
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਨੇ ਖੇਡੀ ਖ਼ੂਨੀ ਖੇਡ
ਪਠਾਨਕੋਟ, 23 ਨਵੰਬਰ (ਪਪ): ਪਠਾਨਕੋਟ ਦੀ ਯੋਧਾਮਲ ਕਾਲੋਨੀ ਵਿਚ ਜ਼ਮੀਨੀ ਵਿਵਾਦ ਦੇ ਚਲਦਿਆਂ ਦੋ ਧਿਰਾਂ ਵਿਚਾਕਰ ਖ਼ੂਨੀ ਝੜਪ ਹੋਣ ਦਾ ਮਾਮਲਾ ਸਾਹਮਣੇ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ਉਤੇ ਪੁੱਜੀ ਪੁਲਿਸ ਨੇ ਦੋਵੇਂ ਧਿਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਪੁਲਿਸ ਅਧਿਕਾਰੀ ਨੇ ਦਸਿਆ ਕਿ ਵਿਵਾਦਿਤ ਜ਼ਮੀਨ ਦਾ ਕੇਸ ਅਦਾਲਤ ਵਿਚ ਚੱਲ ਰਿਹਾ ਹੈ। ਇਸ ਦੇ ਬਾਵਜੂਦ ਵੀ ਇਕ ਧਿਰ ਵਲੋਂ ਦੂਜੀ ਧਿਰ ਦੇ ਘਰ ਵਿਚ ਦਾਖ਼ਲ ਹੋ ਕੇ ਹਮਲਾ ਕੀਤਾ ਗਿਆ। ਇਹ ਸਾਰੀ ਵਾਰਦਾਤ ਘਰ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ। ਮੌਕੇ ਉਤੇ ਮੌਜੂਦ ਪੁਲਿਸ ਅਧਿਕਾਰੀ ਨੇ ਦਸਿਆ ਕਿ ਇਸ ਹਮਲੇ ਦੌਰਾਨ ਤਰੁਣ ਪੁਰੀ ਅਤੇ ਰਾਜੀਵ ਪੁਰੀ ਜ਼ਖ਼ਮੀ ਹੋ ਗਏ ਹਨ।