ਲੜਾਈ ਕਿਸੇ ਵਿਅਕਤੀ ਵਿਸ਼ੇਸ਼ ਨਾਲ ਨਹੀਂ ਬਲਕਿ ਸਿਸਟਮ ਵਿਰੁਧ ਲੜਨਾ ਹੈ : ਸਿੱਧੂ
Published : Nov 24, 2020, 7:02 am IST
Updated : Nov 24, 2020, 7:02 am IST
SHARE ARTICLE
image
image

ਲੜਾਈ ਕਿਸੇ ਵਿਅਕਤੀ ਵਿਸ਼ੇਸ਼ ਨਾਲ ਨਹੀਂ ਬਲਕਿ ਸਿਸਟਮ ਵਿਰੁਧ ਲੜਨਾ ਹੈ : ਸਿੱਧੂ

ਚੰਡੀਗੜ੍ਹ, 23 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) : ਖੇਤੀ ਕਾਨੂੰਨਾਂ ਵਿਰੁਧ ਇਕ ਵਾਰ ਫਿਰ ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਕੇਂਦਰ ਸਰਕਾਰ 'ਤੇ ਵੱਡਾ ਹਮਲਾ ਬੋਲਿਆ ਹੈ। ਸਿੱਧੂ ਨੇ ਆਖਿਆ ਹੈ ਕਿ ਇਹ ਲੜਾਈ ਕਿਸੇ ਵਿਅਕਤੀ ਵਿਸ਼ੇਸ਼ ਨਾਲ ਨਹੀਂ ਹੈ ਸਗੋਂ ਇਹ ਸਾਡੇ ਵਜੂਦ ਦੀ ਨਿੱਜੀ ਲੜਾਈ ਹੈ। ਜਿਸ ਨੂੰ ਅਸੀਂ ਸਿਸਟਮ ਵਿਰੁਧ ਲੜਨਾ ਹੈ। ਹਲਕੇ ਦਾ ਦੌਰਾ ਕਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਧੂ ਨੇ ਆਖਿਆ ਕਿ ਪਿਛਲੇ 25-30 ਸਾਲਾਂ ਤੋਂ ਪੰਜਾਬ ਨੂੰ ਢਾਹ ਲਗਾਈ ਜਾ ਰਹੀ ਹੈ ਅਤੇ ਹੁਣ ਤਾਂ ਕੇਂਦਰ ਨੇ ਸਾਡੇ ਵਜੂਦ 'ਤੇ ਸਿੱਧੀ ਸੱਟ ਮਾਰੀ ਹੈ, ਜਿਸ ਦੇ ਚਲਦੇ ਕੇਂਦਰ ਸਾਡਾ ਸੱਭ ਕੁੱਝ ਖੋਹ ਕੇ ਤਿੰਨ-ਚਾਰ ਧਨਾਢਾਂ ਨੂੰ ਦੇਣਾ ਚਾਹੁੰਦੀ ਹੈ।
ਸਿੱਧੂ ਨੇ ਕਿਹਾ ਕਿ ਮੱਸਾ ਰੰਗੜ ਅਤੇ ਅਹਿਮਦਸ਼ਾਹ ਅਬਦਾਲੀ ਨੇ ਵੀ ਪੰਜਾਬ 'ਤੇ ਚੜ੍ਹਾਈ ਕੀਤੀ ਸੀ ਅਤੇ ਉਦੋਂ ਵੀ ਪੰਜਾਬੀ ਖੜ੍ਹੇ ਰਹੇ ਸਨ, ਹੁਣ ਵੀ ਸਰਕਾਰ ਦੀ ਅੜੀ ਨਿਕਲ ਹੀ ਜਾਵੇਗੀ। ਸਿੱਧੂ ਨੇ ਕਿਹਾ ਕਿ ਕੇਂਦਰ ਨੇ ਸਾਡਾ ਜੀ.ਐਸ.ਟੀ. ਲੈ ਕੇ ਸਾਨੂੰ ਹੀ ਨਹੀਂ ਮੋੜਿਆ, ਉਪਰੋਂ ਅਜਿਹੇ ਕਾਨੂੰਨ ਲਗਾ ਕੇ ਸਾਡੀ ਕਿਸਾਨ ਦੀ ਖੁਦ ਮੁਖਤਿਆਰੀ ਖੋਹ ਕੇ ਤਿੰਨ-ਚਾਰ ਕਾਰਪੋਰੇਟ ਘਰਾਣਿਆਂ ਦੇ ਜੇਬ ਵਿਚ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਕ ਬਲੂ ਪਰਿੰਟ, ਇਕ ਰੋਡ ਮੈਪ, ਇਕ ਏਜੰਡਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕ ਦੇਖ ਰਹੇ ਹਨ ਕਿ ਮਸਲੇ 'ਚੋਂ ਕੌਣ ਕੱਢੇਗਾ। ਸਿੱਧੂ ਨੇ ਕਿਹਾ ਕਿ ਰਾਹ ਪਾਉਣ ਵਾਲੀਆਂ ਪਾਰਟੀਆਂ ਹੁੰਦੀਆਂ ਹਨ ਅਤੇ ਕੋਈ ਵੀ ਪਾਰਟੀ ਚੰਗੀ ਮਾੜੀ ਨਹੀਂ ਸਗੋਂ ਪਾਰਟੀਆਂ ਨੂੰ ਚਲਾਉਣ ਵਾਲੇ ਲੋਕ ਚੰਗੇ ਮਾੜੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾimageimage ਧਿਆਨ ਅਪਣੇ ਆਗੂਆਂ ਵਲ ਹੈ ਕਿ ਉਹ ਕੀ ਖਟਦੇ ਹਨ ਤੇ ਕੀ ਗਵਾਉਂਦੇ ਹਨ ਇਸ ਲਈ ਇਹ ਲੜਾਈ ਤਕੜੇ ਹੋ ਕੇ ਲੜਨ ਦੀ ਹੈ। ਇਸ ਵੇਲੇ ਮੁੱਖ ਮੰਤਰੀ ਬਣਨ ਸਬੰਧੀ ਪੁੱਛੇ ਸਵਾਲ ਦੇ ਜਵਾਬ 'ਚ ਸਿੱਧੂ ਨੇ ਕਿਹਾ ਕਿ ਇਹ ਫ਼ੈਸਲਾ ਲੋਕਾਂ ਦਾ ਹੁੰਦਾ ਹੈ ਤੇ ਲੋਕਾਂ 'ਤੇ ਹੀ ਛੱਡ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਸਮਾਂ ਕਿਸਾਨੀ ਤੇ ਪੰਜਾਬੀਅਤ ਨੂੰ ਬਚਾਉਣ ਦਾ ਹੈ। ਉਨ੍ਹਾਂ ਭਰੋਸਾ ਦਿਤਾ ਕਿ ਉਹ ਹਮੇਸ਼ਾ ਕਿਸਾਨਾਂ ਦੇ ਨਾਲ ਖੜਨਗੇ।

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement