Bathinda News: ਬਠਿੰਡਾ 'ਚ ਅਕਾਲੀ ਦਲ ਦੇ ਆਗੂ ਘਰ 'ਤੇ ਫਾਇਰਿੰਗ, ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ 3 ਨੌਜਵਾਨ
Published : Nov 24, 2024, 3:27 pm IST
Updated : Nov 24, 2024, 3:27 pm IST
SHARE ARTICLE
Firing at the house of the leader of Akali Dal in Bathinda news
Firing at the house of the leader of Akali Dal in Bathinda news

Bathinda News: ਸੀਸੀਟੀਵੀ ਵਿਚ ਕੈਦ ਹੋਈ ਘਟਨਾ

ਬਠਿੰਡਾ 'ਚ ਬਾਈਕ ਸਵਾਰ ਤਿੰਨ ਨੌਜਵਾਨਾਂ ਵੱਲੋਂ ਅਕਾਲੀ ਦਲ ਦੇ ਆਗੂ ਦੇ ਘਰ 'ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੇਰ ਰਾਤ ਵਾਪਰੀ ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਅਕਾਲੀ ਦਲ ਦੇ ਆਗੂ ਦਾ ਭਰਾ ਵੀ ਸਿਆਸਤ ਵਿੱਚ ਸਰਗਰਮ ਹੈ ਅਤੇ ਕਾਂਗਰਸ ਨਾਲ ਜੁੜਿਆ ਹੋਇਆ ਹੈ।

ਜਾਣਕਾਰੀ ਅਨੁਸਾਰ ਸ਼ਨੀਵਾਰ ਰਾਤ ਕਰੀਬ 11 ਵਜੇ ਬਾਈਕ 'ਤੇ ਸਵਾਰ ਤਿੰਨ ਨੌਜਵਾਨਾਂ ਨੇ ਕਾਂਗਰਸ ਦੇ ਜਨਰਲ ਸਕੱਤਰ ਕਿਰਨਜੀਤ ਸਿੰਘ ਗਹਿਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਗਹਿਰੀ ਦੇ ਘਰ 'ਤੇ ਗੋਲੀਆਂ ਚਲਾ ਦਿੱਤੀਆਂ। ਅਣਪਛਾਤੇ ਨੌਜਵਾਨਾਂ ਵੱਲੋਂ ਆਗੂਆਂ ਦੇ ਘਰਾਂ 'ਤੇ ਫਾਇਰਿੰਗ ਕਰਨ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਆਗੂ ਜਗਦੀਪ ਸਿੰਘ ਗਹਿਰੀ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11 ਵਜੇ ਤਿੰਨ ਨੌਜਵਾਨ ਬਾਈਕ 'ਤੇ ਆਏ ਅਤੇ ਉਨ੍ਹਾਂ ਦੇ ਘਰ 'ਤੇ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ | ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਥਰਮਲ ਦੇ ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਾਡੇ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਤਿੰਨ ਨੌਜਵਾਨਾਂ ਵਿੱਚੋਂ ਦੋ ਦੀ ਪਛਾਣ ਹੋ ਗਈ ਹੈ ਅਤੇ ਅਸੀਂ ਤੀਜੇ ਦੀ ਪਛਾਣ ਕਰ ਰਹੇ ਹਾਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement