CM ਚੰਨੀ ਵੱਲੋਂ ਪੰਜਾਬੀ ਯੂਨੀਵਰਸਿਟੀ ਦੀ ਸਲਾਨਾ ਗਰਾਂਟ ਵਧਾ ਕੇ 240 ਕਰੋੜ ਰੁਪਏ ਕਰਨ ਦਾ ਐਲਾਨ
Published : Nov 24, 2021, 10:53 pm IST
Updated : Nov 24, 2021, 10:53 pm IST
SHARE ARTICLE
Punjab CM announces to increase annual grant of Punjabi University Patiala
Punjab CM announces to increase annual grant of Punjabi University Patiala

ਪੰਜਾਬ ਸਿੱਖਿਆ ਮਾਡਲ ਰਾਹੀਂ ਸਾਰੇ ਸਰਕਾਰੀ ਸਿੱਖਿਆ ਅਦਾਰਿਆਂ ਨੂੰ ਵਿੱਤੀ ਸੰਕਟ ਵਿੱਚੋਂ ਕੱਢਿਆ ਜਾਵੇਗਾ

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਪਲੇਠੀ ਫੇਰੀ ਦੌਰਾਨ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਆਮ ਲੋਕਾਂ ਦੀ ਪਹੁੰਚ ‘ਚ ਲਿਆਉਣ ਲਈ ਸੂਬੇ ‘ਚ ‘ਪੰਜਾਬ ਸਿੱਖਿਆ ਮਾਡਲ‘ ਲਾਗੂ ਕਰਨ ਦਾ ਐਲਾਨ ਕੀਤਾ। ਉਨਾਂ ਕਿਹਾ ਕਿ ਇਸ ਮਾਡਲ ਰਾਹੀਂ ਸੂਬੇ ਦੇ ਸਾਰੇ ਸਰਕਾਰੀ ਸਿੱਖਿਆ ਅਦਾਰਿਆਂ ਨੂੰ ਵਿੱਤੀ ਸੰਕਟ ਵਿਚ ਕੱਢ ਕੇ ਮੁਢਲਾ ਢਾਂਚਾ ਮਜ਼ਬੂਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਸ ਮੌਕੇ ਭਾਸ਼ਾ ਦੇ ਨਾਮ ਉਤੇ ਬਣੀ ਵਿਸ਼ਵ ਦੀ ਇਸ ਦੂਜੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ‘ਚੋਂ ਕੱਢਣ ਲਈ ਯੂਨੀਵਰਸਿਟੀ ਸਿਰ ਚੜਿਆ 150 ਕਰੋੜ ਰੁਪਏ ਦਾ ਕਰਜ਼ਾ ਵੀ ਪੰਜਾਬ ਸਰਕਾਰ ਵੱਲੋਂ ਉਤਾਰਨ ਦਾ ਵੀ ਐਲਾਨ ਕੀਤਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਯੂਨੀਵਰਸਿਟੀ ਦੀ ਸਾਲਾਨਾ ਗਰਾਂਟ-ਇਨ-ਏਡ 114 ਕਰੋੜ ਰੁਪਏ ਤੋਂ ਵਧਾ 240 ਕਰੋੜ ਰੁਪਏ ਕਰਨ ਐਲਾਨ ਕੀਤਾ।

Punjab CM announces to increase annual grant of Punjabi University PatialaPunjab CM announces to increase annual grant of Punjabi University Patiala

