Punjab Vigilance: ਵਿਜੀਲੈਂਸ ਵਲੋਂ ਮਾਲ ਪਟਵਾਰੀ ਖਿਲਾਫ਼ 34.70 ਲੱਖ ਰੁਪਏ ਰਿਸ਼ਵਤ ਲੈਣ ਦਾ ਕੇਸ ਦਰਜ

By : GAGANDEEP

Published : Nov 24, 2023, 8:42 pm IST
Updated : Nov 24, 2023, 8:49 pm IST
SHARE ARTICLE
Vigilance registered a case against Mal Patwari Gurwinder Singh
Vigilance registered a case against Mal Patwari Gurwinder Singh

Punjab Vigilance: ਕੇਸ 'ਚ ਪਟਵਾਰੀ ਦੇ ਭਰਾ, ਪਿਤਾ ਤੇ ਨਿੱਜੀ ਏਜੰਟ ਨੂੰ ਵੀ ਰਿਸ਼ਵਤ ਲੈਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਕੀਤਾ ਸ਼ਾਮਲ

Vigilance registered a case against Mal Patwari Gurwinder Singh : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਅਤੇ ਉਸ ਦੇ ਨਿੱਜੀ ਏਜੰਟ ਨਿੱਕੂ ਵਿਰੁੱਧ 34.70 ਲੱਖ ਰੁਪਏ ਰਿਸ਼ਵਤ ਲੈਣ ਲਈ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਕੇਸ 'ਚ ਪਟਵਾਰੀ ਦੇ ਭਰਾ ਅਤੇ ਪਿਤਾ ਨੂੰ ਵੀ ਰਿਸ਼ਵਤ ਲੈਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਸ਼ਾਮਲ ਕੀਤਾ ਹੈ।

ਇਹ ਵੀ ਪੜ੍ਹੋ: Indian youth died in Brazil: ਬ੍ਰਾਜ਼ੀਲ 'ਚ ਭਾਰਤੀ ਨੌਜਵਾਨ ਦੀ ਹੋਈ ਮੌਤ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਬੱਬੂ ਤੰਵਰ ਵਾਸੀ ਕਸਬਾ ਰਾਮਪੁਰਾ ਫੂਲ, ਜ਼ਿਲ੍ਹਾ ਬਠਿੰਡਾ ਨੇ ਉਕਤ ਪਟਵਾਰੀ ਅਤੇ ਉਸ ਦੇ ਪ੍ਰਾਈਵੇਟ ਏਜੰਟ ਖਿਲਾਫ਼ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਕਤ ਦੋਵਾਂ ਮੁਲਜ਼ਮਾਂ ਨੇ ਸਾਲ 1994 ਵਿੱਚ ਰਜਿਸਟਰੀ ਹੋਈ ਆਪਣੇ ਪਿਤਾ ਦੀ ਜਾਇਦਾਦ ਦਾ ਇੰਤਕਾਲ ਮਨਜ਼ੂਰ ਕਰਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲਈ ਹੈ।

ਇਹ ਵੀ ਪੜ੍ਹੋ: Fazilka News: ਡਿਪਟੀ ਕਮਿਸ਼ਨਰ ਵੱਲੋਂ ਸਕੂਲ ਵਾਹਨਾਂ ਦੀ ਆਪਣੀ ਹਾਜ਼ਰੀ ਵਿਚ ਕਰਵਾਈ ਗਈ ਚੈਕਿੰਗ  

