
ਇਸ ਤੋਂ ਪਹਿਲਾਂ ਵੀ ਕੱਚੇ ਅਧਿਆਪਕ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਘਿਰਾਓ ਕਰਕੇ ਆਪਣਾ ਗੁੱਸਾ ਜ਼ਾਹਰ ਕਰ ਚੁੱਕੇ ਹਨ।
ਚੰਡੀਗੜ੍ਹ: ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਨੇ ਇੱਕ ਵਾਰ ਫਿਰ ਆਪਣੀ ਨਾਰਾਜ਼ਗੀ ਜਤਾਈ ਹੈ। ਕੱਚੇ ਅਧਿਆਪਕਾਂ ਨੇ ਚੰਡੀਗੜ੍ਹ ਦੇ ਪੰਜ ਤਾਰਾ ਹੋਟਲ ਵਿੱਚ ਚੱਲ ਰਹੇ ਸਿੱਖਿਆ ਵਿਭਾਗ ਦੇ ਪ੍ਰੋਗਰਾਮ ਵਿੱਚ ਪਹੁੰਚ ਕੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ‘ਪੰਜਾਬ ਸਰਕਾਰ ਮੁਰਦਾਬਾਦ’ ਦੇ ਨਾਅਰੇ ਵੀ ਲਾਏ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕੱਚੇ ਅਧਿਆਪਕ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਘਿਰਾਓ ਕਰਕੇ ਆਪਣਾ ਗੁੱਸਾ ਜ਼ਾਹਰ ਕਰ ਚੁੱਕੇ ਹਨ।
photo
ਅੱਜ ਮੈਰੀਟੋਰੀਅਸ ਸਕੂਲ ਦੇ ਅਧਿਆਪਕਾਂ ਨੇ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ। ਇਸ ਦੌਰਾਨ ਅਧਿਆਪਕਾਂ ਤੇ ਪੁਲਿਸ ਵਿਚਾਲੇ ਝੜਪ ਦੌਰਾਨ ਇੱਕ ਲੜਕੀ ਜ਼ਖ਼ਮੀ ਹੋ ਗਈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
photo
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਆਪਣੇ ਕਾਰਜਕਾਲ ਦੌਰਾਨ ਵਾਅਦਾ ਕੀਤਾ ਸੀ ਕਿ ਇਹ ਸਰਕਾਰ ਆਮ ਆਦਮੀ ਦੀ ਹੈ ਅਤੇ ਉਹ ਸਿੱਖਿਆ ਅਤੇ ਸਿਹਤ ਦੋਵਾਂ ਵੱਲ ਵਿਸ਼ੇਸ਼ ਧਿਆਨ ਦੇਣਗੇ, ਪਰ ਹਕੀਕਤ ਇਸ ਤੋਂ ਕੋਹਾਂ ਦੂਰ ਹੈ। ਨਵੀਂ ਸਰਕਾਰ ਬਣਨ ਤੋਂ ਬਾਅਦ ਵੀ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਸੜਕਾਂ 'ਤੇ ਰੁਲ ਰਹੇ ਹਨ।
photo
ਪੰਜਾਬ ਦੇ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਪੱਧਰ ਉੱਚਾ ਚੁੱਕਣ ਲਈ ਸਾਲ 2014 ਵਿੱਚ ਖੋਲ੍ਹੇ ਗਏ ਮੈਰੀਟੋਰੀਅਸ ਸਕੂਲਾਂ ਦੀ ਗਿਣਤੀ 10 ਹੈ। ਜਿਸ ਵਿੱਚ ਐਮ.ਫਿਲ, ਯੂ.ਜੀ.ਸੀ. ਨੈੱਟ, ਪੀ.ਐਚ.ਡੀ. 260 ਦੇ ਕਰੀਬ ਅਧਿਆਪਕ ਪਿਛਲੇ 7 ਸਾਲਾਂ ਤੋਂ ਠੇਕੇ ਦੀ ਨੌਕਰੀ ਕਰ ਰਹੇ ਹਨ।
photo