
ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਆਉਣ ਤੋਂ ਪਹਿਲਾਂ ਹੀ ਸਿਆਸੀ ਮਹੌਲ ਭਖ ਗਿਆ ਹੈ ਅਤੇ ਜਲੰਧਰ ਵਿਚ ਕਾਂਗਰਸ ਤੇ ਭਾਜਪਾ ਦੇ...
ਚੰਡੀਗੜ੍ਹ (ਭਾਸ਼ਾ) : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਆਉਣ ਤੋਂ ਪਹਿਲਾਂ ਹੀ ਸਿਆਸੀ ਮਹੌਲ ਭਖ ਗਿਆ ਹੈ ਅਤੇ ਜਲੰਧਰ ਵਿਚ ਕਾਂਗਰਸ ਤੇ ਭਾਜਪਾ ਦੇ ਵਰਕਰ ਆਹਮੋ ਸਾਹਮਣੇ ਹੋ ਗਏ। ਦਰਅਸਲ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੁਰਦਸਪੂਰ ਫੇਰੀ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਸੀ, ਜਿਥੇ ਕਾਂਗਰਸੀ ਵਰਕਰਾਂ ਨੇ ਪਹੁੰਚ ਕੇ ਭਾਜਪਾ ਵਿਰੁਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕਾਂਗਰਸੀ ਵਰਕਰਾਂ ਨੇ ਹੱਥਾਂ ਵਿੱਚ ਕਾਲੀਆਂ ਝੰਡੀਆਂ ਫੜ ਭਾਜਪਾ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ।
Narendra Modi
ਇਸ ਤੋਂ ਬਾਅਦ ਭਾਜਪਾ ਵਰਕਰਾਂ ਨੇ ਆ ਕੇ ਉਥੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਦੋਹਾਂ ਧਿਰਾਂ ਵਿਚਕਾਰ ਝੜਪ ਸ਼ੁਰੂ ਹੋ ਗਈ। ਇਸ ਝੜਪ ਨੂੰ ਲੈ ਕੇ ਭਾਜਪਾ ਵਰਕਰਾਂ ਦਾ ਕਹਿਣਾ ਹੈ ਕਿ ਕਾਂਗਰਸੀ ਵਰਕਰਾਂ ਨੇ ਇਸਦੀ ਸ਼ੁਰੂਆਤ ਕੀਤੀ ਸੀ। ਉਧਰ ਕਾਂਗਰਸੀ ਵਰਕਰਾਂ ਨੇ ਇਸ ਝੜਪ ਦਾ ਭਾਂਡਾ ਭਾਜਪਾ ਵਰਕਰਾਂ ਸਿਰ ਭੰਨਿਆ। ਇਸ ਮੌਕੇ ਮਜੂਦ ਪੁਲਿਸ ਵੱਲੋਂ ਦੋਹਾਂ ਧਿਰਾਂ ਨੂੰ ਖਦੇੜਿਆ ਗਿਆ ਅਤੇ ਇਸ ਝੜਪ ਨੂੰ ਰੋਕਿਆ ਗਿਆ। ਉਧਰ ਜਦੋ ਹੰਗਾਮੇ ਬਾਅਦ ਸ਼ਵੇਤ ਮਲਿਕ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਮੀਡਿਆ ਦੇ ਸਵਾਲਾਂ ਤੋਂ ਭੱਜਦੇ ਨਜ਼ਰ ਆਏ।