ਅਤੇ ਕਾਰ ਹੀਟਿੰਗ ਸਿਸਟਮ ਨੂੰ ਵੀ ਚਾਲੂ ਹਾਲਤ ਵਿੱਚ ਰੱਖਣਾ ਸੁਨਿਸ਼ਚਿਤ ਕਰਨ। ਉਨ੍ਹਾਂ ਅਪੀਲ ਕੀਤੀ ਕਿ ਜ਼ਿਆਦਾ ਧੁੰਦ ਦੀ ਚਿਤਾਵਨੀ `ਤੇ ਯਾਤਰਾ ਨੂੰ ਮੌਸਮ ਸਾਫ ਹੋਣ ਤੱਕ ਟਾਲਣ ਦੀ ਕੋਸ਼ਿਸ਼ ਕੀਤੀ ਜਾਵੇ।

Traffic

ਬੁਲਾਰੇ ਅਨੁਸਾਰ ਵਾਹਨ ਚਾਲਕ ਧੁੰਦ ਵਿੱਚ ਵਾਹਨਾਂ ਨੂੰ ਲੋਅ-ਬੀਮ `ਤੇ ਚਲਾਉਣ ਕਿਉਂਕਿ ਧੁੰਦ ਦੇ ਦੌਰਾਨ ਹਾਈ-ਬੀਮ ਕਾਰਗਰ ਨਹੀਂ ਹੁੰਦਾ। ਉਨ੍ਹਾਂ ਦੱਸਿਆ ਕਿ ਧੁੰਦ ਦੇ ਦੌਰਾਨ ਫੌਗ ਲਾਈਟਾਂ, ਗੱਡੀਆਂ ਦੀ ਨਿਰਧਾਰਤ ਸਪੀਡ ਅਤੇ ਵਾਹਨਾਂ ਦੇ ਵਿੱਚ ਉਚਿਤ ਦੂਰੀ ਰੱਖੀ ਜਾਵੇ ਅਤੇ ਸੜਕਾਂ `ਤੇ ਅੰਕਿਤ ਸਫੇਦ ਪੱਟੀਆਂ ਨੂੰ ਇੱਕ ਮਾਰਗ ਦਰਸ਼ਕ ਦੇ ਰੂਪ ਵਿੱਚ ਧਿਆਨ ਵਿੱਚ ਰੱਖਦੇ ਹੋਏ ਵਾਹਨ ਚਲਾਇਆ ਜਾਵੇ। ਵਾਹਨਾਂ ਦੇ ਸ਼ੀਸ਼ੇ ਉਚਿਤ ਮਾਤਰਾ ਤੱਕ ਥੱਲੇ ਰੱਖੇ ਜਾਣ ਅਤੇ ਸੰਕਟ ਸਥਿਤੀ ਵਿੱਚ ਜੇਕਰ ਵਾਹਨ ਨੂੰ ਰਸਤੇ ਵਿੱਚ ਰੋਕਣਾ ਪਵੇ ਤਾਂ ਜਿੱਥੋਂ ਤੱਕ ਸੰਭਵ ਹੋਵੇ ਵਾਹਨ ਨੂੰ ਸੜਕ ਤੋਂ ਹੇਠਾਂ ਉਤਾਰ ਕੇ ਖੜ੍ਹਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਧੁੰਦ ਵਿੱਚ ਵਾਹਨ ਚਲਾਉਂਦੇ ਹੋਏ ਗ਼ੈਰ-ਜ਼ਰੂਰੀ ਓਵਰਟੇਕਿੰਗ ਨਾ ਕੀਤੀ ਜਾਵੇ, ਲੇਨ ਨਾ ਬਦਲੀ ਜਾਵੇ ਅਤੇ ਭੀੜ ਵਾਲੀਆਂ ਸੜਕਾਂ `ਤੇ ਵਾਹਨ ਨੂੰ ਰੋਕਣ ਤੋਂ ਬਚਿਆ ਜਾਵੇ।  

Cars
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement