
ਇਸ ਲਈ ਤੁਸੀਂ ਵੀ ਤਸਵੀਰ ਵਿਚ ਦਿਖਾਈ ਗਈ ਛੁੱਟੀਆਂ ਦੀ ਸੂਚੀ ਨੂੰ ਨੋਟ ਕਰ ਸਕਦੇ ਹੋ|
ਜਲੰਧਰ: ਨਵਾਂ ਸਾਲ ਯਾਨਿ ਕਿ 2020 ਬਹੁਤ ਨੇੜੇ ਆ ਰਿਹਾ ਹੈ ਤੇ ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ 2020 ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ ਤਾਂ ਜੋ ਲੋਕਾਂ ਤੇ ਸਕੂਲੀ ਬੱਚਿਆਂ ਨੂੰ ਇਸ ਬਾਰੇ ਪਤਾ ਲੱਗ ਸਕੇ |ਇਸ ਲਈ ਤੁਸੀਂ ਵੀ ਤਸਵੀਰ ਵਿਚ ਦਿਖਾਈ ਗਈ ਛੁੱਟੀਆਂ ਦੀ ਸੂਚੀ ਨੂੰ ਨੋਟ ਕਰ ਸਕਦੇ ਹੋ|
Photo ਦਸ ਦਈਏ ਪੰਜਾਬ ਦੇ ਸਾਰੇ ਸਕੂਲਾਂ ਚ 24 ਦਸੰਬਰ ਤੋਂ 15 ਜਨਵਰੀ ਤਕ ਦਾ ਸਮਾਂ ਬਦਲ ਦਿੱਤਾ ਗਿਆ ਹੈ। ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਡ ਦੇ ਕਾਰਨ ਸਕੂਲਾਂ ‘ਚ ਪੜ੍ਹ ਰਹੇ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਪੰਜਾਬ ਦੇ ਸਾਰੇ ਸਰਕਾਰੀ, ਐਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ 24 ਦਸੰਬਰ 2019 ਤੋਂ 15 ਜਨਵਰੀ 2020 ਤੱਕ ਬਦਲ ਦਿੱਤਾ ਗਿਆ ਹੈ।
Photoਨਵੇਂ ਸਮੇਂ ਅਨੁਸਾਰ ਸੂਬੇ ਦੇ ਸਾਰੇ ਪ੍ਰਾਈਮਰੀ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਛੁੱਟੀ ਤਿੰਨ ਵਜੇ ਹੋਵੇਗੀ ਇਸੇ ਤਰ੍ਹਾਂ ਸਾਰੇ ਮਿਡਲ ਹਾਈ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਛੁੱਟੀ ਸ਼ਾਮ 4 ਵਜੇ ਹੋਵੇਗੀ। ਇਹ ਆਦੇਸ਼ ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਪੰਜਾਬ ਵੱਲੋਂ ਜਾਰੀ ਕੀਤੇ ਗਏ ਹਨ, ਜੋ ਕਿ 24 ਦਸੰਬਰ 2019 ਤੋਂ ਲੈ ਕੇ 15 ਜਨਵਰੀ 2020 ਤੱਕ ਲਾਗੂ ਰਹਿਣਗੇ।
Photoਦੱਸ ਦੇਈਏ ਕਿ ਪਹਿਲਾਂ ਪੰਜਾਬ ਦੇ ਵੱਖ-ਵੱਖ ਜ਼ਿਲਾ ਅਧਿਕਾਰੀਆਂ ਵੱਲੋਂ ਆਪਣੇ ਪੱਧਰ ‘ਤੇ ਆਪਣੇ-ਆਪਣੇ ਜ਼ਿਲੇ ‘ਚ ਅਧੀਨ ਆਉਂਦੇ ਸਾਰੇ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਗਿਆ ਸੀ, ਜਿਸ ਦੇ ਚਲਦਿਆਂ ਹੋਰ ਜ਼ਿਲਿਆਂ ‘ਚ ਵੀ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ ਉੱਠੀ ਸੀ। ਦਸ ਦਈਏ ਕਿ ਦਸੰਬਰ ਮਹੀਨੇ ਦੀ ਹੱਡ ਚੀਰਵੀਂ ਠੰਡ ਅਤੇ ਸੰਘਣੀ ਧੁੰਦ ਨੇ ਪੂਰੇ ਪੰਜਾਬ ਨੂੰ ਇਸ ਸਮੇਂ ਕਲਾਵੇ ‘ਚ ਲਿਆ ਹੋਇਆ ਹੈ।
Captain Amrinder Singhਪੰਜਾਬ, ਹਰਿਆਣਾ, ਹਿਮਾਚਲ, ਦਿੱਲੀ, ਉੱਤਰ ਪ੍ਰਦੇਸ਼ ਸਮੇਤ ਕਈ ਸੂਬਿਆਂ ‘ਚ ਕੜਾਕੇ ਦੀ ਠੰਡ ਨੇ ਲੋਕਾਂ ਨੂੰ ਪੂਰੀ ਤਰ੍ਹਾਂ ਠਾਰਿਆ ਹੋਇਆ ਹੈ ਅਤੇ ਲੋਕ ਇਸ ਠੰਡ ਤੋਂ ਪਰੇਸ਼ਾਨ ਦਿਖਾਈ ਦੇ ਰਹੇ ਹਨ। ਇਸ ਦਾ ਅਸਰ ਸੜਕੀ ਆਵਾਜਾਈ ਅਤੇ ਰੇਲ ਗੱਡੀਆਂ ਦੀ ਰਫਤਾਰ ‘ਤੇ ਪੈਣਾ ਸ਼ੁਰੂ ਹੋ ਗਿਆ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।