
ਪੰਜਾਬ ਦੇ ਵਿੱਤ ਕਮਿਸ਼ਨਰ ਤੇ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਨੁਰਾਗ ਵਰਮਾ ਨੇ ਗੁਰਦਾਸਪੁਰ ਜ਼ਿਲ੍ਹੇ ਦੀਆਂ ਪੰਚਾਇਤਾਂ ਦੇ...
ਚੰਡੀਗੜ੍ਹ (ਨੀਲ ਬੀ ਸਿੰਘ) : ਪੰਜਾਬ ਦੇ ਵਿੱਤ ਕਮਿਸ਼ਨਰ ਤੇ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਨੁਰਾਗ ਵਰਮਾ ਨੇ ਗੁਰਦਾਸਪੁਰ ਜ਼ਿਲ੍ਹੇ ਦੀਆਂ ਪੰਚਾਇਤਾਂ ਦੇ ਸਰਪੰਚਾਂ ਦੀਆਂ ਸੀਟਾਂ ਦੇ ਰਾਖਵਾਂਕਰਨ ਤਹਿਤ ਬੇਨਿਯਮੀਆਂ ਕੀਤੇ ਜਾਣ ਦੇ ਦੋਸ਼ ਵਿਚ (ਡੀਡੀਪੀਓ) ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ ਸੰਧੂ ਸਮੇਤ ਚਾਰ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਹੈ। ਮੁਅੱਤਲੀ ਸਮੇਂ ਦੌਰਾਨ ਇਹਨਾਂ ਦਾ ਹੈਡ ਕੁਆਟਰ ਵਿਕਾਸ ਭਵਨ ਮੋਹਾਲੀ ਹੋਵੇਗਾ।
Letterਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ 18 ਦਸੰਬਰ ਨੂੰ ਪੰਚਾਇਤਾਂ ਦਾ ਰਾਖਵਾਂਕਰਨ ਰੋਸਟਰ ਬਣਾਉਣ ਨੂੰ ਲੈ ਕੇ ਹੋਈਆਂ ਬੇਨਿਯਮੀਆਂ ਦੇ ਦੋਸ਼ ਹੇਠ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਸਿਫ਼ਾਰਸ ਕੀਤੀ ਸੀ। ਵਿਭਾਗ ਦੇ ਸਕੱਤਰ ਅਨੁਰਾਗ ਵਰਮਾ ਨੇ ਡਿਪਟੀ ਕਮਿਸ਼ਨਰ ਦੀ ਸਿਫ਼ਾਰਸ਼ 'ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ ਸੰਧੂ (ਚਾਰਜ), ਪੰਚਾਇਤ ਅਫ਼ਸਰ ਬਲਜੀਤ ਸਿੰਘ,
ਰੀਡਰ ਸੁਖਜਿੰਦਰ ਸਿੰਘ ਤੇ ਕੰਪਿਊਟਰ ਅਪਰੇਟਰ ਮਨਜੀਤ ਸਿੰਘ ਨੂੰ ਮੁਅੱਤਲ ਕੀਤਾ ਹੈ। ਇਹਨਾਂ ਮੁਲਾਜ਼ਮਾਂ ਤੇ ਗੁਰਦਾਸਪੁਰ ਦੇ ਦੀਨਾਨਗਰ ਬਲਾਕ ਦੇ ਪਿੰਡਾਂ ਦੇ ਰਾਖਵਾਂਕਰਨ ਦਾ ਗਲਤ ਰੋਸਟਰ ਬਨਾਉਣ ਦੇ ਦੋਸ਼ ਹਨ