ਅੱਜ ਇੱਥੇ ਗੁਰੂ ਤੇਗ ਬਹਾਦਰ ਹਾਲ ਵਿਖੇ ਯੂਨੀਵਰਸਿਟੀ ਅਧਿਆਪਕਾਂ, ਕਰਮਚਾਰੀਆਂ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਹਿਲਾਂ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ 9.50 ਕਰੋੜ ਰੁਪਏ ਮਹੀਨਾ ਗਰਾਂਟ ਦਿੱਤੀ ਜਾਂਦੀ ਸੀ, ਜੋ ਹੁਣ ਵਧਾ ਕੇ 20 ਕਰੋੜ ਰੁਪਏ ਮਹੀਨਾ ਕਰ ਦਿੱਤੀ ਗਈ ਹੈ। ਉਨਾਂ ਕਿਹਾ ਕਿ ਉਨਾਂ ਇਹ ਐਲਾਨ ਸੂਬੇ ‘ਚ ਪੰਜਾਬ ਸਿੱਖਿਆ ਮਾਡਲ ਦੇ ਤਹਿਤ ਸਰਕਾਰੀ ਸਿੱਖਿਆ ਅਦਾਰਿਆਂ ਨੂੰ ਮੁੜ ਤੋਂ ਸਿਰ ਪੈਰ ਕਰਕੇ ਮਜ਼ਬੂਤ ਕਰਨ ਲਈ ਚੁੱਕਿਆ ਹੈ। ਪੰਜਾਬੀ ਯੂਨੀਵਰਸਿਟੀ ਵੱਲੋਂ ਪੰਜਾਬੀ ਭਾਸ਼ਾ ਦੇ ਵਿਕਾਸ ਅਤੇ ਗਰੀਬ ਬੱਚਿਆਂ ਨੂੰ ਉੱਚ ਸਿੱਖਿਆ ਪ੍ਰਦਾਨ ਕਰਨ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆ ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਅਤੇ ਖਾਸ ਕਰਕੇ ਮੁੱਖ ਮੰਤਰੀਆਂ ਨੇ ਪੰਜਾਬੀ ਯੂਨੀਵਰਸਿਟੀ ਦੀ ਸਾਰ ਨਹੀਂ ਲਈ ਜਿਸ ਕਾਰਨ ਪੰਜਾਬੀ ਮਾਂ ਬੋਲੀ ਦੀ ਅੰਲਬਰਦਾਰ ਯੂਨੀਵਰਸਿਟੀ ਵਿੱਤੀ ਸੰਕਟ ‘ਚ ਵਿੱਚ ਬੁਰੀ ਤਰਾਂ ਫਸ ਗਈ ਸੀ।

Punjab CM announces to increase annual grant of Punjabi University PatialaPunjab CM announces to increase annual grant of Punjabi University Patiala

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨਾਂ ਤਕਨੀਕੀ ਸਿੱਖਿਆ ਮੰਤਰੀ ਹੁੰਦਿਆਂ ਵੀ ਹਰ ਪੱਧਰ ‘ਤੇ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਕੱਢਣ ਲਈ ਬਹੁਤ ਜ਼ੋਰ ਅਜ਼ਮਾਇਸ਼ ਕੀਤੀ ਸੀ, ਪਰ ਉਸ ਵਕਤ ਮੁੱਖ ਮੰਤਰੀ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਹੁਣ ਜਦੋਂ ਉਹ ਮੁੱਖ ਮੰਤਰੀ ਬਣੇ ਹਨ ਤਾਂ ਉਨਾਂ ਵਲੋਂ ਪੰਜਾਬ ਦੇ ਸਿੱਖਿਆ ਦੇ ਢਾਂਚੇ ਨੂੰ ਮੁੜ ਤੋਂ ਮਜ਼ਬੂਤ ਕਰਨ ਲਈ ਕਈ ਵੱਡੀਆਂ ਪਹਿਲ ਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਹ ਖੁਦ ਸਰਕਾਰੀ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ‘ਚ ਪੜੇ ਹਨ ਇਸ ਲਈ ਉਹ ਸਰਕਾਰੀ ਸਿੱਖਿਆ ਅਦਾਰਿਆਂ ਦੀਆਂ ਹੇਠਲੇ ਪੱਧਰ ‘ਤੇ ਸਮੱਸਿਆਵਾਂ ਤੋਂ ਜਾਣੂ ਹਨ, ਜਿਸ ਤਹਿਤ ਹੀ ਪੰਜਾਬੀ ਯੂਨੀਵਰਸਿਟੀ ਦੀ ਪੁਨਰ ਸੁਰਜੀਤੀ ਲਈ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਕਰਨ ਲਈ ਵੱਡੇ ਫੈਸਲੇ ਲਏ ਗਏ ਹਨ।

