
Amritsar News : ਸੂਤਰਾਂ ਮੁਤਾਬਕ ਰਣਵੀਰ ਆਪਣੀ ਜਲਦ ਹੀ ਆਉਣ ਵਾਲੀ ਫ਼ਿਲਮ ਦੇ ਸਿਲਸਿਲੇ ’ਚ ਗੁਰੂ ਨਗਰੀ ਪਹੁੰਚੇ ਸਨ
Amritsar News : ਅਦਾਕਾਰ ਰਣਵੀਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ, ਉਥੇ ਹੀ ਉਨ੍ਹਾਂ ਲਾਈਨ ’ਚ ਲੱਗ ਕੇ ਗੁਰੂ ਘਰ ਦੇ ਦਰਸ਼ਨ ਕੀਤੇ।
ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਰਣਵੀਰ ਨਾਲ ਤਸਵੀਰਾਂ ਖਿਚਵਾਉਣ ਲਈ ਉਤਾਵਲੇ ਨਜ਼ਰ ਆਏ ਪਰ ਰਣਵੀਰ ਨੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਵੀ ਕੋਈ ਗੱਲਬਾਤ ਨਹੀਂ ਕੀਤੀ ਅਤੇ ਬਿਨਾਂ ਗੱਲ ਕੀਤੇ ਹੀ ਚਲੇ ਗਏ। ਸੂਤਰਾਂ ਮੁਤਾਬਕ ਰਣਵੀਰ ਆਪਣੀ ਜਲਦ ਹੀ ਆਉਣ ਵਾਲੀ ਫ਼ਿਲਮ ਦੇ ਸਿਲਸਿਲੇ ’ਚ ਗੁਰੂ ਨਗਰੀ ਪਹੁੰਚੇ ਸਨ।
ਇਸ ਉਪਰੰਤ ਰਣਵੀਰ ਸਿੰਘ ਸ਼੍ਰੀ ਦੁਰਗਿਆਣਾ ਤੀਰਥ ਦੇ ਲਕਸ਼ਮੀ ਨਾਰਾਇਣ ਮੰਦਰ ਵਿਖੇ ਵੀ ਨਤਮਸਤਕ ਹੋਣ ਪਹੁੰਚੇ, ਜਿੱਥੇ ਉਨ੍ਹਾਂ ਨੇ ਰਾਮ ਦਰਬਾਰ, ਰਾਧਾ ਕ੍ਰਿਸ਼ਨ ਅਤੇ ਸ਼੍ਰੀ ਲਕਸ਼ਮੀ ਨਰਾਇਣ ਮੰਦਰ ਦੇ ਦਰਸ਼ਨ ਕੀਤੇ। ਸ੍ਰੀ ਦੁਰਗਿਆਣਾ ਤੀਰਥ ਦੇ ਦਫਤਰ ਵਿਖੇ ਰਣਵੀਰ ਸਿੰਘ ਨੂੰ ਸ਼੍ਰੀ ਦੁਰਗਿਆਣਾ ਤੀਰਥ ਦਾ ਮਾਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
(For more news apart from Actor Ranveer Singh paid obeisance at Sri Harmandir Sahib in Amritsar News in Punjabi, stay tuned to Rozana Spokesman)