
ਪੰਜਾਬ ਸਰਕਾਰ ਹੁਣ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਧਾਇਕਾਂ ਦੀ ਥਾਂ ਮੁਲਾਜ਼ਮਾਂ ਨੂੰ ਖੁਸ਼ ਕਰ ਸਕਦੀ ਹੈ। ਜੀ ਹਾਂ ਦਰਅਸਲ ਪੰਜਾਬ ਸਰਕਾਰ ਦਾ ਵਿੱਤ ਵਿਭਾਗ...
ਚੰਡੀਗੜ੍ਹ (ਭਾਸ਼ਾ) : ਪੰਜਾਬ ਸਰਕਾਰ ਹੁਣ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਧਾਇਕਾਂ ਦੀ ਥਾਂ ਮੁਲਾਜ਼ਮਾਂ ਨੂੰ ਖੁਸ਼ ਕਰ ਸਕਦੀ ਹੈ। ਜੀ ਹਾਂ ਦਰਅਸਲ ਪੰਜਾਬ ਸਰਕਾਰ ਦਾ ਵਿੱਤ ਵਿਭਾਗ ਵਿਧਾਇਕਾਂ ਦੀ ਤਨਖ਼ਾਹ ਵਧਾਉਣ ਤੋਂ ਪਹਿਲਾਂ ਮੁਲਾਜ਼ਮਾਂ ਦਾ ਰੁਕਿਆ ਹੋਇਆ ਡੀਏ ਦੇਣ ਦੇ ਹੱਕ ‘ਚ ਹੈ। ਮੀਡੀਆ ਰਿਪੋਰਟਾਂ ਮੁਤਾਬਕ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਮੰਨਣਾ ਹੈ। ਵਿਧਾਇਕਾਂ ਦੀ ਤਨਖ਼ਾਹ ਵਧਾਏ ਜਾਣ ਤੋਂ ਪਹਿਲਾਂ ਮੁਲਾਜ਼ਮਾਂ ਦੇ ਬਕਾਇਆ ਡੀਏ ਦੀਆਂ ਕਿਸ਼ਤਾਂ ਦੀ ਭੁਗਤਾਨ ਕੀਤਾ ਜਾਣਾ ਵਧੇਰੇ ਜ਼ਰੂਰੀ ਹੈ। ਅਜਿਹੇ ‘ਚ ਹਾਲੇ ਵਿਧਾਇਕਾਂ ਦੀਆਂ ਤਨਖ਼ਾਹਾਂ ਵਧਾਏ ਜਾਣ 'ਤੇ ਫਿਲਹਾਲ ਵਿਰ੍ਹਾਮ ਚਿੰਨ੍ਹ ਲੱਗ ਗਿਆ ਹੈ।
ਹਾਲਾਂਕਿ ਅਧਿਕਾਰੀਆਂ ਨੇ ਹਾਲੇ ਇਹ ਨਹੀਂ ਦੱਸਿਆ ਕਿ ਮੁਲਾਜ਼ਮਾਂ ਦੇ ਬਕਾਇਆ ਡੀਏ ਦੀਆਂ ਕਿਸ਼ਤਾਂ ਕਦੋਂ ਜਾਰੀ ਕੀਤੀਆਂ ਜਾਣਗੀਆਂ। ਜ਼ਿਕਰ ਏ ਖਾਸ ਹੈ ਕਿ ਪੰਜਾਬ ਦੇ ਵਿਧਾਇਕਾਂ ਦੀਆਂ ਤਨਖ਼ਾਹਾਂ ਵਧਾਉਣ ਸਬੰਧੀ ਅਜੇ ਬੈਠਕ ਹੀ ਹੋਈ ਸੀ ਕਿ ਚੁਫੇਰੇ ਇਸ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਸੀ। ਪੰਜਾਬ ਸਰਕਾਰ ਦੇ ਵੱਖ-ਵੱਖ ਮਹਿਕਮਿਆਂ ‘ਚ ਲਗਪਗ ਸਾਢੇ ਤਿੰਨ ਲੱਖ ਮੁਲਾਜ਼ਮ ਤਾਇਨਾਤ ਹਨ ਜਦਕਿ 2.50 ਲੱਖ ਮੁਲਾਜ਼ਮ ਸੇਵਾ ਮੁਕਤ ਹੋ ਚੁੱਕੇ ਹਨ। ਅਜਿਹੇ ‘ਚ ਡੀਏ ਦੀਆਂ ਰੁਕੀਆਂ ਹੋਈਆਂ 4 ਕਿਸ਼ਤਾਂ ਦੇ ਮਿਲਣ ਨਾਲ ਸੂਬੇ ਦੇ 6 ਲੱਖ ਰਿਟਾਇਰਡ ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਫਾਇਦਾ ਮਿਲੇਗਾ।