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਦੀ ਟੀਮ ਵੱਲੋਂ ਆਨਲਾਈਨ ਸ਼ਿਕਾਇਤ ਦੀ ਪੜਤਾਲ ਕੀਤੀ ਗਈ ਜਿਸ ਦੌਰਾਨ ਸਾਹਮਣੇ ਆਇਆ ਕਿ ਉਕਤ ਪਟਵਾਰੀ, ਉਸਦੇ ਏਜੰਟ ਨਿੱਕੂ, ਪਿਤਾ ਪਰਮਜੀਤ ਸਿੰਘ ਅਤੇ ਉਕਤ ਪਟਵਾਰੀ ਦੇ ਭਰਾ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਉਸਦੇ ਪਿਤਾ ਦੀ ਲੁਧਿਆਣਾ ਦੇ ਬੱਸ ਸਟੈਂਡ ਨੇੜੇ ਸਥਿਤ ਜਾਇਦਾਦ ਦੇ ਇੰਤਕਾਲ ਨੂੰ ਮਨਜ਼ੂਰੀ ਦੇਣ ਬਦਲੇ ਵੱਖ-ਵੱਖ ਸਮਿਆਂ ‘ਤੇ ਚਾਰ ਵਾਰੀ ‘ਚ ਕੁੱਲ 27,50,000 ਰੁਪਏ ਰਿਸ਼ਵਤ ਲਈ ਹੈ।

ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਉਂਦਿਆਂ ਕਿਹਾ ਕਿ ਉਕਤ ਪਟਵਾਰੀ ਅਤੇ ਉਸ ਦੇ ਏਜੰਟ ਨਿੱਕੂ ਨੇ ਉਸ ਤੋਂ ਸਮਾਰਟ ਘੜੀਆਂ ਸਮੇਤ ਦੋ ’ਆਈ-ਫੋਨ’ ਅਤੇ 3 ਲੱਖ ਰੁਪਏ ਕੀਮਤ ਵਾਲੀਆਂ ਪਾਕਿਸਤਾਨੀ ਜੁੱਤੀਆਂ ਖਰੀਦਣ ਲਈ 3,40,000 ਰੁਪਏ ਵੀ ਲਏ ਸਨ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਵੱਲੋਂ ਉਕਤ ਪਟਵਾਰੀ ਦੇ ਵਿਚੋਲੀਏ ਨਿੱਕੂ ਦੀ ਜਨਮ ਦਿਨ ਪਾਰਟੀ ਮੌਕੇ ਵੀ 80,000 ਰੁਪਏ ਖਰਚ ਕੀਤੇ ਸਨ।

ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਮੁਤਾਬਕ ਉਕਤ ਪਟਵਾਰੀ ਨੇ ਨਾ ਤਾਂ ਇਸ ਜਾਇਦਾਦ ਦਾ ਇੰਤਕਾਲ ਦਰਜ ਕੀਤਾ ਅਤੇ ਨਾ ਹੀ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ ਰਕਮ ਵਾਪਸ ਕੀਤੀ, ਜਿਸ ਤੋਂ ਸਿੱਧ ਹੁੰਦਾ ਹੈ ਕਿ ਦੋਵਾਂ ਮੁਲਜ਼ਮਾਂ ਨੇ ਰਿਸ਼ਵਤ ਲੈ ਕੇ ਵੀ ਉਸ ਨਾਲ ਠੱਗੀ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਪਟਵਾਰੀ ਗੁਰਵਿੰਦਰ ਸਿੰਘ, ਉਸਦੇ ਸਾਥੀ ਨਿੱਕੂ ਸਮੇਤ ਪਟਵਾਰੀ ਦੇ ਭਰਾ ਅਤੇ ਪਿਤਾ ਨੂੰ ਰਿਸ਼ਵਤ ਮੰਗਣ ਅਤੇ ਲੈਣ ਅਤੇ ਆਪਸੀ ਮਿਲੀਭੁਗਤ ਨਾਲ ਸਾਜ਼ਿਸ਼ ਰਚਣ ਵਿੱਚ ਦੋਸ਼ੀ ਪਾਉਂਦਿਆਂ, ਇਨ੍ਹਾਂ ’ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਆਈ.ਪੀ.ਸੀ. ਦੀ ਧਾਰਾ 420, 120-ਬੀ ਦੇ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਐਫ.ਆਈ.ਆਰ. ਨੰਬਰ 29 ਮਿਤੀ 24-11-2023 ਨੂੰ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪੁੱਛਗਿੱਛ ’ਚ ਸ਼ਾਮਲ ਹੋਣ ਲਈ ਨਹੀਂ ਆਏ ਅਤੇ ਇਸ ਮਾਮਲੇ ’ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement