ਦੋ ਲੱਖ ਕਿਸਾਨ ਕਰਨਗੇ ਦਿੱਲੀ ਵੱਲ ਕੂਚ -ਉਗਰਾਹਾਂ
Published : Nov 24, 2020, 3:27 pm IST
Updated : Nov 24, 2020, 3:34 pm IST
SHARE ARTICLE
press confrance
press confrance

ਦੱਸਿਆ ਕਿ ਪਿਛਲੇ ਤਿੰਨ ਦਿਨਾਂ ਦੌਰਾਨ 15 ਜ਼ਿਲਿਆਂ ਦੇ 800 ਪਿੰਡਾਂ ਵਿੱਚ ਔਰਤਾਂ ਵੱਲੋਂ ਤਿਆਰੀਆਂ ਨੂੰ ਜ਼ਬਰਦਸਤ ਹੁਲਾਰਾ ਦੇ ਦਿੱਤਾ ਹੈ।

ਚੰਡੀਗੜ੍ਹ :- ਕਾਲੇ ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ 2020 ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਇੱਕ ਕਰੋੜ ਰੁਪਏ ਜ਼ੁਰਮਾਨੇ ਵਾਲੇ ਆਰਡੀਨੈਂਸ ਨੂੰ ਰੱਦ ਕਰਾਉਣ ਵਰਗੀਆਂ ਮੰਗਾਂ ਨੂੰ ਲੈਕੇ ਕਿਸਾਨ ਜਥੇਬੰਦੀਆਂ ਵੱਲੋਂ ਉਲੀਕੇ ਦਿੱਲੀ ਚੱਲੋ ਮੋਰਚੇ ਤਹਿਤ ਬੀਕੇਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਖਨੌਰੀ ਅਤੇ ਡੱਬਵਾਲੀ ਦੇ ਰਸਤੇ ਰਾਹੀਂ ਦੋ ਲੱਖ ਤੋਂ ਵਧੇਰੇ ਕਿਸਾਨ- ਮਜ਼ਦੂਰ ਮਰਦ ਔਰਤਾਂ ਦੇ ਕਾਫਲੇ ਦਿੱਲੀ ਵੱਲ ਕੂਚ ਕਰਨਗੇ। ਇਹ ਦਾਅਵਾ ਅੱਜ ਕਿਸਾਨ ਭਵਨ ਚੰਡੀਗੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ ਗਿਆ। 

farmer prfarmer protest ਉਗਰਾਹਾਂ ਨੇ ਦਿੱਲੀ ਚੱਲੋ ਮੋਰਚੇ ਦੀਆਂ ਤਿਆਰੀਆਂ ਸਬੰਧੀ ਸੂਬਾ ਹੈਡਕੁਆਰਟਰ 'ਤੇ ਪੁੱਜੀਆਂ  ਰਿਪੋਰਟਾਂ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਪਿਛਲੇ ਤਿੰਨ ਦਿਨਾਂ ਦੌਰਾਨ 15 ਜ਼ਿਲਿਆਂ ਦੇ 800 ਪਿੰਡਾਂ ਵਿੱਚ ਔਰਤਾਂ ਵੱਲੋਂ ਮੁਜ਼ਾਹਰੇ ,ਜਾਗੋ ਮਾਰਚ ਅਤੇ  ਨੌਜਵਾਨਾਂ ਵੱਲੋਂ ਮਸ਼ਾਲ ਮਾਰਚ ਕਰਕੇ ਦਿੱਲੀ ਚੱਲੋ ਮੋਰਚੇ ਦੀਆਂ ਤਿਆਰੀਆਂ ਨੂੰ ਜ਼ਬਰਦਸਤ ਹੁਲਾਰਾ ਦੇ ਦਿੱਤਾ ਹੈ।

PM modiPM modi ਉਹਨਾਂ ਦੱਸਿਆ ਕਿ ਇਹਨਾਂ ਮੁਜਾਹਰਿਆਂ ਤੇ ਮਸ਼ਾਲ ਮਾਰਚਾ'ਚ 3 ਲੱਖ ਤੋਂ ਵਧੇਰੇ ਔਰਤਾਂ,ਨੌਜਵਾਨਾਂ ਤੇ ਕਿਸਾਨਾਂ- ਮਜ਼ਦੂਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਉਹਨਾਂ ਦੱਸਿਆ ਕਿ  15 ਜ਼ਿਲਿਆਂ ਦੇ ਲੱਗਭਗ 1400 ਤੋਂ ਵਧੇਰੇ  ਪਿੰਡਾਂ ਚੋਂ ਔਰਤਾਂ,ਕਿਸਾਨਾਂ -ਮਜਦੂਰਾ ਤੇ ਨੌਜਵਾਨਾਂ ਦਾ ਹੜ੍ਹ ਦਿੱਲੀ ਵੱਲ ਰਵਾਨਾ ਹੋਵੇਗਾ।ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ 13 ਨਵੰਬਰ ਨੂੰ ਕੇਂਦਰੀ ਮੰਤਰੀਆਂ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸਮੇਂ

meeting picmeeting picਕੇਂਦਰ ਸਰਕਾਰ ਵੱਲੋਂ ਅਪਨਾਏ ਅੜੀਅਲ ਵਤੀਰੇ ਤੋਂ ਬਾਅਦ ਕਿਸਾਨਾਂ ਦਾ ਰੋਹ ਤੇ ਲਾਮਬੰਦੀ ਹੋਰ ਵੀ ਤੇਜ਼ ਹੋ ਗਈ ਹੈ। ਉਹਨਾਂ ਆਖਿਆ ਕਿ ਕਿਸਾਨਾਂ ਦੇ ਕਾਫਲੇ ਦਿੱਲੀ ਵੱਲ ਕੂਚ ਕਰਨਗੇ ਅਤੇ ਜੇਕਰ ਸਰਕਾਰ ਨੇ ਉਹਨਾਂ ਨੂੰ ਰੋਕਿਆ ਤਾਂ ਉਥੇ ਹੀ ਮੋਰਚੇ ਸ਼ੁਰੂ ਕਰ ਦਿੱਤੇ ਜਾਣਗੇ।ਯੂਨੀਅਨ ਦੇ ਔਰਤ ਵਿੰਗ ਦੀ ਆਗੂ ਹਰਿੰਦਰ ਕੌਰ ਬਿੰਦੂ ਨੇ ਦੱਸਿਆ ਕਿ ਦਿੱਲੀ ਮੋਰਚੇ 'ਚ ਸ਼ਾਮਲ ਹੋਣ ਲਈ ਔਰਤਾਂ ਤੇ ਬੱਚਿਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਅਤੇ ਸੈਂਕੜੇ ਪਿੰਡਾਂ 'ਚ ਔਰਤਾਂ ਵੱਲੋਂ ਜਾਗੋ ਮਾਰਚ ਕਰਕੇ ਘਰ ਘਰ ਜਾ ਕੇ ਰਾਸ਼ਨ ਵੀ ਇਕੱਠਾ ਕੀਤਾ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement