Moga News: ਜ਼ਿਲ੍ਹਾ ਮੋਗਾ ਵਿੱਚ ਪਰਾਲੀ ਸਾੜਨ ਦੇ ਦੋਸ਼ ਵਿਚ ਪਿੰਡ ਕੰਨੀਆਂ ਖਾਸ ਦਾ ਨੰਬਰਦਾਰ ਮੁਅੱਤਲ
Published : Nov 24, 2024, 8:46 am IST
Updated : Nov 24, 2024, 10:05 am IST
SHARE ARTICLE
File Photo
File Photo

ਆਮ ਲੋਕਾਂ ਨੂੰ ਪਰਾਲੀ ਨਾ ਸਾੜਨ ਅਤੇ ਸਰਕਾਰੀ ਅਧਿਕਾਰੀਆਂ ਕਰਮਚਾਰੀਆਂ ਨੂੰ ਕਾਨੂੰਨ ਦੀ ਪਾਲਣਾ ਕਰਨ ਦੀ ਨਸੀਹਤ

ਮੋਗਾ- ਮਾਨਯੋਗ ਸੁਪਰੀਮ ਕੋਰਟ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਹੁਣ ਨਤੀਜੇ ਭੁਗਤਣ ਲਈ ਤਿਆਰ ਰਹਿਣਾ ਪਵੇਗਾ। ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਨੇ ਪਰਾਲੀ ਸਾੜਨ ਦੇ ਦੋਸ਼ ਵਿੱਚ ਪਿੰਡ ਕੰਨੀਆਂ ਖਾਸ ਦੇ ਨੰਬਰਦਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। 

ਦੱਸਣਯੋਗ ਹੈ ਕਿ ਤਹਿਸੀਲਦਾਰ, ਧਰਮਕੋਟ ਵੱਲੋਂ ਪਿੰਡ ਕੰਨੀਆਂ ਖਾਸ ਵਿਖੇ ਸਟੱਬਲ ਬਰਨਿੰਗ ਦਾ ਮੌਕਾ ਦੇਖਿਆ ਗਿਆ। ਇਸ ਸਬੰਧੀ ਖਸਰਾ ਨੰਬਰ 23//18(5-10), 19/1(4-8)ਕੁੱਲ ਰਕਬਾ 9-18 ਤੇ ਅੱਗ ਲਗਾਈ ਗਈ ਸੀ। ਇਹਨਾਂ ਨੰਬਰ ਦੀ ਮਾਲਕੀ ਸੁਖਦੇਵ ਸਿੰਘ ਪੁੱਤਰ ਅਜੀਤ ਸਿੰਘ ਅਤੇ ਹੋਰ ਧਿਰਾਂ ਦੀ ਹੈ ਅਤੇ ਸੁਖਦੇਵ ਸਿੰਘ ਪਿੰਡ ਕੰਨੀਆਂ ਖਾਸ ਦਾ ਨੰਬਰਦਾਰ ਹੈ। 

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਇਸ ਸਬੰਧੀ ਉਪ ਮੰਡਲ ਮੈਜਿਸਟਰੇਟ, ਧਰਮਕੋਟ ਵੱਲੋਂ ਸਬ ਡਵੀਜਨ ਅਧੀਨ ਆਉਦੇ ਨੰਬਰਦਾਰਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਹਦਾਇਤ ਵੀ ਕੀਤੀ ਗਈ ਸੀ ਕਿ ਪਿੰਡ ਦੇ ਮੋਹਤਵਾਰ ਵਿਅਕਤੀ ਹੋਣ ਦੇ ਨਾਤੇ ਉਹਨਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਪਿੰਡ ਦੇ ਦੂਸਰੇ ਵਿਅਕਤੀਆਂ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਜਾਵੇ।

ਸੁਖਦੇਵ ਸਿੰਘ ਪੁੱਤਰ ਅਜੀਤ ਸਿੰਘ ਨੰਬਰਦਾਰ ਪਿੰਡ ਕੰਨੀਆ ਖਾਸ ਤਹਿਸੀਲ ਧਰਮਕੋਟ ਜ਼ਿਲ੍ਹਾ ਮੋਗਾ ਨੂੰ ਉਸਦੀ ਆਪਣੀ ਜ਼ਮੀਨ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਰਕੇ ਉਸ ਨੂੰ ਨੰਬਰਦਾਰੀ ਦੇ ਆਹੁੱਦੇ ਤੋਂ ਸਸਪੈਂਡ ਕੀਤਾ ਗਿਆ ਹੈ। 

ਸੁਖਦੇਵ ਸਿੰਘ ਨੰਬਰਦਾਰ ਪਿੰਡ ਕੰਨੀਆ ਖਾਸ ਤਹਿਸੀਲ ਧਰਮਕੋਟ ਜ਼ਿਲ੍ਹਾ ਮੋਗਾ ਨੂੰ ਇੱਕ ਪਿੰਡ ਦਾ ਜੁੰਮੇਵਾਰ ਵਿਅਕਤੀ ਹੋਣ ਦੇ ਨਾਤੇ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਆਪਣੀ ਜ਼ਮੀਨ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਕੇ ਵਾਤਾਵਰਣ ਨੂੰ ਦੂਸ਼ਿਤ ਕੀਤਾ ਹੈ। ਇਸ ਲਈ ਸ੍ਰੀ ਸੁਖਦੇਵ ਸਿੰਘ ਨੰਬਰਦਾਰ ਪੁੱਤਰ ਅਜੀਤ ਸਿੰਘ ਪਿੰਡ ਕੰਨੀਆ ਖਾਸ ਤਹਿਸੀਲ ਧਰਮਕੋਟ ਜ਼ਿਲ੍ਹਾ ਮੋਗਾ ਨੂੰ ਦੀ ਪੰਜਾਬ ਲੈਂਡ ਰੈਵੇਨਿਊ ਰੂਲਸ 25 (i)(b) ਤਹਿਤ ਅਗਲੇ ਹੁਕਮਾਂ ਤੱਕ ਨੰਬਰਦਾਰੀ ਦੇ ਅਹੁੱਦੇ ਤੋਂ ਸਸਪੈਂਡ ਕੀਤਾ ਗਿਆ ਹੈ। 

ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ  ਕਾਨੂੰਨ ਅਤੇ ਕੁਦਰਤ ਤੋਂ ਉੱਪਰ ਕੋਈ ਨਹੀਂ ਹੈ। ਗਲਤ ਕੰਮ ਦੀ ਸਜ਼ਾ ਭੁਗਤਣੀ ਪਵੇਗੀ। ਉਹਨਾਂ ਨੇ ਆਮ ਲੋਕਾਂ ਨੂੰ ਪਰਾਲੀ ਨਾ ਸਾੜਨ ਅਤੇ ਸਰਕਾਰੀ ਅਧਿਕਾਰੀਆਂ ਕਰਮਚਾਰੀਆਂ ਨੂੰ ਕਾਨੂੰਨ ਦੀ ਪਾਲਣਾ ਕਰਨ ਦੀ ਨਸੀਹਤ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement