ਗੰਨ ਕਲਚਰ 'ਤੇ ਸ਼ਿਕੰਜਾ! ਹਵਾਈ ਫ਼ਾਇਰ ਕਰਨ 'ਤੇ 4 ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ
Published : Nov 24, 2022, 4:16 pm IST
Updated : Nov 24, 2022, 4:16 pm IST
SHARE ARTICLE
Crime News
Crime News

ਤਿੰਨ ਗ੍ਰਿਫ਼ਤਾਰ, ਇੱਕ 12 ਬੋਰ ਰਾਈਫ਼ਲ ਤੇ 9 ਜ਼ਿੰਦਾ ਰੌਂਦ ਵੀ ਬਰਾਮਦ 

ਗੰਨ ਕਲਚਰ ਖ਼ਿਲਾਫ਼ ਪੰਜਾਬ ਪੁਲਿਸ ਦੀ ਕਾਰਵਾਈ, 4 ਵਿਰੁੱਧ ਮਾਮਲਾ ਦਰਜ 
ਕੁਰਾਲੀ :
ਪੰਜਾਬ ਸਰਕਾਰ ਵਲੋਂ ਅਸਲੇ ਸਬੰਧੀ ਦਿਤੀਆਂ ਗਈਆਂ ਹਦਾਇਤਾਂ ਅਨੁਸਾਰ ਪੰਜਾਬ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਹਵਾਈ ਫ਼ਾਇਰ ਕਰਨ ਦੇ ਦੋਸ਼ਾਂ ਤਹਿਤ ਹੁਣ ਥਾਣਾ ਸਦਰ ਕੁਰਾਲੀ ਵਿਖੇ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਕਾਰਵਾਈ ਸੀਨੀਅਰ ਕਪਤਾਨ ਪੁਲਿਸ ਐਸ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੀਤੀ ਗਈ।

ਜਾਣਕਾਰੀ ਅਨੁਸਾਰ ਹਰਜੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਸਿੰਘਪੁਰਾ ਥਾਣਾ ਸਦਰ ਕੁਰਾਲੀ, ਗਗਨਦੀਪ ਸਿੰਘ ਪੁੱਤਰ ਗੁਰਦਰਸ਼ਨ ਸਿੰਘ ਵਾਸੀ ਪਿੰਡ ਨਨਹੇੜੀਆ ਥਾਣਾ ਸਦਰ ਕੁਰਾਲੀ, ਤਨਵੀਰ ਰਾਠੌਰ ਪੁੱਤਰ ਸੰਦੀਪ ਕੁਮਾਰ ਵਾਸੀ ਵਾਰਡ ਨੰਬਰ 4 ਚੌਧਰੀਆਂ ਮੁਹੱਲਾ ਕੁਰਾਲੀ ਅਤੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

ਇਲਜ਼ਾਮ ਹੈ ਕਿ ਉਕਤ ਵਿਅਕਤੀਆਂ ਵਲੋਂ ਪਿੰਡ ਸਿੰਘਪੁਰਾ ਵਿਖੇ ਹਰਜੀਤ ਸਿੰਘ ਦੀ ਮੋਟਰ 'ਤੇ 16 ਨਵੰਬਰ ਨੂੰ ਰਾਤ ਦੇ ਸਮੇਂ ਹਵਾਈ ਫ਼ਾਇਰ ਕੀਤੇ ਸਨ। ਇਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਹਰਜੀਤ ਸਿੰਘ, ਗਗਨਦੀਪ ਸਿੰਘ ਅਤੇ ਤਨਵੀਰ ਰਾਠੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਇੱਕ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਬਾਹਰ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਉਕਤ ਵਿਅਕਤੀਆਂ ਦੇ ਨਾਲ-ਨਾਲ ਪੁਲਿਸ ਨੇ ਇੱਕ 12 ਬੋਰ ਦੀ ਰਾਈਫ਼ਲ ਅਤੇ 9 ਜ਼ਿੰਦਾ ਰੌਂਦ ਵੀ ਬਰਾਮਦ ਕੀਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement