ਸਾਜ਼ਸ਼ੀ ਢੰਗ ਨਾਲ ਕਰਵਾਈਆਂ ਬੇਅਦਬੀਆਂ ਤੇ ਬਾਦਲ ਕਰਦੇ ਰਹੇ ਦੋਸ਼ੀਆਂ ਦੀ ਸਰਪ੍ਰਸਤੀ : ਮਾਨ
Published : Nov 24, 2021, 11:47 pm IST
Updated : Nov 24, 2021, 11:47 pm IST
SHARE ARTICLE
image
image

ਸਾਜ਼ਸ਼ੀ ਢੰਗ ਨਾਲ ਕਰਵਾਈਆਂ ਬੇਅਦਬੀਆਂ ਤੇ ਬਾਦਲ ਕਰਦੇ ਰਹੇ ਦੋਸ਼ੀਆਂ ਦੀ ਸਰਪ੍ਰਸਤੀ : ਮਾਨ

ਕੋਟਕਪੂਰਾ, ਫ਼ਤਿਹਗੜ੍ਹ ਸਾਹਿਬ, 24 ਨਵੰਬਰ (ਗੁਰਿੰਦਰ ਸਿੰਘ, ਗੁਰਬਚਨ ਸਿੰਘ ਰੁਪਾਲ) : ਸਾਲ 2015 ਵਿਚ ਸੌਦਾ ਸਾਧ ਨੇ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੁਰਜ ਜਵਾਹਰ ਸਿੰਘ ਵਾਲਾ ਸਮੇਤ ਹੋਰ ਅਨੇਕਾਂ ਥਾਵਾਂ ’ਤੇ ਸਾਜ਼ਸ਼ੀ ਢੰਗ ਨਾਲ ਬੇਅਦਬੀਆਂ ਕਰਵਾਈਆਂ, ਬਾਦਲ ਦਲੀਏ ਹਰ ਪੱਖੋਂ ਉਸ ਦੀ ਸਰਪ੍ਰਸਤੀ ਕਰਦੇ ਰਹੇ, ਬਾਦਲਾਂ ਨੇ ਅਪਣੀ ਪੁਲਿਸ ਰਾਹੀਂ ਸ਼ਾਂਤਮਈ ਧਰਨੇ ’ਤੇ ਬੈਠੀਆਂ ਸੰਗਤਾਂ ਉਪਰ ਗੋਲੀ ਚਲਾ ਦਿਤੀ, ਜਿਸ ਨਾਲ ਦੋ ਸਿੱਖ ਨੌਜਵਾਨ ਸ਼ਹੀਦ ਹੋ ਗਏ। ਉਕਤ ਮਾਮਲਿਆਂ ਦਾ ਇਨਸਾਫ਼ ਲੈਣ ਲਈ ਅਕਾਲੀ ਦਲ ਅੰਮ੍ਰਿਤਸਰ ਵਲੋਂ ਮੋਰਚਾ ਸ਼ੁਰੂ ਕੀਤਾ ਗਿਆ ਹੈ।
ਗੁਰਦਵਾਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਵਿਖੇ ਅਪਣੇ ਸੰਬੋਧਨ ਦੌਰਾਨ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵਿਚ ਵੀ ਸਾਜ਼ਸ਼ ਨਾਲ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਗ਼ਾਇਬ ਕਰ ਦਿਤੇ ਗਏ। ਜਿਨ੍ਹਾਂ ਦੀ ਅੱਜ ਤਕ ਨਾ ਤਾਂ ਕੋਈ ਭਾਲ ਕੀਤੀ ਗਈ ਅਤੇ ਨਾ ਹੀ ਸਬੰਧਤ ਦੋਸ਼ੀਆਂ ਵਿਰੁਧ ਕੋਈ ਕਾਰਵਾਈ ਕਰਨ ਦੀ ਜ਼ਰੂਰਤ ਸਮਝੀ ਗਈ। ਸ. ਮਾਨ ਨੇ ਦੋਸ਼ ਲਾਇਆ ਕਿ ਸੌਦਾ ਸਾਧ ਵਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਂਦੇ ਹੋਏ ਨਕਲੀ ਅੰਮ੍ਰਿਤ ਤਿਆਰ ਕਰ ਕੇ ਸਾਡੇ ਸਿੱਖ ਸਿਧਾਂਤਾਂ, ਸੋਚ ਅਤੇ ਗੁਰੂ ਸਾਹਿਬਾਨ ਦੇ ਅਪਮਾਨ ਕੀਤੇ ਗਏ, ਸਮੁੱਚੀ ਸਿੱਖ ਕੌਮ ਅਤੇ ਸਾਡੇ ਵਲੋਂ ਜ਼ੋਰਦਾਰ ਆਵਾਜ਼ ਉਠਾਉਣ ਉਪਰੰਤ ਵੀ ਉਸ ਸਮੇਂ ਦੀ ਬਾਦਲ ਸਰਕਾਰ ਅਤੇ ਮੌਜੂਦਾ ਕਾਂਗਰਸ ਸਰਕਾਰ ਵਲੋਂ ਸੌਦਾ ਸਾਧ ਸਮੇਤ ਉਸ ਦੇ ਦੋਸ਼ੀ ਪਾਏ ਜਾਣ ਵਾਲੇ ਚੇਲਿਆਂ ਵਿਰੁਧ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ। ਸ. ਮਾਨ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਦੀ ਆਮ ਚੋਣ ਕਾਨੂੰਨਣ ਹਰ ਪੰਜ ਸਾਲ ਬਾਅਦ ਹੁੰਦੀ ਹੈ ਪਰ ਪਿਛਲੇ ਦਸ ਸਾਲਾਂ ਤੋਂ ਆਮ ਚੋਣ ਨਹੀਂ ਕਰਵਾਈ ਜਾ ਰਹੀ। 
ਸਿੱਖਾਂ ਦੀ ਇਸ ਸੰਸਥਾ ਦੇ ਜਮਹੂਰੀ ਹੱਕ ਉਤੇ ਜਬਰੀ ਡਾਕਿਆ ਮਾਰਿਆ ਜਾ ਰਿਹਾ ਹੈ। ਇਸ ਸਬੰਧ ’ਚ ਵੱਖ ਵੱਖ ਸੰਸਥਾਵਾਂ ਅਤੇ ਜਥੇਬੰਦੀਆਂ ਦੇ ਸਹਿਯੋਗ ਨਾਲ ਸਮੁੱਚੀ ਸਿੱਖ ਕੌਮ ਵਲੋਂ 28 ਨਵੰਬਰ ਦਿਨ ਐਤਵਾਰ ਨੂੰ ਖੇਡ ਸਟੇਡੀਅਮ ਬਰਗਾੜੀ ਵਿਖੇ ਪੰਥ, ਗ੍ਰੰਥ ਅਤੇ ਕਿਸਾਨ ਬਚਾਉ ਇਕੱਠ ਰੱਖਿਆ ਗਿਆ ਹੈ ਜਿਸ ਵਿਚ ਅਗਲੀ ਰਣਨੀਤੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਅੱਜ 147ਵੇਂ ਦਿਨ 144ਵੇਂ ਜਥੇ ’ਚ ਜ਼ਿਲ੍ਹਾ ਬਰਨਾਲਾ, ਗੁਰਦਾਸਪੁਰ ਅਤੇ ਫ਼ਰੀਦਕੋਟ ਨਾਲ ਸਬੰਧਤ 12 ਸਿੰਘਾਂ ਨੇ ਗਿ੍ਰਫ਼ਤਾਰੀ ਦਿਤੀ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement