
Ludhiana News: ਦੋ ਦੋਸਤਾਂ ਨੇ ਭੱਜ ਕੇ ਬਚਾਈ ਜਾਨ
Ludhiana Murder of youth with sharp weapons News: ਲੁਧਿਆਣਾ ਵਿਚ ਅੱਜ ਤੜਕੇ 4 ਵਜੇ ਰੇਲਵੇ ਸਟੇਸ਼ਨ ਦੇ ਬਾਹਰ ਸ਼ਰੇਆਮ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਰੇਲਵੇ ਸਟੇਸ਼ਨ ਦੇ ਬਾਹਰ ਸ਼ਰਾਬ ਦੇ ਠੇਕੇ ਸਾਰੀ ਰਾਤ ਖੁੱਲ੍ਹੇ ਰਹਿੰਦੇ ਹਨ। ਅੱਜ ਸਵੇਰੇ ਕਰੀਬ 4 ਵਜੇ ਰੇਲਵੇ ਸਟੇਸ਼ਨ ਦੇ ਫਾਟਕ ਕੋਲ ਸ਼ਰਾਬ ਦੀ ਦੁਕਾਨ ਤੋਂ ਬੀਅਰ ਲੈਣ ਨੂੰ ਲੈ ਕੇ ਦੋ ਨੌਜਵਾਨਾਂ ਵਿਚਕਾਰ ਝਗੜਾ ਹੋ ਗਿਆ।
ਝਗੜਾ ਇੰਨਾ ਵੱਧ ਗਿਆ ਕਿ ਇਕ ਨੌਜਵਾਨ ਨੇ ਆਪਣੇ ਦੋਸਤਾਂ ਨੂੰ ਮੌਕੇ 'ਤੇ ਬੁਲਾਇਆ। ਬੀਅਰ ਖਰੀਦਣ ਆਏ ਨੌਜਵਾਨ 'ਤੇ ਕਰੀਬ 8 ਤੋਂ 10 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾ ਹੁੰਦਾ ਦੇਖ ਉਸ ਨੌਜਵਾਨ ਦੇ ਦੋ ਦੋਸਤ ਮੌਕੇ ਤੋਂ ਭੱਜ ਗਏ ਤੇ ਪੁਲਿਸ ਨੂੰ ਸੂਚਨਾ ਦਿੱਤੀ।
ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਕਤ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਦਾ ਨਾਂ ਕਮਲ ਹੈ। ਕਮਲ ਗੁਰੂ ਅਰਜੁਨ ਦੇਵ ਨਗਰ ਦਾ ਰਹਿਣ ਵਾਲਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਜਿਸ ਨੇ ਹਮਲਾਵਰਾਂ ਨੂੰ ਕਾਬੂ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਮੁਤਾਬਕ ਹਮਲਾਵਰਾਂ ਨੂੰ ਕਾਬੂ ਕਰ ਲਿਆ ਗਿਆ ਹੈ। ਕੁਝ ਸਮੇਂ ਦੇ ਅੰਦਰ ਸੀਨੀਅਰ ਅਧਿਕਾਰੀ ਪ੍ਰੈੱਸ ਕਾਨਫਰੰਸ ਕਰਕੇ ਮਾਮਲੇ ਦੀ ਜਾਣਕਾਰੀ ਸਾਂਝੀ ਕਰਨਗੇ।