
ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਗਿਆ ਦਾਖਲ
ਜਲੰਧਰ: ਸ਼ਹਿਰ ਵਿੱਚ ਦਿਨ ਚੜ੍ਹਦੇ ਹੀ ਇੱਕ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਆਟੋ 'ਚ ਸਵਾਰ ਕੁਝ ਲੋਕ ਲਾਂਬੜਾ ਵੱਲ ਜਾ ਰਹੇ ਸਨ ਕਿ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਬੱਸ ਨੇ ਆਟੋ ਨੂੰ ਟੱਕਰ ਮਾਰ ਦਿੱਤੀ।
Tragic accident in Jalandhar
ਹਾਦਸੇ 'ਚ ਆਟੋ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਸਵਾਰੀਆਂ ਗੰਭੀਰ ਜ਼ਖਮੀ ਹੋ ਗਈਆਂ। ਫਿਲਹਾਲ ਸਾਰਿਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ।
Tragic accident in Jalandhar