Punjab CM announces to increase annual grant of Punjabi University PatialaPunjab CM announces to increase annual grant of Punjabi University Patiala

ਮੁੱਖ ਮੰਤਰੀ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਨੂੰ ਪ੍ਰਫੁਲਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਇਨਾਂ ਯਤਨਾਂ ਦੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸਰਕਾਰੀ ਤੇ ਪ੍ਰਾਈਵੇਟ ਸਿੱਖਿਆ ਨੂੰ ਆਮ ਲੋਕਾਂ ਦੀ ਪਹੁੰਚ ‘ਚ ਲਿਆਉਣ ਲਈ ਕਈ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਬਜ਼ੁਰਗਾਂ ਵਲੋਂ ਪੰਜਾਬੀ ਮਾਂ ਬੋਲੀ ਨੂੰ ਪ੍ਰਫੁਲਤ ਕਰਨ ਲਈ ਸਥਾਪਤ ਕੀਤੇ ਗਏ ਅਦਾਰੇ ਨੂੰ ਬਚਾਉਣ ਲਈ 20 ਸਾਲਾਂ ਤੋਂ ਲਟਕਦੇ ਆ ਰਹੇ ਮਸਲੇ ਨੂੰ ਮੁੱਖ ਮੰਤਰੀ ਚੰਨੀ ਨੇ ਮੁੱਖ ਮੰਤਰੀ ਬਣਨ ਦੇ 2 ਮਹੀਨੇ ਦੇ ਅੰਦਰ ਵੱਡਾ ਫੈਸਲਾ ਲੈ ਕੇ ਇਤਿਹਾਸ ਸਿਰਜਿਆ ਹੈ।

Punjab CM announces to increase annual grant of Punjabi University PatialaPunjab CM announces to increase annual grant of Punjabi University Patiala

ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮੌਜੂਦਗੀ ‘ਚ ਪੇਂਡੂ ਕਾਰੋਬਾਰ ਤੇ ਹੁਨਰ ਵਿਕਾਸ ਕੇਂਦਰ ਤੇ ਵਣ-ਤਿ੍ਰਣ-ਜੀਵ-ਜੰਤ ਸੰਤੁਲਨ ਮੁੜ-ਬਹਾਲ ਦਾ ਕੇਂਦਰ ਦਾ ਉਦਘਾਟਨ ਕੀਤਾ। ਉਨਾਂ ਕਿਹਾ ਕਿ ਇਹ ਕੇਂਦਰ ਪੰਜਾਬ ਦੇ ਮਾਲਵਾ ਖਿੱਤੇ ਵਿੱਚ ਮੁਕਾਮੀ ਕਾਰੋਬਾਰ ਨੂੰ ਸਥਾਪਿਤ ਕਰਨ ਹਿੱਤ ਪੰਜਾਬੀ ਯੂਨੀਵਰਸਿਟੀ ਰੁਜ਼ਗਾਰ ਦੇ ਨਵੇਂ ਉੱਦਮ ਲਈ ਯਤਨਸ਼ੀਲ ਹੈ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਅਰਵਿੰਦ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮਤਰੀ ਦਾ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਬਾਹਰ ਕੱਢਣ ਲਈ ਲਈ ਲਏ ਇਤਿਹਾਸਕ ਫੈਸਲਿਆਂ ਧੰਨਵਾਦ ਕਰਦਿਆਂ ਵਿਸਵਾਸ਼ ਦਿਵਾਇਆ ਕਿ ਪੰਜਾਬੀ ਯੂਨੀਵਰਸਿਟੀ ਨੂੰ ਮੁੜ ਤੋਂ ਅਜਿਹੇ ਵਿੱਤੀ ਸੰਕਟ ਵਿਚ ਨਹੀਂ ਆਉਣ ਦੇਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement