ਵਿਧਾਇਕ ਕੁਲਬੀਰ ਜ਼ੀਰਾ ਨੇ ਕੇਜਰੀਵਾਲ ’ਤੇ ਕਸਿਆ ਵਿਅੰਗ
Published : Nov 24, 2021, 12:21 am IST
Updated : Nov 24, 2021, 12:21 am IST
SHARE ARTICLE
image
image

ਵਿਧਾਇਕ ਕੁਲਬੀਰ ਜ਼ੀਰਾ ਨੇ ਕੇਜਰੀਵਾਲ ’ਤੇ ਕਸਿਆ ਵਿਅੰਗ

‘ਕੇਜਰੀਵਾਲ ਚੀਨੀ ਖਿਡੌਣੇ ਵਰਗੇ ਹਨ’

ਚੰਡੀਗੜ੍ਹ, 23 ਨਵੰਬਰ : ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਮੁੱਖ ਮੰਤਰੀ ਘੱਟ ਅਤੇ ਵਿਕਾਊ ਜ਼ਿਆਦਾ ਲੱਗਦੇ ਹਨ। ਉਹ ਚਾਇਨੀ ਖਿਡੌਣੇ ਵਰਗਾ ਹੈ, ਜੋ ਦੁਕਾਨ ਤੋਂ ਘਰ ਜਾਂਦੇ ਹੀ ਖ਼ਰਾਬ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਆ ਕੇ ਸਿਰਫ ਗੱਪਾਂ ਮਾਰ ਰਹੇ ਹਨ। ਇਸ ਦੌਰਾਨ ਉਨ੍ਹਾਂ ਚਰਨਜੀਤ ਸਿੰਘ ਚੰਨੀ ਦੀ ਤਾਰੀਫ ਕੀਤੀ।  ਉਨ੍ਹਾਂ ਕਿਹਾ ਕਿ ‘ਆਪ’ ਦੇ ਵਿਧਾਇਕ ਨੇ ਵਿਧਾਨ ਸਭਾ ਵਿਚ ਕਿਹਾ ਸੀ ਕਿ ਸਿਰਫ ਚਰਨਜੀਤ ਸਿੰਘ ਚੰਨੀ ਹੀ ਕੰਮ ਕਰ ਰਿਹਾ ਹੈ। ਉਨ੍ਹਾਂ ਕੇਜਰੀਵਾਲ ਨੂੰ ਸਲਾਹ ਦਿਤੀ ਕਿ ਉਹ ਸੀਐਮ ਚੰਨੀ ਵਾਂਗ ਕੰਮ ਕਰਨਾ ਸਿੱਖਣ ਅਤੇ ਦਿੱਲੀ ਵਿਚ ਵੀ ਚੰਨੀ ਮਾਡਲ ਨੂੰ ਚਲਾਉਣ। ਉਨ੍ਹਾਂ ਕਿਹਾ ਕਿ ਪਹਿਲਾਂ ਸੁਖਬੀਰ ਬਾਦਲ ਕਹਿੰਦੇ ਸਨ ਕਿ ਮੈਂ ਪੰਜਾਬ ਨੂੰ ਕੈਲੀਫੋਰਨੀਆ ਬਣਾ ਦਿਆਂਗਾ। ਹੁਣ ਤੁਸੀਂ ਕਹਿੰਦੇ ਹੋ ਮੈਂ ਪੰਜਾਬ ਨੂੰ ਦਿੱਲੀ ਵਰਗਾ ਬਣਾਵਾਂਗਾ। ਮੇਰੀ ਬੇਨਤੀ ਹੈ ਕਿ ਪੰਜਾਬ ਪੰਜਾਬ ਹੀ ਰਹੇ।
 

SHARE ARTICLE

ਏਜੰਸੀ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement