ਪਠਾਨਕੋਟ ਗਰਨੇਡ ਹਮਲੇ ਤੋਂ ਬਾਅਦ ਅੰਮਿਤਸਰ ’ਚੋਂ ਹੈਂਡ ਗਰਨੇਡ ਤੇ ਪਿਸਤੌਲ ਸਮੇਤ ਇਕ ਨੋਜਵਾਨ ਕਾਬੂ
Published : Nov 24, 2021, 6:49 pm IST
Updated : Nov 24, 2021, 6:49 pm IST
SHARE ARTICLE
Youth with hand grenade and pistols arrested from Amritsar
Youth with hand grenade and pistols arrested from Amritsar

ਪਠਾਨਕੋਟ ਆਰਮੀ ਕੈਂਪ 'ਤੇ ਹੋਏ ਹਮਲੇ ਦੇ 60 ਘੰਟੇ ਬਾਅਦ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਨੌਜਵਾਨ ਨੂੰ ਹਥਿਆਰਾਂ ਅਤੇ ਦੋ ਹੈਂਡ ਗਰਨੇਡ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਅੰਮ੍ਰਿਤਸਰ :ਪਠਾਨਕੋਟ ਆਰਮੀ ਕੈਂਪ 'ਤੇ ਹੋਏ ਹਮਲੇ ਦੇ 60 ਘੰਟੇ ਬਾਅਦ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਅੰਮ੍ਰਿਤਸਰ ’ਚੋਂ ਇਕ ਨੌਜਵਾਨ ਨੂੰ ਹਥਿਆਰਾਂ ਅਤੇ ਦੋ ਹੈਂਡ ਗਰਨੇਡ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦਰਅਸਲ ਐਸਐਸਓਸੀ ਨੂੰ ਇਸ ਬਾਰੇ ਗੁਪਤ ਸੂਚਨਾ ਮਿਲੀ ਸੀ। ਐਸਐਸਓਸੀ ਦੀ ਟੀਮ ਨੇ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਹਥਿਆਰ ਅਤੇ ਹੈਂਡ ਗਰਨੇਡ ਬਰਾਮਦ ਕੀਤੇ ਹਨ।

Youth with hand grenade and pistols arrested from AmritsarYouth with hand grenade and pistols arrested from Amritsar

ਨੌਜਵਾਨ ਦੀ ਪਛਾਣ ਰਣਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਇਹ ਉਹੀ ਰਣਜੀਤ ਸਿੰਘ ਹੈ, ਜਿਸ ਦਾ ਨਾਂ ਪਿਛਲੇ ਸਾਲ ਹੈਰੀਟੇਜ ਰੋਡ 'ਤੇ ਬੁੱਤਾਂ ਨੂੰ ਤੋੜਨ ਦੇ ਮਾਮਲੇ 'ਚ ਸਾਹਮਣੇ ਆਇਆ ਸੀ। ਜਾਣਕਾਰੀ ਅਨੁਸਾਰ ਐਸਐਸਓਸੀ ਦੀ ਟੀਮ ਨੂੰ ਨੌਜਵਾਨ ਬਾਰੇ ਗੁਪਤਾ ਸੂਚਨਾ ਮਿਲੀ ਸੀ।

Youth with hand grenade and pistols arrested from AmritsarYouth with hand grenade and pistols arrested from Amritsar

ਸੂਚਨਾ ਤੋਂ ਬਾਅਦ ਪੁਲਿਸ ਨੇ ਰਣਜੀਤ ਸਿੰਘ ਨੂੰ ਅੰਮ੍ਰਿਤਸਰ-ਤਰਨਤਾਰਨ ਰੋਡ ਤੋਂ ਕਾਬੂ ਕਰ ਲਿਆ। ਨੌਜਵਾਨ ਕੋਲੋਂ ਹੈਂਡ ਗਰਨੇਡ ਬਾਰੇ ਪੁੱਛਗਿੱਛ ਕੀਤੀ ਗਈ ਹੈ।  ਫਿਲਹਾਲ ਨੌਜਵਾਨ ਨੂੰ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਗਿਆ ਹੈ।

Arrested Arrested

ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਰਣਜੀਤ ਵੀ ਉਸ ਗਰੁੱਪ ਦਾ ਹਿੱਸਾ ਸੀ, ਜਿਸ ਨੇ 15 ਜਨਵਰੀ, 2020 ਨੂੰ ਹਰਿਮੰਦਰ ਸਾਹਿਬ ਅੰਮ੍ਰਿਤਸਰ ਨੂੰ ਜਾਂਦੀ ਵਿਰਾਸਤੀ ਸੜਕ 'ਤੇ ਲੋਕ ਨਾਚਾਂ ਸਬੰਧੀ ਸਥਾਪਿਤ ਬੁੱਤਾਂ ਦੀ ਭੰਨਤੋੜ ਕੀਤੀ ਸੀ। ਉਹਨਾਂ ਅੱਗੇ ਦੱਸਿਆ ਕਿ ਪੁਲਿਸ ਵੱਲੋਂ ਰਣਜੀਤ ਨੂੰ ਬੁੱਤਾਂ ਦੀ ਭੰਨ ਤੋੜ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਹ ਇਸ ਸਮੇਂ ਜ਼ਮਾਨਤ 'ਤੇ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement