
ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁੱਧ ਵੱਖ-ਵੱਖ ਧੜਿਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ।
ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁੱਧ ਵੱਖ-ਵੱਖ ਧੜਿਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਹੀ ਸੀਐਮ ਚੰਨੀ ਨੂੰ ਆਪਣੀ ਹੀ ਪਾਰਟੀ ਦੇ ਵਿਧਾਇਕ ਦੀ ਨਾਰਾਜ਼ਗੀ ਦਾ ਵੀ ਸਾਹਮਣਾ ਕਰਨਾ ਪਿਆ।
CM Channi
ਮੁੱਖ ਮੰਤਰੀ ਚੰਨੀ ਦੀ ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਘਨੌਰ ਸੀਟ ਤੋਂ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ 'ਤੇ ਵੱਡੇ ਦੋਸ਼ ਲਾਏ ਅਤੇ ਉਹਨਾਂ ਦੀ ਨਿਯੁਕਤੀ 'ਤੇ ਸਵਾਲ ਚੁੱਕਦਿਆਂ ਉਹਨਾਂ ਨੂੰ ਆਰਐਸਐਸ ਦਾ ਬੰਦਾ ਕਿਹਾ, ਜਿਸ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਿਯੁਕਤ ਕੀਤਾ ਗਿਆ ਸੀ।
MLA Madan Lal Jalalpur
ਉਹਨਾਂ ਕਿਹਾ ਕਿ ਵਾਈਸ ਚਾਂਸਲਰ ਨੇ ਯੂਨੀਵਰਸਿਟੀ ਦਾ ਬੇੜਾ ਗਰਕ ਕਰ ਦਿੱਤਾ। ਦੱਸ ਦਈਏ ਕਿ ਮੁੱਖ ਮੰਤਰੀ ਪਟਿਆਲਾ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਇਕ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਪਹੁੰਚੇ ਹੋਏ ਸਨ, ਜਿਸ ਦੌਰਾਨ ਇਹ ਹੰਗਾਮਾ ਹੋਇਆ। ਇਸ ਦੌਰਾਨ ਮੁੱਖ ਮੰਤਰੀ ਵਿਧਾਇਕ ਨੂੰ ਸ਼ਾਂਤ ਰਹਿਣ ਲਈ ਕਿਹਾ ਅਤੇ ਗੱਲ਼ ਕਰਨ ਦਾ ਭਰੋਸਾ ਵੀ ਦਿੱਤਾ।