ਸਿਮਰਜੀਤ ਸਿੰਘ ਬੈਂਸ ਵਿਰੁਧ ਸ਼੍ਰੋਮਣੀ ਅਕਾਲੀ ਦਲ ਨੇ ਘੇਰਿਆ ਪੁਲਿਸ ਕਮਿਸ਼ਨਰ ਦਫ਼ਤਰ
Published : Nov 24, 2020, 6:49 am IST
Updated : Nov 24, 2020, 6:49 am IST
SHARE ARTICLE
image
image

ਸਿਮਰਜੀਤ ਸਿੰਘ ਬੈਂਸ ਵਿਰੁਧ ਸ਼੍ਰੋਮਣੀ ਅਕਾਲੀ ਦਲ ਨੇ ਘੇਰਿਆ ਪੁਲਿਸ ਕਮਿਸ਼ਨਰ ਦਫ਼ਤਰ

ਲੁਧਿਆਣਾ, 23 ਨਵੰਬਰ (ਆਰ ਪੀ ਸਿੰਘ): ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਸਰੀਰਕ ਸ਼ੋਸ਼ਣ ਕੀਤੇ ਜਾਣ ਵਾਲੀ ਵਿਧਵਾ ਔਰਤ ਲਈ ਇਨਸਾਫ਼ ਦੀ ਮੰਗ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ।
 ਉਨ੍ਹਾਂ ਨੇ ਸਿਮਰਜੀਤ ਸਿੰਘ ਬੈਂਸ ਅਤੇ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੀੜਤ ਲੜਕੀ ਦੁਆਰਾ ਲਿਖਤੀ ਸ਼ਿਕਾਇਤ ਦੇ ਬਾਵਜੂਦ, ਅੱਜ ਤਕ ਪੁਲਿਸ ਨੇ ਕੋਈ ਕੇਸ ਦਰਜ ਨਹੀਂ ਕੀਤਾ ਜੋ ਕਿ ਭਾਰਤ ਦੇ ਸੁਪਰੀਮ ਕੋਰਟ ਦੀ ਤੌਹੀਨ ਹੈ।
ਵਿਧਵਾ ਔਰਤ ਨੂੰ ਬਿਆਨ ਦਰਜ ਕਰਵਾਉਂ ਅਤੇ ਉਸ ਤੋਂ ਪੁੱਛਗਿੱਛ ਕਰਨ ਦੇ ਬਹਾਨੇ ਵਾਰ ਵਾਰ ਪੀੜਤ ਲੜਕੀ ਨੂੰ ਉਸ ਦੇ ਘਰ ਤੋਂ ਪੁਲਿਸ ਲਾਈਨਾਂ ਵਿਚ ਲਿਜਾ ਕੇ ਪੁਲਿਸ ਕਾਨੂੰਨ ਦੇ ਸਾਰੇ ਪ੍ਰਬੰਧਾਂ ਦੀ ਉਲੰਘਣਾ ਕਰ ਰਹੀ ਹੈ। ਕਿਸੇ ਵੀ ਔਰਤ ਨੂੰ ਅਜਿਹੇ ਮਕਸਦ ਲਈ ਥਾਣੇ ਬੁਲਾਇਆ ਨਹੀਂ ਜਾ ਸਕਦਾ ਅਤੇ ਉਸ ਨੂੰ ਅਪਮਾਨਿਤ ਕਰਨ ਦੇ ਨਾਲ ਨਾਲ ਤੰਗ ਪਰੇਸ਼ਾਨ ਕਰਨਾ ਗ਼ਲਤ ਹੈ। ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਕਿਹਾ ਕਿ ਪੁਲਿਸ ਦੁਆਰਾ ਕੇਸ ਦਰਜ ਨਾ ਕਰਨਾ ਸਪੱਸ਼ਟ ਤੌਰ ਉਤੇ ਸਰਕਾਰ ਵਲੋਂ ਸਿਮਰਜੀਤ ਸਿੰਘ ਬੈਂਸ ਨੂੰ ਮਦਦ ਹੈ।
ਇਸ ਮੌਕੇ ਮਹੇਸ਼ਇੰਦਰ ਸਿੰਘ, ਸ਼ਰਨਜੀਤ ਸਿੰਘ ਢਿਲੋਂ, , ਹੀਰਾ ਸਿੰਘ ਗਾਬੜੀਆ, ਹਰੀਸ਼ ਰਾਏ ਢਾਂਡਾ, ਰਣਜੀਤ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਇਆਲੀ, ਦਰਸ਼ਨ ਸਿੰਘ ਸ਼ਿਵਾਲਿਕ, ਹਰਚਰਨ ਸਿੰਘ ਗੋਹਲਵਾੜੀਆ, ਗੁਰਦੀਪ ਸਿੰਘ ਗੋਸ਼ਾ, ਹਰਭਜਨ ਸਿੰਘ ਡੰਗ, ਸੁਰਿੰਦਰ ਕੌਰ ਦਿਆਲ, ਕੁਲਦੀਪ ਸਿੰਘ ਖਾਲਸਾ, ਨਿਰਮਾਣ ਸਿੰਘ ਅਤੇ ਅਕਾਲੀ ਦਲ ਦੇ ਸਾਰੇ ਪ੍ਰਮੁੱਖ ਨੇਤਾ ਕਮਿਸ਼ਨਰ ਦਫਤਰ ਦੇ ਬਾਹਰ ਇਕ ਘੰਟੇ ਲਈ ਧਰਨਾ ਦਿੱਤਾ ।
L48_R P Singh_੨੩_੦imageimage

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement