Punjab News: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਆਯੋਜਿਤ
Published : Nov 24, 2023, 8:56 am IST
Updated : Nov 24, 2023, 8:56 am IST
SHARE ARTICLE
Forest department meeting held under chairmanship of Lal Chand Kataruchak
Forest department meeting held under chairmanship of Lal Chand Kataruchak

ਵਾਤਾਵਰਣ 'ਚ ਸੁਧਾਰ ਲਈ ਜਾਰੀ ਕਾਰਜ਼ਾਂ ਦੀ ਕੀਤੀ ਸਮੀਖਿਆ

Punjab News: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਸਥਾਨਕ ਸਟੇਟ ਫੌਰੈਸਟ ਰਿਸਰਚ ਇੰਸਟੀਚਿਊਟ (ਐਸ.ਐਫ.ਆਰ.ਆਈ.) ਲਾਢੋਵਾਲ ਵਿਖੇ ਖੇਤਰੀ ਪੱਧਰ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਲਗਭਗ 15 ਜ਼ਿਲ੍ਹਿਆਂ ਦੇ ਜ਼ਿਲ੍ਹਾ ਵਣ ਅਫ਼ਸਰਾਂ (ਡੀ.ਐਫ.ਓਜ) ਵਲੋਂ ਸ਼ਮੂਲੀਅਤ ਕੀਤੀ ਗਈ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਨੂੰ ਹੋਰ ਹਰਿਆ ਭਰਿਆ ਅਤੇ ਇਸਦੇ ਵਾਤਾਵਰਨ ਵਿੱਚ ਸੁਧਾਰ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਮੀਟਿੰਗ ਦੌਰਾਨ ਉਨ੍ਹਾਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਚੱਲ ਰਹੇ ਕਾਰਜ਼ਾਂ ਦੀ ਸਮੀਖਿਆ ਕੀਤੀ ਅਤੇ ਕਰੀਬ 149 ਗੁਰੂ ਨਾਨਕ ਬਗੀਚੀਆਂ ਦੀ ਦੇਖ ਰੇਖ ਸਬੰਧੀ ਵੀ ਵਿਚਾਰ ਵਟਾਂਦਰੇ ਕੀਤੇ ਗਏ।

ਉਨ੍ਹਾਂ ਵਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਮੈਦਾਨੀ ਇਲਾਕਿਆਂ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਜਾਰੀ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕੀਤਾ ਜਾਵੇ ਜਿਨ੍ਹਾਂ ਵਿੱਚ ਰਾਜ ਮਾਰਗਾਂ ਦੇ ਕੰਢਿਆਂ, ਲਿੰਕ ਸੜ੍ਹਕਾਂ ਦੇ ਕਿਨਾਰੇ ਅਤੇ ਹੋਰ ਪਿੰਡਾਂ ਸ਼ਹਿਰਾਂ ਵਿੱਚ ਖਾਲੀ ਪਈਆਂ ਜ਼ਮੀਨਾਂ 'ਤੇ ਰੁੱਖ ਲਗਾਏ ਜਾਣ।

ਹਰਿਆਵਲ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੌਦੇ ਸਾਡੇ ਲਈ ਮੁਫ਼ਤ ਆਕਸੀਜਨ ਦਾ ਇੱਕ ਵੱਡਾ ਸਰੋਤ ਹਨ ਅਤੇ ਇਹ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਵਿੱਚ ਇਹ ਸਹਾਈ ਹੁੰਦੇ ਹਨ। ਉਨ੍ਹਾ ਦੱਸਿਆ ਕਿ ਮਨੁੱਖੀ ਜਿੰਦਗੀ ਵਿੱਚ ਪੌਦਿਆਂ ਦੀ ਬਹੁਤ ਵੱਡੀ ਮਹੱਤਤਾ ਹੈ ਅਤੇ ਦਿਨੋ ਦਿਨ ਪਲੀਤ ਹੋ ਰਹੇ ਵਾਤਾਵਰਨ ਵਿੱਚ ਸੁਧਾਰ ਲਿਆਉਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਉਨ੍ਹਾਂ ਪੰਜਾਬੀਆਂ ਨੂੰ ਪੰਜਾਬ ਸਰਕਾਰ ਦੀ ਹਰਿਆਵਲ ਮੁਹਿੰਮ ਵਿੱਚ ਵਧ ਚੜ੍ਹ ਕੇ ਹਿੱਸਾ ਪਾਉਣ ਦਾ ਸੱਦਾ ਦਿੰਦਿਆਂ ਕਿਹਾ  ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਹੋਣੇ ਲਾਜ਼ਮੀ ਹਨ।

ਬਾਅਦ ਵਿੱਚ, ਉਨ੍ਹਾਂ ਰਿਸਰਚ ਇੰਸਟੀਚਿਊਟ ਵਿੱਚ ਚੱਲ ਰਹੇ 55ਵੇਂ ਵਣ ਗਾਰਡ ਬੇਸਿਕ ਸਿਖਲਾਈ ਕੋਰਸ ਵਿੱਚ ਸ਼ਾਮਲ ਨਵੇਂ ਭਰਤੀ ਵਣ ਗਾਰਡਾਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕਰੀਬ 45 ਨਵੇਂ ਭਰਤੀ ਹੋਏ ਗਾਰਡਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀ ਨੌਕਰੀ ਦੀ ਵਧਾਈ ਦਿੰਦਿਆਂ ਅਜੋਕੇ ਵਾਤਾਵਰਣ ਦੀ ਰੱਖਿਆ ਦੇ ਲਈ ਆਪਣੀ ਡਿਊਟੀ ਪੁਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement