ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਲਾਗੂ ਕਰਨ ਲਈ ਪੀਐਸਪੀਸੀਐਲ ਨੇ ਬਿਜਲੀ ਖਪਤਕਾਰਾਂ ਨੂੰ ਕਈ ਰਾਹਤ ਅਤੇ
Published : Nov 24, 2021, 11:53 pm IST
Updated : Nov 24, 2021, 11:53 pm IST
SHARE ARTICLE
image
image

ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਲਾਗੂ ਕਰਨ ਲਈ ਪੀਐਸਪੀਸੀਐਲ ਨੇ ਬਿਜਲੀ ਖਪਤਕਾਰਾਂ ਨੂੰ ਕਈ ਰਾਹਤ ਅਤੇ ਰਿਆਇਤਾਂ ਦਿਤੀਆਂ : ਏ.ਵੇਨੂੰ ਪ੍ਰਸਾਦ

ਪਟਿਆਲਾ, 24 ਨਵੰਬਰ (ਸ.ਸ.ਸ.) : ਸ.ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਸੱਚੀ ਭਾਵਨਾ ਨਾਲ ਲਾਗੂ ਕਰਨ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਪੰਜਾਬ ਦੇ ਵੱਖ-ਵੱਖ ਖਪਤਕਾਰਾਂ ਨੂੰ ਕਈ ਰਾਹਤ ਅਤੇ ਰਿਆਇਤਾਂ ਦਿਤੀਆਂ ਹਨ। ਸ੍ਰੀ ਏ. ਵੇਨੂੰ ਪ੍ਰਸਾਦ ਸੀਐਮਡੀ ਨੇ ਕਿਹਾ ਕਿ ਪੀਐਸਪੀਸੀਐਲ ਸੂਬੇ ਦੀ ਤਰੱਕੀ ਅਤੇ ਖੁਸਹਾਲੀ ਲਈ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ, ਮਿਆਰੀ ਅਤੇ ਸਸਤੀ ਬਿਜਲੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 
ਪੰਜਾਬ ਦੇ ਵੱਖ-ਵੱਖ ਖਪਤਕਾਰਾਂ ਨੂੰ ਦਿਤੀਆਂ ਜਾ ਰਹੀਆਂ ਰਾਹਤਾਂ ਅਤੇ ਰਿਆਇਤਾਂ ਨੂੰ ਸਾਂਝਾ ਕਰਦੇ ਹੋਏ ਸੀਐਮਡੀ ਨੇ ਕਿਹਾ ਕਿ ਪੀਐਸਪੀਸੀਐਲ ਨੇ 1 ਨਵੰਬਰ, 2021 ਤੋਂ 7 ਕਿਲੋਵਾਟ ਦੇ ਲੋਡ ਨਾਲ ਘਰੇਲੂ ਖਪਤਕਾਰਾਂ ਦੀ ਬਿਜਲੀ ਦਰਾਂ ਵਿਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਹੈ। ਨਤੀਜੇ ਵਜੋਂ ਲਗਭਗ 70 ਲੱਖ ਘਰੇਲੂ ਖਪਤਕਾਰਾਂ ਨੂੰ ਫ਼ਾਇਦਾ ਹੋਣ ਵਾਲਾ ਹੈ ਅਤੇ ਸਾਲਾਨਾ 3200 ਕਰੋੜ ਰੁਪਏ ਦੀ ਰਾਹਤ ਹੈ। ਉਨ੍ਹਾਂ ਕਿਹਾ ਕਿ ਹੁਣ ਘਰੇਲੂ ਖਪਤਕਾਰਾਂ ਲਈ ਨਵਾਂ ਟੈਰਿਫ਼ (2 ਕਿਲੋਵਾਟ ਤਕ) 100 ਯੂਨਿਟ ਤਕ 1.19 ਰੁਪਏ ਪ੍ਰਤੀ ਯੂਨਿਟ ਹੋਵੇਗਾ ਅਤੇ 2 ਕਿਲੋਵਾਟ ਤੋਂ ਵੱਧ ਅਤੇ 7 ਕਿਲੋਵਾਟ ਤਕ  ਲੋਡ ਵਾਲੇ ਖਪਤਕਾਰਾਂ ਲਈ 100 ਯੂਨਿਟ ਤਕ 1.49 ਰੁਪਏ ਪ੍ਰਤੀ ਯੂਨਿਟ ਟੈਰਿਫ਼ ਹੋਵੇਗਾ ਅਤੇ 7 ਕਿਲੋਵਾਟ ਤਕ ਲੋਡ ਵਾਲੇ ਖਪਤਕਾਰਾਂ ਨੂੰ 101 ਤੋਂ 300 ਯੂਨਿਟਾਂ ਲਈ 4.01 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਟੈਰਿਫ਼ ਅਦਾ ਕਰਨਗੇ।
ਉਨ੍ਹਾਂ ਕਿਹਾ ਕਿ 7 ਕਿਲੋਵਾਟ ਤਕ ਲੋਡ ਵਾਲੇ ਖਪਤਕਾਰਾਂ ਨੂੰ 300 ਯੂਨਿਟ ਤੋਂ ਉਪਰ 5.76 ਰੁਪਏ ਪ੍ਰਤੀ ਯੂਨਿਟ  ਟੈਰਿਫ ਅਦਾ ਕਰਨਗੇ। ਸੀਐਮਡੀ ਨੇ ਦਸਿਆ ਕਿ ਪੀਐਸਪੀਸੀਐਲ ਨੇ 2 ਕਿਲੋਵਾਟ ਦੇ ਲੋਡ ਵਾਲੇ ਲਗਭਗ 53 ਲੱਖ ਘਰੇਲੂ ਖਪਤਕਾਰਾਂ ਦੇ ਲਗਭਗ 1500 ਕਰੋੜ ਰੁਪਏ ਦੇ ਬਿਜਲੀ ਬਿੱਲ ਮੁਆਫ਼ ਕਰ ਦਿਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਉਦਯੋਗ ਦੇ ਪਸਾਰ ਲਈ  ਮੱਧਮ ਪੈਮਾਨੇ ਦੇ ਉਦਯੋਗਿਕ ਖਪਤਕਾਰਾਂ ਦੇ ਨਿਸ਼ਚਿਤ ਟੈਰਿਫ਼ ਚਾਰਜ (20 ਕੇਵੀਏ ਤੋਂ 100 ਕੇਵੀਏ ਤਕ) ਨੂੰ 120 ਰੁਪਏ ਪ੍ਰਤੀ ਕੇਵੀਏ ਨੂੰ  60 ਰੁਪਏ ਪ੍ਰਤੀ ਕੇਵੀਏ ਕਰ ਦਿਤਾ ਗਿਆ ਹੈ ਜੋ ਕਿ 1 ਨਵੰਬਰ, 2021 ਤੋਂ ਪ੍ਰਭਾਵੀ ਹੈ। ਇਸ ਨਾਲ ਸੂਬੇ ਦੇ 32500 ਦਰਮਿਆਨੇ ਉਦਯੋਗਿਕ ਖਪਤਕਾਰਾਂ ਨੂੰ ਲਗਭਗ 42 ਕਰੋੜ ਰੁਪਏ ਦੀ ਰਾਹਤ ਮਿਲੀ ਹੈ।

SHARE ARTICLE

ਏਜੰਸੀ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement