ਮੁਕਾਬਲੇ ਵਿਚ ਗੈਂਗਸਟਰ ਦੇ ਲੱਗੀ ਗੋਲੀ, ਗ੍ਰਿਫ਼ਤਾਰ
Encounter Between Police and Gangster in Jalandhar Latest News in Punjabi ਜਲੰਧਰ : ਜਲੰਧਰ ਦਿਹਾਤੀ ਦੇ ਗੋਰਾਇਆ ਥਾਣੇ ਦੀ ਪੁਲਿਸ ਅਤੇ ਇੱਕ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ। ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਗੋਪੀ ਵਿਰੁਧ ਨਸ਼ਾ ਤਸਕਰੀ ਅਤੇ ਝਗੜੇ ਸਮੇਤ ਲਗਭਗ ਪੰਜ ਮਾਮਲੇ ਦਰਜ ਹਨ। ਉਹ ਪਹਿਲਾਂ ਵੀ ਕਈ ਮਾਮਲਿਆਂ ਵਿੱਚ ਪੁਲਿਸ ਨੂੰ ਲੋੜੀਂਦਾ ਸੀ ਪਰ ਪੁਲਿਸ ਹਿਰਾਸਤ ਤੋਂ ਬਚ ਰਿਹਾ ਸੀ।
ਰਿਪੋਰਟਾਂ ਅਨੁਸਾਰ ਗੋਰਾਇਆ ਪੁਲਿਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਗੋਪੀ ਇਲਾਕੇ ਵਿਚ ਘੁੰਮ ਰਿਹਾ ਹੈ। ਜਦੋਂ ਪੁਲਿਸ ਨੇ ਨਾਕਾਬੰਦੀ ਕਰ ਕੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਆਪਣੀ ਗੱਡੀ ਵਿੱਚ ਭੱਜ ਗਿਆ ਅਤੇ ਪੁਲਿਸ 'ਤੇ ਦੋ ਗੋਲੀਆਂ ਚਲਾਈਆਂ। ਜਵਾਬੀ ਕਾਰਵਾਈ ਦੌਰਾਨ ਚੱਲੀਆਂ ਗੋਲੀਆਂ ਮੁਲਜ਼ਮ ਦੀ ਲੱਤ ਵਿੱਚ ਲੱਗੀਆਂ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਪੁਲਿਸ ਨੇ ਮੁਲਜ਼ਮ ਤੋਂ ਇੱਕ .32 ਬੋਰ ਦਾ ਪਿਸਤੌਲ ਅਤੇ ਇੱਕ ਗੱਡੀ ਵੀ ਬਰਾਮਦ ਕਰ ਲਈ ਹੈ।
