
ਹਰੀਸ਼ ਚੌਧਰੀ ਨੇ ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।
ਚੰਡੀਗੜ੍ਹ: ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਨੋਟਿਸ ਵਿਚ ਉਹਨਾਂ ਨੇ ਕਾਂਗਰਸ ਸੰਸਦ ਮੈਂਬਰ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਪ੍ਰੋਗਰਾਮਾਂ ਵਿਚ ਸ਼ਿਰਕਤ ਕਰਨ ਦਾ ਕਾਰਨ ਪੁੱਛਿਆ ਹੈ।
Preneet Kaur
ਹਰੀਸ਼ ਚੌਧਰੀ ਨੇ ਪ੍ਰਨੀਤ ਕੌਰ ਕੋਲੋਂ 7 ਦਿਨਾਂ ਅੰਦਰ ਜਵਾਬ ਮੰਗਿਆ ਹੈ। ਨੋਟਿਸ ਵਿਚ ਹਰੀਸ਼ ਚੌਧਰੀ ਨੇ ਕਿਹਾ ਕਿ ਉਹਨਾਂ ਨੂੰ ਕਈ ਦਿਨਾਂ ਤੋਂ ਲਗਾਤਾਰ ਪਟਿਆਲਾ ਤੋਂ ਕਾਂਗਰਸੀ ਵਰਕਰਾਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਇਸ ਲਈ ਸੰਸਦ ਮੈਂਬਰ 7 ਦਿਨਾਂ ਅੰਦਰ ਅਪਣਾ ਸਟੈਂਡ ਸਪੱਸ਼ਟ ਕਰਨ।
Harish Chaudhary issues show cause notice to Preneet Kaur
ਦੱਸ ਦਈਏ ਕਿ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਹੁਣ ਉਹਨਾਂ ਨੇ ਅਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਐਲਾਨ ਕੀਤਾ ਹੈ। ਸੰਸਦ ਮੈਂਬਰ ਪਰਨੀਤ ਕੌਰ ਅਜੇ ਵੀ ਕਾਂਗਰਸ ਪਾਰਟੀ ਵਿਚ ਹੀ ਹਨ।